ਜਲੰਧਰ, 18 ਅਪ੍ਰੈਲ (ਸ਼ਿਵ)-ਸ਼ੁੱਕਰਵਾਰ ਨੂੰ ਭਾਜਪਾ ਐਨ. ਡੀ. ਏ. ਸਰਕਾਰ ਨੇ ਦੇਸ਼ ਦੀ ਲੋਕ ਸਭਾ ਵਿਚ 33 ਫੀਸਦੀ ਰਾਖਵੇਂਕਰਨ ਦਾ ਬਿੱਲ ਪਾਸ ਕਰਕੇ ਦੇਸ਼ ਦੀਆਂ ਔਰਤਾਂ ਨੂੰ ਸਤਿਕਾਰ ਤੇ ਅਧਿਕਾਰ ਦੇਣ ਦੀ ਕੋਸ਼ਿਸ਼ ਕੀਤੀ ਪਰ ਕਾਂਗਰਸ, 'ਆਪ', ਅਕਾਲੀ ਦਲ ਸਮੇਤ ਸਾਰੀਆਂ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਭਾਜਪਾ ਤੇ ਐਨ. ਡੀ. ਏ. ਦੇ ਵਿਰੁੱਧ ਵੋਟ ਦਿੱਤੀ ਤੇ ਔਰਤਾਂ ਦੇ ਅਧਿਕਾਰਾਂ ਵਾਲੇ ਇਤਿਹਾਸਕ ਬਿੱਲ ਨੂੰ ਪਾਸ ਨਹੀਂ ਹੋਣ ਦਿੱਤਾ | ਇਹ ਦੋਸ਼ ਲਗਾਉਂਦੇ ਹੋਏ ਜਲੰਧਰ ਭਾਜਪਾ ਦੇ ਜਨਰਲ ਸਕੱਤਰ ਅਸ਼ੋਕ ਸਰੀਨ ਹਿੱਕੀ ਨੇ ਕਿਹਾ ਕਿ ਸਾਰੀਆਂ ਭਾਜਪਾ ਵਿਰੋਧੀ ਪਾਰਟੀਆਂ ਨੇ ਸਿਰਫ ਔਰਤਾਂ ਦੇ ਅਧਿਕਾਰਾਂ ਨੂੰ ਕੁਚਲਣ ਦਾ ਕੰਮ ਕੀਤਾ ਕਿਉਂਕਿ ਭਾਜਪਾ ਨਰਿੰਦਰ ਮੋਦੀ ਸਰਕਾਰ ਨੇ ਦੇਸ਼ ਦੀਆਂ ਕਰੋੜਾਂ ਔਰਤਾਂ ਨੂੰ ਉਨ੍ਹਾਂ ਦੇ ਅਧਿਕਾਰ ਦੇ ਕੇ ਮਜਬੂਤ ਬਣਾਉਣ ਦੀ ਕੋਸ਼ਿਸ਼ ਕੀਤੀ, ਜਿਸ ਦਾ ਭਾਜਪਾ ਵਿਰੋਧੀ ਪਾਰਟੀਆਂ ਨੇ ਨਾ ਸਿਰਫ ਔਰਤਾਂ ਦੀ ਖ਼ਾਤਰ, ਸਗੋਂ ਦੇਸ਼ ਦੀ ਤਰੱਕੀ ਲਈ ਵੀ ਸਿਰਫ਼ ਰਾਜਨੀਤਿਕ ਹਿੱਤਾਂ ਲਈ ਵਿਰੋਧ ਕੀਤਾ ਹੈ |