02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਗੁਰਦੁਆਰਾ ਈਸ਼ਵਰ ਨਗਰ ਵਿਖੇ ਮਨਾਇਆ ਖ਼ਾਲਸਾ ਸਾਜਨਾ ਦਿਵਸ

Ad Position 21
No active advertisement
ਅਜੀਤ ਡੈਸਕ 18-04-2026
ਜਲੰਧਰ, 17 ਅਪ੍ਰੈਲ (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਈਸ਼ਵਰ ਕਾਲੋਨੀ ਵਿਖੇ ਖ਼ਾਲਸਾ ਸਾਜਨਾ ਦਿਵਸ-ਵਿਸਾਖੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦੀਵਾਨ ਸਜਾਏ ਗਏ | ਸਜਾਏ ਗਏ ਦੀਵਾਨਾਂ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਇਸਤਰੀ ਸਤਿਸੰਗ ਸਭਾ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਤੇ ਕੀਰਤਨ ਦੁਆਰਾ ਹਾਜ਼ਰੀ ਲਗਵਾਈ ਗਈ | ਭਾਈ ਗੁਰਪ੍ਰੀਤ ਸਿੰਘ (ਜਲੰਧਰ ਵਾਲੇ) ਦੇ ਜਥੇ ਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ | ਰਾਤ ਦੇ ਦੀਵਾਨ 'ਚ ਬੀਬੀ ਪਰਮਜੀਤ ਕੌਰ ਖ਼ਾਲਸਾ ਅਤੇ ਭਾਈ ਰਣਜੀਤ ਸਿੰਘ ਦੇ ਜਥੇ ਨੇ ਕੀਰਤਨ ਦੀ ਛਹਿਬਰ ਲਗਾਈ | ਪ੍ਰਧਾਨ ਸਤਨਾਮ ਸਿੰਘ, ਚੇਅਰਮੈਨ ਗੁਰਬਚਨ ਸਿੰਘ ਅਰੋੜਾ ਤੇ ਸਕੱਤਰ ਮਾਸਟਰ ਮਹਿੰਦਰ ਸਿੰਘ ਅਨੇਜਾ ਨੇ ਸਮੂਹ ਸੰਗਤ ਨੂੰ ਵਧਾਈ ਦਿੱਤੀ ਅਤੇ ਆਏ ਹੋਏ ਜਥਿਆਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਅਧਿਆਪਕਾਂ ਨੂੰ ਖੱਜਲ ਖੁਆਰ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਭਗਤ, ਸੈਣੀ ਅਗਲੀ ਖ਼ਬਰ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਖਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ
Ad Position 24
No active advertisement