ਜਲੰਧਰ, 17 ਅਪ੍ਰੈਲ (ਪਵਨ ਖਰਬੰਦਾ)-ਦ ਗੁਰੂਕੁਲ ਸਕੂਲ ਦੇ ਪ੍ਰੈਜ਼ੀਡੈਂਟ ਐਨ.ਕੇ. ਹਾਂਡਾ, ਡਾਇਰੈਕਟਰ ਸ੍ਰੀਮਤੀ ਸੁਸ਼ਮਾ ਹਾਂਡਾ, ਪਿ੍ੰਸੀਪਲ ਸ੍ਰੀਮਤੀ ਰਾਧਾ ਗੱਖੜ ਅਤੇ ਸਮੁੱਚੇ ਸਟਾਫ਼ ਨੇ ਅੱਜ ਸਕੂਲ ਕੈਂਪਸ ਵਿੱਚ ਸਵ. ਅਨਿਲ ਚੋਪੜਾ (ਸੇਂਟ ਸੋਲਜਰ ਗਰੁੱਪ, ਪੀਪੀਆਰ ਗਰੁੱਪ ਦੇ ਚੇਅਰਮੈਨ) ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ ¢ ਸਕੂਲ ਡਾਇਰੈਕਟਰ ਸ੍ਰੀਮਤੀ ਸੁਸ਼ਮਾ ਹਾਂਡਾ ਨੇ ਕਿਹਾ ਅਨਿਲ ਚੋਪੜਾ ਦਾ ਸਿੱਖਿਆ ਦੇ ਖੇਤਰ 'ਚ ਯੋਗਦਾਨ ਅਭੁੱਲਣਯੋਗ ਹੈ¢ ਅਸੀਂ ਹਮੇਸ਼ਾ ਉਨ੍ਹਾਂ ਦੇ ਆਦਰਸ਼ਾਂ ਅਤੇ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ 'ਚ ਲਾਗੂ ਕਰਨ ਦੀ ਕੋਸ਼ਿਸ਼ ਕਰਾਂਗੇ¢ ਇਸ ਮੌਕੇ ਸਕੂਲ ਦੇ ਸਾਰੇ ਅਧਿਆਪਕਾਂ, ਵਿਦਿਆਰਥੀਆਂ ਅਤੇ ਸਟਾਫ਼ ਨੇ ਦੋ ਮਿੰਟ ਦਾ ਮÏਨ ਧਾਰਨ ਕੀਤਾ ਅਤੇ ਵਿੱਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ¢