ਜਲੰਧਰ, 17 ਅਪ੍ਰੈਲ (ਜਤਿੰਦਰ ਪੰਮੀ)-ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਨੇ ਚੋਰੀ ਦੀ ਐਕਟਿਵਾ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਮੁਲਜ਼ਮ ਦੀ ਪਛਾਣ ਦੀਪਕ ਕੁਮਾਰ ਉਰਫ਼ ਸ਼ੈਰੀ ਵਜੋਂ ਹੋਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਜਤਿੰਦਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਸੁਮਨ ਬਾਲਾ ਤੇ ਉਨ੍ਹਾਂ ਦੀ ਟੀਮ ਵਲੋਂ ਮੁਲਜ਼ਮ ਨੂੰ ਨਾਕੇਬੰਦੀ ਦੌਰਾਨ ਰੋਕ ਕੇ ਪੁੱਛਗਿੱਛ ਕੀਤੀ ਗਈ ਤਾਂ ਉਸ ਦੀ ਐਕਟਿਵਾ ਚੋਰੀ ਦੀ ਨਿਕਲੀ | ਇਸ 'ਤੇ ਪੁਲਿਸ ਨੇ ਉਸ ਕਾਬੂ ਕਰਕੇ ਕੇਸ ਦਰਜ ਕਰ ਲਿਆ | ਉਨ੍ਹਾਂ ਦੱਸਿਆ ਕਿ ਦੀਪਕ ਕੁਮਾਰ ਉਰਫ ਸ਼ੈਰੀ ਖ਼ਿਲਾਫ਼ ਪਹਿਲਾਂ ਵੀ ਇਸੇ ਥਾਣੇ 'ਚ ਦੋ ਮਾਮਲੇ ਦਰਜ ਹਨ | ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ |