02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਮੰਡੀਆਂ 'ਚ ਕਣਕ ਦੀ ਚੁਕਾਈ ਯਕੀਨੀ ਬਣਾਈ ਜਾਵੇ-ਸੁਖਬੀਰ ਸਿੰਘ ਕੁੱਕੜ ਪਿੰਡ

Ad Position 21
No active advertisement
ਅਜੀਤ ਡੈਸਕ 18-04-2026
ਜਲੰਧਰ, 17 ਅਪ੍ਰੈਲ (ਜਸਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਕੈਂਟ ਬਲਾਕ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬੀਰ (ਕੁੱਕੜ ਪਿੰਡ) ਨੇ ਮੰਡੀਆਂ 'ਚ ਕਣਕ ਦੀ ਚੁਕਾਈ ਨਾ ਹੋਣ ਦਾ ਮੁੱਦਾ ਚੁੱਕਦੇ ਹੋਏ ਕਿਹਾ ਹੈ ਕਿ ਕਣਕ ਦੀ ਵਾਢੀ ਦਾ ਕੰਮ ਜ਼ੋਰਾਂ 'ਤੇ ਚੱਲ ਰਿਹਾ ਹੈ ਤੇ ਮੰਡੀਆਂ 'ਚ ਕਣਕ ਦੇ ਅੰਬਾਰ ਲੱਗ ਰਹੇ ਹਨ ਪਰ ਮੰਡੀਆਂ 'ਚ ਕਣਕ ਦੀ ਚੁਕਾਈ ਨਾ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਆੜ੍ਹਤੀਆਂ ਵਲੋਂ ਕਣਕ ਦੀ ਭਰਾਈ ਤਾਂ ਕੀਤੀ ਜਾ ਰਹੀ ਹੈ ਪਰ ਚੁਕਾਈ ਨਹੀਂ ਹੋ ਰਹੀ, ਜਿਸ ਕਾਰਨ ਕਿਸਾਨਾਂ ਨੂੰ ਮੰਡੀਆਂ 'ਚ ਫਸਲ ਸੁੱਟਣ ਲਈ ਵੀ ਥਾਂ ਨਹੀਂ ਮਿਲ ਰਹੀ | ਇਸ ਦੇ ਨਾਲ ਹੀ ਉਨ੍ਹਾਂ ਮੀਂਹ ਤੇ ਗੜੇਮਾਰੀ ਨਾਲ ਖਰਾਬ ਹੋਈ ਫਸਲ ਦੇ ਮਾਮਲੇ 'ਚ ਵੀ ਸਰਕਾਰ ਕੋਲੋਂ ਕਿਸਾਨਾਂ ਨੂੰ ਢਿੱਲ ਦਿੱਤੇ ਜਾਣ ਦੀ ਮੰਗ ਕਰਦੇ ਹੋਏ ਕਿਹਾ ਕਿ ਮੀਂਹ ਤੇ ਗੜੇਮਾਰੀ ਨਾਲ ਬਹੁਤੇ ਕਿਸਾਨਾਂ ਦੀਆਂ ਫਸਲਾਂ ਕਿਸਾਨਾਂ 'ਚ ਵਿਛ ਗਈਆਂ ਸਨ, ਜਿਸ ਕਾਰਨ ਜਿਥੇ ਕਣਕ ਦਾ ਦਾਣਾ ਕਾਲਾ ਪੈ ਗਿਆ ਹੈ, ਉਥੇ ਹੁਣ ਕਟਾਈ ਨਾਲ ਦਾਣਾ ਵੀ ਨੁਕਸਾਨਿਆ ਗਿਆ ਹੈ ਤੇ ਅਜਿਹੇ 'ਚ ਕਿਸਾਨਾਂ ਨੂੰ ਖਰੀਦ ਮਾਪਦੰਡਾਂ 'ਚ ਛੋਟ ਦਿੱਤੀ ਜਾਣੀ ਚਾਹੀਦੀ ਹੈ |
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਸਹਿਕਾਰੀ ਸਟਾਫ਼ ਟ੍ਰੇਨਿੰਗ ਇੰਸਟੀਚਿਊਟ ਵਲੋਂ ਧਾਰਮਿਕ ਸਮਾਗਮ ਅਗਲੀ ਖ਼ਬਰ ਜਲੰਧਰ 'ਚ ਲਾਅ ਐਂਡ ਆਰਡਰ ਪੂਰੀ ਤਰ੍ਹਾਂ ਹੋਇਆ ਫੇਲ੍ਹ-ਰਜਿੰਦਰ ਬੇਰੀ
Ad Position 24
No active advertisement