02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸਰਕਾਰੀ ਯੋਜਨਾਵਾਂ 'ਤੇ ਪ੍ਰੋਗਰਾਮ ਜ਼ਮੀਨੀ ਪੱਧਰ 'ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤੇ ਜਾਣ-ਡੀ. ਸੀ.

Ad Position 21
No active advertisement
ਅਜੀਤ ਡੈਸਕ 18-04-2026
ਜਲੰਧਰ, 17 ਅਪ੍ਰੈਲ (ਜਤਿੰਦਰ ਪੰਮੀ)-ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ 'ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ | ਇਹ ਯਕੀਨੀ ਬਣਾਇਆ ਜਾਵੇ ਕਿ ਹਰ ਯੋਗ ਤੇ ਲੋੜਵੰਦ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚੇ | ਇਸ ਸੰਬੰਧੀ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਦੌਰਾਨ ਉਨ੍ਹਾਂ ਨੂੰ ਲੋਕ ਮਸਲਿਆਂ ਦਾ ਢੁੱਕਵਾਂ ਤੇ ਸਮਾਂਬੱਧ ਢੰਗ ਨਾਲ ਹੱਲ ਯਕੀਨੀ ਬਣਾਉਣ ਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਕਿਹਾ ਕਿ ਜੇਕਰ ਲੋਕ ਸਾਡੇ ਤੱਕ ਨਹੀਂ ਪਹੁੰਚ ਸਕਦੇ ਤਾਂ ਉਨ੍ਹਾਂ ਤੱਕ ਪਹੁੰਚਣਾ ਸਾਡੀ ਜ਼ਿੰਮੇਵਾਰੀ ਹੈ | ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਲੋਕਾਂ ਦੀ ਹਰੇਕ ਸਮੱਸਿਆ ਨੂੰ ਪੂਰੀ ਗੰਭੀਰਤਾ ਨਾਲ ਲੈਣ ਅਤੇ ਉਸ ਦਾ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਉਣ 'ਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਪੇਸ਼ੇਵਰ ਢੰਗ ਨਾਲ ਤੇ ਪੂਰੇ ਤਾਲਮੇਲ ਨਾਲ ਕੰਮ ਕਰਨ | ਇਸ ਮੌਕੇ ਮੁੱਖ ਪ੍ਰਸ਼ਾਸਕ ਜੇ. ਡੀ. ਏ. ਨਿਤੇਸ਼ ਕੁਮਾਰ ਜੈਨ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਤੇਜਦੀਪ ਸਿੰਘ ਸੈਣੀ ਵੀ ਮੌਜੂਦ ਸਨ | ਡੀ. ਸੀ. ਵਾਲੀਆ ਨੇ ਐਸ. ਡੀ. ਐਮਜ਼ ਨੂੰ ਵੀ ਆਪੋ-ਆਪਣੇ ਅਧਿਕਾਰ ਖੇਤਰ ਵਿਚ ਸਾਹਮਣੇ ਆਉਣ ਵਾਲੀਆਂ ਸਮੱਸਿਆਵਾਂ ਦੀ ਢੁੱਕਵੀਂ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਤੇ ਲੋਕਾਂ ਦੀ ਭਲਾਈ ਤੇ ਬਿਹਤਰੀ ਨੂੰ ਆਪਣੀ ਮੁੱਢਲੀ ਤਰਜੀਹ ਬਣਾਉਣ | ਮੀਟਿੰਗ ਵਿਚ ਸਮੂਹ ਐਸ. ਡੀ. ਐਮਜ਼, ਸਿਵਲ ਸਰਜਨ, ਜ਼ਿਲ੍ਹਾ ਮਾਲ ਅਫਸਰ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸੈਂਟਰਲ ਟਾਊਨ ਵਿਖੇ ਤਿੰਨ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਦਿਨਾਂ ਵਿਸ਼ੇਸ਼ ਸਮਾਗਮ ਅੱਜ ਤੋਂ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ 'ਚ ਡਾ. ਅੰਬੇਡਕਰ ਦਾ 135ਵਾਂ ਜਨਮ ਦਿਨ ਮਨਾਇਆ
Ad Position 24
No active advertisement