03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਗੁਰੂ ਨਾਨਕ ਫਾਊਾਡੇਸ਼ਨ ਗਲੋਬਲ ਸਕੂਲ ਦਾ ਨਤੀਜਾ ਰਿਹਾ 100 ਫ਼ੀਸਦੀ

Ad Position 21
No active advertisement
ਅਜੀਤ ਡੈਸਕ 18-04-2026
ਜਲੰਧਰ, 17 ਅਪ੍ਰੈਲ (ਪਵਨ ਖਰਬੰਦਾ)-ਗੁਰੂ ਨਾਨਕ ਫਾਊਾਡੇਸ਼ਨ ਗਲੋਬਲ ਸਕੂਲ ਜਲੰਧਰ ਨੇ ਇਕ ਵਾਰ ਫਿਰ ਸੀ. ਬੀ. ਐਸ. ਈ. ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ 'ਚ ਸ਼ਾਨਦਾਰ 100% ਨਤੀਜਾ ਪ੍ਰਾਪਤ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਪ੍ਰਬੰਧਕਾਂ ਨੇ ਦੱਸਿਆ ਕਿ ਸਕੂਲ ਪ੍ਰਬੰਧਕ ਆਪਣੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਖੁਸ਼ ਹੈ, ਜੋ ਉਨ੍ਹਾਂ ਦੀ ਸਖ਼ਤ ਮਿਹਨਤ, ਸਮਰਪਣ ਤੇ ਫੈਕਲਟੀ ਦੇ ਨਿਰੰਤਰ ਮਾਰਗਦਰਸ਼ਨ ਨੂੰ ਦਰਸਾਉਂਦਾ ਹੈ | ਉਨ੍ਹਾਂ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨਿਪੁਨ ਸੇਤੀਆ ਨੇ 97.6%, ਜੈਸਮੀਨ ਨੇ 93.6% ਤੇ ਮਾਹੀ ਸ਼ਰਮਾ ਨੇ 91.4% ਫੀਸਦੀ ਅੰਕ ਪ੍ਰਾਪਤ ਕੀਤੇ | ਪ੍ਰਬੰਧਕਾਂ ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੇ ਇਕ ਉੱਚ ਮਾਪਦੰਡ ਸਥਾਪਤ ਕੀਤਾ ਹੈ ਤੇ ਆਪਣੀਆਂ ਸ਼ਾਨਦਾਰ ਅਕਾਦਮਿਕ ਪ੍ਰਾਪਤੀਆਂ ਨਾਲ ਸਕੂਲ ਦਾ ਮਾਣ ਵਧਾਇਆ ਹੈ | ਇਸ ਮੌਕੇ ਪਿ੍ੰਸੀਪਲ ਡਾ. ਹਰਲੀਨ ਕੌਰ ਨੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਉਨ੍ਹਾਂ ਦੇ ਸਮੂਹਿਕ ਯਤਨਾਂ ਲਈ ਵਧਾਈ ਦਿੱਤੀ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਸ਼ਾਨਦਾਰ ਨਤੀਜੇ ਸਕੂਲ ਦੀ ਅਕਾਦਮਿਕ ਉੱਤਮਤਾ ਤੇ ਸੰਪੂਰਨ ਵਿਕਾਸ ਪ੍ਰਤੀ ਵਚਨਬੱਧਤਾ ਦਾ ਪ੍ਰਤੀਬਿੰਬ ਹਨ | ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਵਿਚ 21ਵੀਂ ਸਦੀ ਦੇ ਹੁਨਰਾਂ ਨੂੰ ਵਿਕਸਤ ਕਰਨ 'ਤੇ ਧਿਆਨ ਕੇਂਦਰਿਤ ਕਰ ਰਿਹਾ ਹੈ, ਜਿਸ ਨਾਲ ਉਨ੍ਹਾਂ ਨੂੰ ਭਵਿੱਖ ਦੀਆਂ ਚੁਣੌਤੀਆਂ ਦਾ ਆਤਮਵਿਸ਼ਵਾਸ ਨਾਲ ਸਾਹਮਣਾ ਕਰਨ ਲਈ ਸ਼ਕਤੀ ਮਿਲਦੀ ਹੈ | ਸਕੂਲ ਪ੍ਰਬੰਧਨ ਨੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ 'ਤੇ ਮਾਣ ਪ੍ਰਗਟ ਕੀਤਾ ਤੇ ਅਧਿਆਪਨ ਸਟਾਫ਼ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਨੇ ਇਕ ਉਤੇਜਕ ਸਿੱਖਣ ਵਾਤਾਵਰਨ ਪ੍ਰਦਾਨ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਜੋ ਸਾਰੇ ਖੇਤਰਾਂ ਵਿਚ ਉੱਤਮਤਾ ਨੂੰ ਉਤਸ਼ਾਹਿਤ ਕਰਦਾ ਹੈ |
Ad Position 22
No active advertisement
ਪਿਛਲੀ ਖ਼ਬਰ ਹੇਮਕੁੰਟ ਪਬਲਿਕ ਸਕੂਲ ਦੀ ਵਿਦਿਆਰਥਣ ਨੇ 98 ਫ਼ੀਸਦੀ ਅੰਕ ਪ੍ਰਾਪਤ ਕੀਤੇ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੁਨੇਹਾ ਦਿੰਦੀ ਸਾਈਕਲੋਥਾਨ ਅੱਜ
Ad Position 24
No active advertisement