16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਆਰਥਿਕ ਸੰਕਟ 'ਚ ਘਿਰੀ ਕਿਸਾਨੀ ਦੀ ਬਾਂਹ ਫੜੇ ਸਰਕਾਰ-ਰਾਮਪੁਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 19-04-2026
ਸ਼ਾਹਕੋਟ, 18 ਅਪ੍ਰੈਲ (ਬਾਂਸਲ)-ਪੰਜਾਬ ਦੇ ਕਿਸਾਨ ਕੁਦਰਤ ਦੀ ਮਾਰ ਨਾਲ ਘਟੇ ਫਸਲਾਂ ਦੇ ਝਾੜ ਤੇ ਆਲੂ-ਮੱਕੀ ਦੀ ਫ਼ਸਲ ਦਾ ਵਾਜਿਬ ਮੁੱਲ ਨਾ ਮਿਲਣ ਕਾਰਨ ਘੋਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਹਨ ਤੇ ਅਜਿਹੇ ਸਮੇਂ ਸਰਕਾਰ ਨੂੰ ਕਿਸਾਨੀ ਦੀ ਬਾਂਹ ਫੜਨੀ ਚਾਹੀਦੀ ਹੈ | ਇਹ ਵਿਚਾਰ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੂਬਾਈ ਆਗੂ ਤਜਿੰਦਰ ਸਿੰਘ ਰਾਮਪੁਰ ਨੇ ਕਿਹਾ ਕਿ ਦੇਸ਼ ਦੀਆਂ ਅਨਾਜ ਲੋੜਾਂ ਨੂੰ ਪੂਰਾ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਇਸ ਆਰਥਿਕ ਸੰਕਟ 'ਚੋਂ ਬਾਹਰ ਕੱਢਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਕਿਸਾਨੀ ਲਈ ਵਿਸ਼ੇਸ਼ ਪੈਕੇਜ ਦਾ ਐਲਾਨ ਕਰਨਾ ਚਾਹੀਦਾ ਹੈ | ਸ. ਰਾਮਪੁਰ ਨੇ ਕਿਹਾ ਕਿ ਪਿਛਲੇ ਸਮੇਂ ਦÏਰਾਨ ਪੰਜਾਬ 'ਚ ਆਏ ਹੜ੍ਹਾਂ ਕਾਰਨ ਜਿਥੇ ਵੱਡੀ ਪੱਧਰ 'ਤੇ ਫਸਲਾਂ ਦਾ ਨੁਕਸਾਨ ਹੋਇਆ ਉਥੇ ਖ਼ਰਾਬ ਮÏਸਮ ਕਾਰਨ ਫ਼ਸਲਾਂ ਦਾ ਝਾੜ ਵੀ ਕਾਫ਼ੀ ਘੱਟ ਰਿਹਾ ਸੀ | ਉਨ੍ਹਾਂ ਕਿਹਾ ਕਿ ਹੁਣ ਆਲੂਆਂ ਦੀ ਫ਼ਸਲ ਦਾ ਵਾਜਿਬ ਮੁੱਲ ਨਾ ਮਿਲਣ ਕਰਕੇ ਕਿਸਾਨਾਂ ਨੂੰ ਵੱਡੀ ਆਰਥਿਕ ਮਾਰ ਝੱਲਣੀ ਪੈ ਰਹੀ ਹੈ | ਅਕਾਲੀ ਆਗੂ ਨੇ ਕੇਂਦਰ ਤੇ ਸੂਬਾ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਕੁਦਰਤੀ ਆਫ਼ਤਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਕਰਨ ਤੋਂ ਇਲਾਵਾ ਸਰਕਾਰ ਬਦਲਵੀਆਂ ਫ਼ਸਲਾਂ ਜਿਵੇਂ ਮੱਕੀ ਤੇ ਆਲੂ ਨੂੰ ਘੱਟੋ ਘੱਟ ਸਮਰਥਨ ਮੁੱਲ 'ਤੇ ਖ਼ਰੀਦਣ ਦਾ ਪ੍ਰਬੰਧ ਕਰੇ |

Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਆਗੂਆਂ ਵਲੋਂ ਬਾਬਾ ਰਜਿੰਦਰ ਸਿੰਘ ਜੌਹਲ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਹਜ਼ਾਰਾ ਸਮੇਤ ਲਾਗਲੇ ਪਿੰਡਾਂ 'ਚ ਸ਼ਾਮ 7 ਵਜੇ ਤੋਂ ਲੈ ਕੇ ਰਾਤ ਢਾਈ ਵਜੇ ਤੱਕ ਰੋਜ਼ਾਨਾ ਲੱਗ ਰਿਹਾ ਬਿਜਲੀ ਕੱਟ
Ad Position 24