02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਯੂਨਾਈਟਿਡ ਪੰਜਾਬੀਜ਼ ਫਾਊਾਡੇਸ਼ਨ ਵਲੋਂ ਵਿਦਿਆਰਥੀਆਂ ਦੀ ਆਰਥਿਕ ਮਦਦ

Ad Position 21
No active advertisement
ਅਜੀਤ ਡੈਸਕ 18-04-2026
ਜਲੰਧਰ, 17 ਅਪ੍ਰੈਲ (ਜਸਪਾਲ ਸਿੰਘ)-ਯੂਨਾਈਟਿਡ ਪੰਜਾਬੀਜ਼ ਫਾਊਾਡੇਸ਼ਨ ਨੇ ਆਪਣੇ ਸਮਾਜ ਸੇਵਾ ਦੇ ਮਿਸ਼ਨ ਨੂੰ ਜਾਰੀ ਰੱਖਦੇ ਹੋਏ ਲੋੜਵੰਦ ਤੇ ਹੋਣਹਾਰ ਬੱਚਿਆਂ ਦੀ ਆਰਥਿਕ ਤੌਰ 'ਤੇ ਮਦਦ ਕੀਤੀ ਹੈ | ਇਸ ਸੰਬੰਧੀ ਯੂਨਾਈਟਿਡ ਪੰਜਾਬੀਜ਼ ਫਾਊਾਡੇਸ਼ਨ ਦੇ ਪ੍ਰਧਾਨ ਜਗਦੀਪ ਸਿੰਘ ਸ਼ੇਰਗਿੱਲ, ਜਰਨਲ ਸਕੱਤਰ ਪਰਮਿੰਦਰ ਸਿੰਘ ਹੇਅਰ, ਸਕੱਤਰ ਕਰਨਲ ਅਜੇ ਸਿੰਘ ਵਿਰਕ ਤੇ ਫਾਊਾਡਰ ਮੈਂਬਰ ਭਰਤ ਮਰਵਾਹਾ ਨੇ ਦੱਸਿਆ ਕਿ ਉਨ੍ਹਾਂ ਦੀ ਹਮੇਸ਼ਾ ਇਹ ਕੋਸ਼ਿਸ਼ ਰਹੀ ਹੈ ਕਿ ਕੋਈ ਵੀ ਲੋੜਵੰਦ ਆਰਥਿਕ ਕਾਰਨਾਂ ਕਰਕੇ ਪੜ੍ਹਾਈ ਤੋਂ ਵਾਂਝਾ ਨਾ ਰਹੇ | ਉਨ੍ਹਾਂ ਦੱਸਿਆ ਕਿ ਸ. ਬਲਜੀਤ ਸਿੰਘ ਸੁਪਰੀਮ ਕੌਂਸਲ ਮੈਂਬਰ ਸਿੱਖ ਮਿਸ਼ਨਰੀ ਕਾਲਜ (ਰਜਿ:) ਲੁਧਿਆਣਾ, ਸਰਕਲ ਇੰਚਾਰਜ ਸਿੱਖ ਮਿਸ਼ਨਰੀ ਕਾਲਜ ਸਰਕਲ ਜਲੰਧਰ ਕੰਵਰ ਸਤਨਾਮ ਸਿੰਘ ਖਾਲਸਾ ਤੇ ਸਿੱਖ ਮਿਸ਼ਨਰੀ ਕਾਲਜ ਸਰਕਲ ਜਲੰਧਰ ਦੇ ਪਿ੍ੰਸੀਪਲ ਮਨਦੀਪ ਸਿੰਘ ਪਿਛਲੇ ਲੰਬੇ ਸਮੇਂ ਤੋਂ ਲੋੜਵੰਦ ਬੱਚਿਆਂ ਨੂੰ ਮੁਫਤ ਪੜ੍ਹਾਈ ਦੇ ਨਾਲ-ਨਾਲ ਧਾਰਮਿਕ ਸਿੱਖਿਆ ਵੀ ਦਿੱਤੀ ਜਾ ਰਹੀ ਹੈ | ਇਨ੍ਹਾਂ ਸ਼ਖ਼ਸੀਅਤਾਂ ਤੋਂ ਪ੍ਰਭਾਵਿਤ ਹੋ ਕੇ ਯੂਨਾਈਟਿਡ ਪੰਜਾਬੀਜ਼ ਫਾਊਾਡੇਸ਼ਨ ਵਲੋਂ ਵੀ ਲੋੜਵੰਦ ਬੱਚਿਆਂ ਦੀ ਮਦਦ ਕਰਨ ਦਾ ਫੈਸਲਾ ਕੀਤਾ, ਜਿਸ ਸੰਬੰਧੀ ਫਾਊਾਡੇਸ਼ਨ ਦੇ ਪ੍ਰਧਾਨ ਜਗਦੀਪ ਸਿੰਘ ਸ਼ੇਰਗਿੱਲ, ਜਰਨਲ ਸਕੱਤਰ ਪਰਮਿੰਦਰ ਸਿੰਘ ਹੇਅਰ, ਸਕੱਤਰ ਕਰਨਲ ਅਜੇ ਸਿੰਘ ਵਿਰਕ ਤੇ ਫਾਊਾਡਰ ਮੈਂਬਰ ਭਰਤ ਮਰਵਾਹਾ ਵਲੋਂ ਲੋੜਵੰਦ ਬੱਚਿਆਂ ਨੂੰ ਪੁਸਤਕਾਂ ਲਈ ਚੈੱਕ ਭੇਟ ਕੀਤਾ, ਉਥੇ ਤੇ ਸਕੂਲ ਦੇ ਕਮਰਿਆਂ ਲਈ 15 ਛੱਤ ਵਾਲੇ ਪੱਖੇ ਵੀ ਭੇਟ ਕੀਤੇ | ਇਸ ਮੌਕੇ ਬਲਜੀਤ ਸਿੰਘ ਤੇ ਪਿ੍ੰਸੀਪਲ ਮਨਦੀਪ ਸਿੰਘ ਨੇ ਫਾਊਾਡੇਸ਼ਨ ਦੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਚੋਰੀ ਦੀ ਐਕਟਿਵਾ ਸਮੇਤ ਕਾਬੂ ਅਗਲੀ ਖ਼ਬਰ ਬੈਡਮਿੰਟਨ ਖਿਡਾਰੀ ਫ਼ਤਹਿ ਸਿੰਘ ਵਲੋਂ 10ਵੀਂ ਕਲਾਸ 'ਚ ਸ਼ਾਨਦਾਰ ਪ੍ਰਦਰਸ਼ਨ
Ad Position 24
No active advertisement