ਜਲੰਧਰ, 17 ਅਪ੍ਰੈਲ (ਸ਼ਿਵ)-ਜਲੰਧਰ ਭਾਜਪਾ ਦੇ ਸੀਨੀਅਰ ਆਗੂਆਂ ਕ੍ਰਿਸ਼ਨ ਦੇਵ ਭੰਡਾਰੀ, ਰਕੇਸ਼ ਰਠÏਰ, ਸ਼ੀਤਲ ਅੰਗੁਰਾਲ, ਸੁਸ਼ੀਲ ਸ਼ਰਮਾ ਅਤੇ ਹੋਰ ਆਗੂਆਂ ਨੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਦਿੱਲੀ-ਕਟੜਾ ਵੰਦੇ ਭਾਰਤ ਟ੍ਰੇਨ ਸਬੰਧੀ ਦਿੱਤੇ ਬਿਆਨ 'ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ ¢ ਉਨ੍ਹਾਂ ਕਿਹਾ ਕਿ ਵੰਦੇ ਭਾਰਤ ਐਕਸਪ੍ਰੈਸ ਜਲੰਧਰ 'ਚ ਆਪਣਾ ਸਟਾਪੇਜ ਸ਼ੁਰੂ ਕਰੇਗੀ ਅਤੇ ਰੇਲਵੇ ਵਿਭਾਗ ਨੇ ਇਸ ਦੀ ਪੁਸ਼ਟੀ ਕਰਨ ਵਾਲਾ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ, ਜੋ ਕਿ ਜਨਤਕ ਤÏਰ 'ਤੇ ਜਨਤਾ ਲਈ ਉਪਲਬਧ ਹੈ ¢ ਇਸ ਦੇ ਬਾਵਜੂਦ ਗਲਤ ਜਾਣਕਾਰੀ ਦੇਣਾ ਮੰਦਭਾਗਾ ਹੈ ¢ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਭਰ ਵਿੱਚ ਰੇਲ ਨੈੱਟਵਰਕ ਦਾ ਆਧੁਨਿਕੀਕਰਨ ਕੀਤਾ ਜਾ ਰਿਹਾ ਹੈ ਅਤੇ ਜਲੰਧਰ ਨੂੰ ਵੰਦੇ ਭਾਰਤ ਟ੍ਰੇਨ ਸਟਾਪ ਮਿਲਣਾ ਸ਼ਹਿਰ ਲਈ ਇਕ ਮਹੱਤਵਪੂਰਨ ਪ੍ਰਾਪਤੀ ਹੈ ¢ ਉਨ੍ਹਾਂ ਕਿਹਾ ਕਿ ਇਹ ਸਹੂਲਤ ਵਿਦਿਆਰਥੀਆਂ, ਕਾਰੋਬਾਰੀਆਂ ਅਤੇ ਸ਼ਰਧਾਲੂਆਂ ਲਈ ਵਿਸ਼ੇਸ਼ ਤÏਰ 'ਤੇ ਲਾਭਦਾਇਕ ਹੈ | ਉਨ੍ਹਾਂ ਕਿਹਾ ਕਿ ਇੱਕ ਸੰਸਦ ਮੈਂਬਰ ਵਜੋਂ ਚਰਨਜੀਤ ਸਿੰਘ ਚੰਨੀ ਨੂੰ ਤੱਥਾਂ ਦੇ ਆਧਾਰ 'ਤੇ ਬਿਆਨ ਦੇਣੇ ਚਾਹੀਦੇ ਹਨ ¢ ਅਣਜਾਣ ਬਿਆਨ ਜਨਤਾ ਵਿੱਚ ਭੰਬਲਭੂਸਾ ਪੈਦਾ ਕਰਦੇ ਹਨ ¢