ਜਲੰਧਰ, 18 ਅਪ੍ਰੈਲ (ਐੱਮ. ਐੱਸ. ਲੋਹੀਆ)-ਸਵ. ਜਥੇਦਾਰ ਕੁਲਦੀਪ ਸਿੰਘ ਭਾਟੀਆ ਤੇ ਸਵ. ਬੀਬੀ ਰਜਿੰਦਰ ਕੌਰ ਭਾਟੀਆ ਦੀ ਯਾਦ ਮਨਾਉਂਦੇ ਹੋਏ ਪਰਮਜੀਤ ਸਿੰਘ ਭਾਟੀਆ ਦੇ ਸਮੂਹ ਪਰਿਵਾਰ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਖ਼ਾਲਸੇ ਦੇ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਅੱਖਾਂ ਦੀ ਜਾਂਚ, ਜਨਰਲ ਮੈਡੀਕਲ ਜਾਂਚ, ਦੰਦਾਂ ਦੀ ਜਾਂਚ, ਫਿਜ਼ਿਓਥਰੈਪੀ ਤੇ ਹੋਮਿਓਪੈਥੀ ਦਾ ਮੁਫ਼ਤ ਮੈਡੀਕਲ ਕੈਂਪ 19 ਅਪ੍ਰੈਲ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਗੁਰੂ ਨਾਨਕ ਚੈਰੀਟੇਬਲ ਹਸਪਤਾਲ, ਪ੍ਰੀਤ ਨਗਰ ਸੋਡਲ ਰੋਡ ਵਿਖੇ ਲਗਾਇਆ ਜਾ ਰਿਹਾ ਹੈ | ਪ੍ਰਬੰਧਕਾਂ ਨੇ ਜਾਣਕਾਰੀ ਦਿੱਤੀ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਪ੍ਰੀਤ ਨਗਰ ਸੋਡਲ ਰੋਡ ਤੇ ਗੁਰਦੁਆਰਾ ਨੌਵੀਂ ਪਾਤਿਸ਼ਾਹੀ, ਦੂਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦਰ ਨਗਰ ਦੀ ਸਮੂਹ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਇਸ ਕੈਂਪ 'ਚ ਮਰੀਜ਼ਾਂ ਨੂੰ ਦਵਾਈਆਂ ਅਤੇ ਐਨਕਾਂ ਮੁਫ਼ਤ ਦਿਤੀਆਂ ਜਾਣਗੀਆਂ |