15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸਾਈਕਲੋਥਾਨ ਨੇ ਸਮਾਜ ਦੇ ਹਰ ਵਰਗ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਹੋਣ ਦਾ ਸੱਦਾ ਦਿੱਤਾ-ਡੀ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 19-04-2026
ਜਲੰਧਰ, 18 ਅਪ੍ਰੈਲ (ਡਾ.ਜਤਿੰਦਰ ਸਾਬੀ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਜਲੰਧਰ ਪ੍ਰਸ਼ਾਸ਼ਨ ਵਲੋਂ ਕਰਵਾਈ ਸਾਈਕਲੋਥਾਨ ਨੇ ਜਲੰਧਰ ਵਾਸੀਆਂ ਨੂੰ ਫਿੱਟਨੈਸ ਦਾ ਸੰਦੇਸ਼ ਦਿੱਤਾ | ਇਹ ਜਾਣਕਾਰੀ ਪੱਤਰਕਾਰ ਸੰਮੇਲਨ ਦੌਰਾਨ ਸਾਂਝੇ ਕਰਦੇ ਹੋਏ ਡਿਪਟੀ ਕਮਿਸ਼ਨਰ ਜਲੰਧਰ ਵਰਜੀਤ ਵਾਲੀਆਂ ਨੇ ਕਿਹਾ ਕਿ ਸਾਈਕਲੋਥਾਨ ਵਿਚ ਜਲੰਧਰ ਤੋਂ ਇਲਾਵਾ ਲੁਧਿਆਣਾ, ਹੁਸ਼ਿਆਰਪੁਰ ਸਮੇਤ ਪੰਜਾਬ ਦੇ ਹੋਰ ਜ਼ਿਲਿ੍ਹਆਂ ਤੋਂ ਆਏ ਭਾਗੀਦਾਰਾਂ ਨੇ ਵੀ ਹਿੱਸਾ ਲਿਆ ਹੈ | ਉਨ੍ਹਾਂ ਆਸ ਪ੍ਰਗਟ ਕੀਤੀ ਕਿ ਊਰਜਾ ਨਾਲ ਭਰੇ ਇਹ ਨÏਜਵਾਨ ਸਮਾਜ ਲਈ ਚਾਨਣ ਮੁਨਾਰਾ ਬਣਨਗੇ ਤੇ ਨਸ਼ਿਆਂ ਖ਼ਿਲਾਫ਼ ਘਰ-ਘਰ ਸੁਨੇਹਾ ਪਹੁੰਚਾਉਣਗੇ | ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਸਭ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ, ਤਾਂ ਜੋ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜਿਥੇ ਨਸ਼ਿਆਂ ਖ਼ਿਲਾਫ਼ ਲਗਾਤਾਰ ਬਣਦੀ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉਥੇ ਵਿਆਪਕ ਪੱਧਰ 'ਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਜੀ. ਟੀ. ਬੀ. ਨਗਰ 'ਚ ਜਾਂਚ ਕਰਕੇ ਵਾਪਸ ਗਈ ਈ. ਡੀ. ਟੀਮ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਕਿਸ਼ਨਪੁਰਾ ਵਲੋਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਰਕਲ ਪ੍ਰਧਾਨਾਂ ਦਾ ਐਲਾਨ
Ad Position 24