ਮਹਿਤਪੁਰ, 17 ਅਪ੍ਰੈਲ (ਲਖਵਿੰਦਰ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਔਲਖ ਵਿਖੇ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ | ਪਿੰਡ ਦੇ ਸਾਬਕਾ ਸਰਪੰਚ ਗੁਰਦੀਪ ਕੁਮਾਰ ਦੀ ਫੈਮਿਲੀ ਵਲੋਂ ਪਹਿਲੇ, ਦੂਸਰੇ ਤੇ ਤੀਸਰੇ ਸਥਾਨ 'ਤੇ ਆਉਣ ਵਾਲੇ ਸਾਰੇ ਬੱਚਿਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ | ਇਸ ਮੌਕੇ ਬੱਚਿਆਂ ਵਲੋਂ ਰੰਗਾ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਤੇ ਸਕੂਲ ਦੇ ਮੁੱਖ ਅਧਿਆਪਕ ਨੇ ਬੱਚਿਆਂ ਵਲੋਂ ਪਿਛਲੇ ਸਾਲ ਕੀਤੀਆਂ ਪ੍ਰਾਪਤੀਆਂ ਦਾ ਵੇਰਵਾ ਦਿੱਤਾ | ਸੀ. ਡੀ. ਡੀ. ਅਹੀਰ ਵਲੋਂ ਬੱਚਿਆਂ ਨੂੰ ਡਾ. ਅੰਬੇਡਕਰ ਦੇ ਦਰਸਾਏ ਰਾਹ 'ਤੇ ਚੱਲਣ ਦਾ ਸੁਨੇਹਾ ਦਿੱਤਾ | ਇਸ ਮੌਕੇ ਡਾ. ਅੰਬੇਡਕਰ ਦਾ ਜਨਮ ਦਿਨ ਕੇਕ ਕੱਟ ਕੇ ਮਨਾਇਆ | ਬੱਚਿਆਂ ਨੂੰ ਸਟੇਸ਼ਨਰੀ ਤੇ ਫਰੂਟ ਵੰਡੇ ਗਏ | ਅੰਤ ਵਿਚ ਸਕੂਲ ਦੇ ਮੁੱਖ ਅਧਿਆਪਕ ਗੁਰਪ੍ਰੀਤ ਸਿੰਘ ਵਲੋਂ ਸਾਰਿਆਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਗੁਰਦੀਪ ਕੁਮਾਰ, ਅਸ਼ੋਕ ਕੁਮਾਰ ਸਰਪੰਚ ਪਿੰਡ ਔਲਖ, ਨਰੇਸ਼ ਕੁਮਾਰ, ਪੂਜਾ ਚੇਅਰਪਰਸਨ ਐਸ. ਐਮ. ਸੀ. ਕਮੇਟੀ, ਮੈਡਮ ਮਨਜੀਤ ਕੌਰ ਤੇ ਬੱਚਿਆਂ ਦੇ ਮਾਤਾ ਪਿਤਾ ਹਾਜ਼ਰ ਸਨ |