ਲਾਂਬੜਾ, 17 ਅਪ੍ਰੈਲ (ਗੁਰਮੇਲ ਸਿੰਘ)-ਪਿੰਡ ਚੁਗਾਵਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਡਾਕਟਰ ਬੀ. ਆਰ. ਅੰਬੇਡਕਰ ਦੇ 135ਵੇਂ ਜਨਮ ਦਿਨ ਮੌਕੇ ਸਰਪੰਚ ਪ੍ਰਦੀਪ ਕੁਮਾਰ ਨਰ ਤੇ ਸਕੂਲ ਦੇ ਹੈੱਡ ਟੀਚਰ ਜੋਤੀ ਸੁਰਜੀਤ ਕੁਮਾਰ, ਹਰਵਿੰਦਰ ਸਿੰਘ, ਜਸਵਿੰਦਰ ਕੌਰ, ਸੁਰਿੰਦਰ ਪਾਲ, ਮੈਨੇਜਰ ਰਿਟਾਇਰ ਸਮਿੰਦਰ ਆਦਿ ਨੇ ਪ੍ਰਾਈਮਰੀ ਸਕੂਲ ਪਹਿਲੀ ਤੋਂ ਪੰਜਵੀਂ ਜਮਾਤ ਦੇ ਬੱਚਿਆਂ ਨੂੰ ਕਿਤਾਬਾਂ ਪੈਨਸਲਾਂ ਤੇ ਸਟੇਸ਼ਨਰੀ ਦਾ ਸਾਮਾਨ ਦਿੱਤਾ | ਇਸ ਮੌਕੇ ਪਿੰਡ ਦੇ ਸਰਪੰਚ ਪ੍ਰਦੀਪ ਕੁਮਾਰ ਨਰ ਵਲੋਂ ਹੋਣਹਾਰ ਬੱਚਿਆਂ ਨੂੰ ਹੋਰ ਸਖਤ ਮਿਹਨਤ ਕਰਨ ਦੀ ਹਦਾਇਤ ਦਿੱਤੀ | ਸਰਪੰਚ ਪ੍ਰਦੀਪ ਕੁਮਾਰ ਨਰ ਨੇ ਸੰਬੋਧਨ ਵਿਚ ਆਖਿਆ ਕਿ ਹੁਣ ਸਰਕਾਰੀ ਸਕੂਲਾਂ ਦੀ ਪੜ੍ਹਾਈ ਤੇ ਹੋਰ ਗਤੀਵਿਧੀਆਂ ਦੇ ਮਾਮਲੇ 'ਚ ਪ੍ਰਾਈਵੇਟ ਸਕੂਲਾਂ ਨਾਲੋਂ ਕਿਸੇ ਪਾਸਿਓਾ ਵੀ ਘੱਟ ਨਹੀਂ ਹੈ ਸੋ ਸਾਨੂੰ ਸਾਰਿਆਂ ਨੂੰ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿਚ ਹੀ ਕਰਾਉਣਾ ਚਾਹੀਦਾ ਹੈ |