14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਯੁੱਧ ਨਸ਼ਿਆਂ ਵਿਰੁੱਧ ਸਾਈਕਲੋਥਾਨ ਰਾਹੀਂ ਸਮਾਜ ਦੇ ਹਰ ਵਰਗ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਹੋਣ ਦਾ ਦਿੱਤਾ ਸੱਦਾ

Ad Position 21
repet_subhas-goyals [Copy P29]
ਅਜੀਤ ਡੈਸਕ 19-04-2026
ਜਲੰਧਰ, 18 ਅਪ੍ਰੈਲ (ਡਾ.ਜਤਿੰਦਰ ਸਾਬੀ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਏ. ਪੀ. ਜੇ. ਸਕੂਲ ਦੇ ਸਹਿਯੋਗ ਨਾਲ 'ਸਾਈਕਲੋਥਾਨ 4.0' ਕਰਵਾਈ ਗਈ | ਸਾਈਕਲੋਥਾਨ ਵਿਚ ਕਰੀਬ 2 ਹਜ਼ਾਰ ਭਾਗੀਦਾਰਾਂ ਨੇ ਹਿੱਸਾ ਲੈਂਦਿਆਂ ਸਮਾਜ ਦੇ ਹਰ ਵਰਗ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਹੋਣ ਦਾ ਸੱਦਾ ਦਿੱਤਾ | ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਸਾਈਕਲੋਥਾਨ ਨੂੰ ਏ. ਪੀ. ਜੇ. ਸਕੂਲ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਸਮੇਤ ਖੁਦ ਵੀ ਸਾਈਕਲੋਥਾਨ ਵਿਚ ਹਿੱਸਾ ਲੈਂਦਿਆਂ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਮਜ਼ਬੂਤ ਲੋਕ ਲਹਿਰ ਉਸਾਰਨ ਦਾ ਸੱਦਾ ਦਿੱਤਾ | ਇਸ ਮÏਕੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਜੰਗ ਵਿੱਢੀ ਹੋਈ ਹੈ, ਜਿਸ ਵਿਚ ਹਰ ਵਰਗ ਦੇ ਲੋਕਾਂ ਵਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕੋਈ ਵੀ ਲੜਾਈ ਲੋਕਾਂ ਦੇ ਸਹਿਯੋਗ ਤੋਂ ਬਿਨ੍ਹਾਂ ਨਹੀਂ ਜਿੱਤੀ ਜਾ ਸਕਦੀ | ਉਨ੍ਹਾਂ ਕਿਹਾ ਕਿ ਨÏਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਗਤੀਵਿਧੀਆਂ ਵਿਚ ਲਾਇਆ ਜਾ ਰਿਹਾ ਹੈ, ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਬਣਾਇਆ ਜਾ ਸਕੇ | ਇਸ ਉਪਰਾਲੇ ਵਿਚ ਸਹਿਯੋਗ ਦੇਣ ਲਈ ਸ੍ਰੀ ਵਾਲੀਆ ਨੇ ਏ. ਪੀ. ਜੇ. ਸਕੂਲ ਤੇ ਪਿ੍ੰਸੀਪਲ ਡਾ. ਰਾਜੇਸ਼ ਚੰਦੇਲ ਦੀ ਸ਼ਲਾਘਾ ਕੀਤੀ | ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਸਕੂਲ ਵਿਚ ਮÏਜੂਦ ਭਾਗੀਦਾਰਾਂ ਤੇ ਹੋਰਨਾਂ ਨੂੰ ਨਸ਼ਿਆਂ ਖ਼ਿਲਾਫ਼ ਲੜਨ ਤੇ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨ ਅਤੇ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਸਹੁੰ ਵੀ ਚੁਕਾਈ |
ਇਸ ਤੋਂ ਬਾਅਦ ਸਾਈਕਲੋਥਾਨ 'ਚ ਹਿੱਸਾ ਲੈਣ ਵਾਲੇ ਭਾਗੀਦਾਰ ਸਾਈਕਲ ਕਲੱਬਾਂ ਤੋਂ ਇਲਾਵਾ ਸਾਈਕਲੋਥਾਨ ਨੂੰ ਸਫ਼ਲ ਬਣਾਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ, ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ | ਇਸ ਤੋਂ ਇਲਾਵਾ ਸਾਈਕਲੋਥਾਨ ਵਿਚ ਹਿੱਸਾ ਲੈਣ ਵਾਲੇ ਸਭ ਤੋਂ ਛੋਟੀ ਉਮਰ ਦੇ ਸਾਈਕਲ ਸਵਾਰਾਂ ਦਾ ਵੀ ਸਨਮਾਨ ਕੀਤਾ | ਰੈੱਡ ਕਰਾਸ ਤੇ ਪ੍ਰਯਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਵੀ ਸਾਈਕਲੋਥਾਨ ਵਿਚ ਭਾਗ ਲਿਆ | ਪ੍ਰਸਿੱਧ ਲੋਕ ਗਾਇਕ ਦਲਵਿੰਦਰ ਦਿਆਲਪੁਰੀ ਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਵੀ ਦਾਰਾ ਨੇ ਨਸ਼ਿਆਂ ਖ਼ਿਲਾਫ਼ ਬੋਲੀਆਂ ਪਾ ਕੇ ਨÏਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ | ਇਸ ਮÏਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ., ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਤੇਜਦੀਪ ਸਿੰਘ ਸੈਣੀ, ਫਿੱਟ ਬਾਈਕਸ ਕਲੱਬ ਦੇ ਪ੍ਰਧਾਨ ਪਰਮਜੀਤ ਸਿੰਘ ਸਚਦੇਵਾ, ਵਾਈਸ ਚੇਅਰਮੈਨ ਦਲਿਤ ਵਿਕਾਸ ਬੋਰਡ ਅਜੇ ਪਾਲ ਵਾਲਮੀਕਿ, ਪਿ੍ੰਸੀਪਲ ਡਾ. ਰਾਜੇਸ਼ ਚੰਦੇਲ, ਏ. ਡੀ. ਸੀ. ਪੀ. ਜਯੰਤ ਪੁਰੀ, ਐਸ. ਡੀ. ਐਮ. ਜਲੰਧਰ-1 ਨਵਦੀਪ ਸਿੰਘ, ਐਸ. ਡੀ. ਐਮ. ਜਲੰਧਰ-2 ਸ਼ਾਇਰੀ ਮਲਹੋਤਰਾ, ਐਸ. ਡੀ. ਐਮ. ਆਦਮਪੁਰ ਲਾਲ ਵਿਸ਼ਵਾਸ ਬੈਂਸ, ਐਸ. ਡੀ. ਐਮ. ਫਿਲÏਰ ਦੀਪਕ ਭਾਟੀਆ, ਏ. ਸੀ. ਪੀ. ਅਸ਼ੋਕ ਮੀਨਾ, ਸਹਾਇਕ ਕਮਿਸ਼ਨਰ (ਜ) ਆਸ਼ਾ ਰਾਣੀ, ਡਿਪਟੀ ਡੀ. ਈ. ਓ. ਰਾਜੀਵ ਜੋਸ਼ੀ, ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ, ਮਾਡਲ ਟਾਊਨ ਸ਼ਾਪਕੀਪਰ ਐਸੋਸੀਏਸ਼ਨ ਦੇ ਪ੍ਰਧਾਨ ਰਾਜੀਵ ਦੁੱਗਲ ਤੇ ਹੋਰ ਸ਼ਖ਼ਸੀਅਤਾਂ ਵੀ ਮÏਜੂਦ ਸਨ | ਜ਼ਿਕਰਯੋਗ ਹੈ ਕਿ ਸਾਈਕਲੋਥਾਨ ਤਿੰਨ ਸ਼੍ਰੇਣੀਆਂ 5 ਕਿਲੋਮੀਟਰ, 10 ਕਿਲੋਮੀਟਰ ਤੇ 21 ਕਿਲੋਮੀਟਰ ਵਿਚ ਕਰਵਾਈ ਗਈ, ਜੋ ਏ. ਪੀ. ਜੇ. ਸਕੂਲ ਮਾਡਲ ਟਾਊਨ ਤੋਂ ਸ਼ੁਰੂ ਹੋ ਕੇ ਨਿਰਧਾਰਿਤ ਰੂਟ ਤੈਅ ਕਰਦੇ ਹੋਏ ਮੁੜ ਏ. ਪੀ. ਜੇ. ਸਕੂਲ ਪਹੁੰਚ ਕੇ ਸਮਾਪਤ ਹੋਈ, ਜਿਥੇ ਭਾਗੀਦਾਰਾਂ ਦਾ ਪਹੁੰਚਣ 'ਤੇ ਪੂਰੇ ਉਤਸ਼ਾਹ ਨਾਲ ਸਵਾਗਤ ਕੀਤਾ | ਸਾਈਕਲੋਥਾਨ ਵਿਚ ਪੰਕਜ ਗÏਤਮ, ਮਨਦੀਪ ਪ੍ਰਭਾਕਰ ਤੇ ਬਲਰਾਜ ਚÏਹਾਨ ਸਮੇਤ ਹੋਰ ਪ੍ਰਮੁੱਖ ਸਾਈਕਲਿਸਟਾਂ ਨੇ ਵੀ ਭਾਗ ਲਿਆ |
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਜੇ. ਪੀ. ਨਗਰ ਰੋਡ 'ਤੇ ਦੁਕਾਨਾਂ ਸੀਲ ਅਗਲੀ ਖ਼ਬਰ ਜ਼ਿਲ੍ਹੇ ਦੀਆਂ 79 ਮੰਡੀਆਂ 'ਚ 5.27 ਲੱਖ ਮੀਟਿ੍ਕ ਟਨ ਕਣਕ ਆਉਣ ਦੀ ਸੰਭਾਵਨਾ-ਮਹਿੰਦਰ ਭਗਤ
Ad Position 24