14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਪਿਮਸ ਹਸਪਤਾਲ ਨੇ ਵਿਸ਼ਵ ਜਿਗਰ ਦਿਵਸ ਮੌਕੇ ਸਿਹਤ ਪ੍ਰਤੀ ਕੀਤਾ ਜਾਗਰੂਕ

Ad Position 21
repet_subhas-goyals [Copy P29]
ਅਜੀਤ ਡੈਸਕ 19-04-2026
ਜਲੰਧਰ, 19 ਅਪ੍ਰੈਲ (ਐੱਮ. ਐੱਸ. ਲੋਹੀਆ) - ਵਿਸ਼ਵ ਜਿਗਰ ਦਿਵਸ ਮੌਕੇ ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਪਿਮਸ), ਜਲੰਧਰ ਨੇ ਜਿਗਰ ਦੀ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਅਤੇ ਸਮੇਂ ਸਿਰ ਜਾਂਚ ਅਤੇ ਇਲਾਜ ਦੀ ਲੋੜ 'ਤੇ ਜ਼ੋਰ ਦਿੱਤਾ | ਪਿਮਸ ਦੀ ਕਨਸਲਟੈਂਟ ਗੈਸਟ੍ਰੋਐਨਟਰੋਲੋਜਿਸਟ ਡਾ. ਅਵਨੀਤ ਕੌਰ ਨੇ ਲਿਵਰ ਨਾਲ ਸੰਬੰਧਿਤ ਬਿਮਾਰੀਆਂ ਦੇ ਵੱਧ ਰਹੇ ਮਾਮਲਿਆਂ 'ਤੇ ਚਿੰਤਾ ਪ੍ਰਗਟ ਕਰਦੇ ਹੋਏ, ਲੋਕਾਂ ਨੂੰ ਸਚੇਤ ਰਹਿਣ ਦੀ ਸਲਾਹ ਦਿੱਤੀ | ਉਨ੍ਹਾਂ ਦਸਿਆ ਕਿ ਵਿਸ਼ਵ ਜਿਗਰ ਦਿਵਸ 2026 ਦਾ ਥੀਮ ਹੈ ''ਮਜ਼ਬੂਤ ਆਦਤਾਂ, ਤੰਦਰੁਸਤ ਜਿਗਰ'' | ਡਾ. ਅਵਨੀਤ ਕੌਰ ਨੇ ਦੱਸਿਆ ਕਿ ਜਿਗਰ ਸਾਡੇ ਸਰੀਰ ਦਾ ਇਕ ਬਹੁਤ ਹੀ ਮਹੱਤਵਪੂਰਨ ਅੰਗ ਹੈ, ਜੋ ਪਚਾਅ, ਵਿਸ਼ੈਲੇ ਤੱਤਾਂ ਨੂੰ ਸਰੀਰ ਤੋਂ ਬਾਹਰ ਕੱਢਣ ਅਤੇ ਮੈਟਾਬੋਲਿਜ਼ਮ ਨੂੰ ਨਿਯੰਤਰਿਤ ਕਰਨ 'ਚ ਅਹਿਮ ਭੂਮਿਕਾ ਨਿਭਾਉਂਦਾ ਹੈ | ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ 'ਚ ਅਸਿਹਤਮੰਦ ਖਾਣ-ਪੀਣ, ਜ਼ਿਆਦਾ ਸ਼ਰਾਬ ਦਾ ਸੇਵਨ, ਮੋਟਾਪਾ ਅਤੇ ਵਾਇਰਲ ਇਨਫੈਕਸ਼ਨ (ਜਿਵੇਂ ਹੈਪੇਟਾਈਟਿਸ) ਜਿਗਰ ਦੀਆਂ ਬਿਮਾਰੀਆਂ ਦੇ ਮੁੱਖ ਕਾਰਣ ਬਣ ਰਹੇ ਹਨ | ਡਾ. ਅਵਨੀਤ ਨੇ ਕਿਹਾ ਕਿ ਜਿਗਰ ਦੀਆਂ ਬਿਮਾਰੀਆਂ ਅਕਸਰ ਸ਼ੁਰੂਆਤੀ ਪੜਾਅ 'ਚ ਬਿਨਾਂ ਕਿਸੇ ਸਪੱਸ਼ਟ ਲੱਛਣਾਂ ਦੇ ਵਿਕਸਿਤ ਹੁੰਦੀਆਂ ਹਨ, ਇਸ ਲਈ ਨਿਯਮਿਤ ਜਾਂਚ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣਾ ਬਹੁਤ ਜ਼ਰੂਰੀ ਹੈ | ਸਮੇਂ 'ਤੇ ਪਛਾਣ ਹੋਣ 'ਤੇ ਲਿਵਰ ਨਾਲ ਸੰਬੰਧਿਤ ਜ਼ਿਆਦਾਤਰ ਬਿਮਾਰੀਆਂ ਦਾ ਸਫ਼ਲ ਇਲਾਜ ਸੰਭਵ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਕਿਸ਼ਨਪੁਰਾ ਵਲੋਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਰਕਲ ਪ੍ਰਧਾਨਾਂ ਦਾ ਐਲਾਨ ਅਗਲੀ ਖ਼ਬਰ ਜਥੇਦਾਰ ਕੁਲਦੀਪ ਸਿੰਘ ਭਾਟੀਆ ਤੇ ਬੀਬੀ ਰਜਿੰਦਰ ਕੌਰ ਭਾਟੀਆ ਦੀ ਯਾਦ 'ਚ ਮੈਡੀਕਲ ਕੈਂਪ ਅੱਜ
Ad Position 24