02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸੈਂਟਰਲ ਟਾਊਨ ਵਿਖੇ ਤਿੰਨ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਦਿਨਾਂ ਵਿਸ਼ੇਸ਼ ਸਮਾਗਮ ਅੱਜ ਤੋਂ

Ad Position 21
No active advertisement
ਅਜੀਤ ਡੈਸਕ 18-04-2026
ਜਲੰਧਰ, 17 ਅਪ੍ਰੈਲ (ਐੱਮ. ਐੱਸ. ਲੋਹੀਆ)-ਗੁਰੂ ਅੰਗਦ ਦੇਵ ਜੀ, ਗੁਰੂ ਅਰਜਨ ਦੇਵ ਜੀ ਤੇ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਦਿਨਾਂ ਵਿਸ਼ੇਸ਼ ਗੁਰਮਤਿ ਸਮਾਗਮ, ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ਵਿਖੇ 18 ਅਪ੍ਰੈਲ ਰਾਤ ਤੋਂ 22 ਅਪ੍ਰੈਲ ਤੱਕ ਕਰਵਾਏ ਜਾ ਰਹੇ ਹਨ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਪਰਮਿਦੰਰ ਸਿੰਘ ਡਿੰਪੀ ਨੇ ਜਾਣਕਾਰੀ ਦਿੱਤੀ ਕਿ ਇਨ੍ਹਾਂ ਸਮਾਗਮਾਂ ਦੌਰਾਨ ਭਾਈ ਪਿ੍ਤਪਾਲ ਸਿੰਘ (ਕੈਨੇਡਾ ਵਾਲੇ), ਭਾਈ ਤਰਨਵੀਰ ਸਿੰਘ ਰੱਬੀ (ਲੁਧਿਆਣਾ ਵਾਲੇ), ਭਾਈ ਅਮਰਜੀਤ ਸਿੰਘ (ਪਟਿਆਲੇ ਵਾਲੇ), ਭਾਈ ਸਤਨਾਮ ਸਿੰਘ ਕੁਹਾੜਕਾ ਤੇ ਭਾਈ ਸ਼ੁਭਦੀਪ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮਿ੍ਤਸਰ) ਕੀਰਤਨ ਦੀ ਹਾਜ਼ਰੀ ਭਰਨਗੇ | ਉਨ੍ਹਾਂ ਦੱਸਿਆ ਕਿ ਪਹਿਲੇ ਦਿਨ 18 ਅਪ੍ਰੈਲ ਸਨਿਚਰਵਾਰ ਰਾਤ ਨੂੰ ਭਾਈ ਪਿ੍ਤਪਾਲ ਸਿੰਘ ਕੈਨੇਡਾ ਵਾਲਿਆਂ ਦਾ ਰਾਗੀ ਜਥਾ ਤੇ 19 ਅਪ੍ਰੈਲ, ਐਤਵਾਰ ਰਾਤ ਭਾਈ ਸਤਨਾਮ ਸਿੰਘ ਕੁਹਾੜਾਕਾ (ਹਜ਼ੂਰੀ ਰਾਗੀ, ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮਿ੍ਤਸਰ) ਕੀਰਤਨ ਦੀ ਹਾਜ਼ਰੀ ਭਰਨਗੇ | ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਣਗੇ | ਇਸ ਮੌਕੇ ਪ੍ਰਧਾਨ ਚਰਨਜੀਤ ਸਿੰਘ, ਬਲਜੀਤ ਸਿੰਘ ਸੇਠੀ, ਰਜਿੰਦਰ ਸਿੰਘ ਬੇਦੀ, ਜਤਿੰਦਰ ਸਿੰਘ ਖ਼ਾਲਸਾ, ਦਵਿੰਦਰ ਸਿੰਘ, ਮਨਵਿੰਦਰ ਸਿੰਘ ਸਹਿਗਲ, ਸਰਦੂਲ ਸਿੰਘ ਕਾਨਪੁਰੀ, ਸੁਖਦੇਵ ਸਿੰਘ ਸਹਿਗਲ, ਰਵਿੰਦਰ ਸਿੰਘ ਰੀਹਲ ਅਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਲੰਧਰ ਦੇ ਬਾਡੀ ਬਿਲਡਰ ਰਿੱਕੀ ਨੇ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਜਿੱਤੀ ਅਗਲੀ ਖ਼ਬਰ ਸਰਕਾਰੀ ਯੋਜਨਾਵਾਂ 'ਤੇ ਪ੍ਰੋਗਰਾਮ ਜ਼ਮੀਨੀ ਪੱਧਰ 'ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤੇ ਜਾਣ-ਡੀ. ਸੀ.
Ad Position 24
No active advertisement