ਆਦਮਪੁਰ, 18 ਅਪ੍ਰੈਲ (ਹਰਪ੍ਰੀਤ ਸਿੰਘ)-ਪਿੰਡ ਡਰੋਲੀ ਕਲਾਂ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ ਵਿਖੇ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਦਾ ਤਿਉਹਾਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਦੀ ਦੇਖ-ਰੇਖ ਹੇਠ ਤੇ ਸਮੂਹ ਸੰਗਤਾਂ ਸਹਿਯੋਗ ਨਾਲ ਸ਼ਰਧਾ ਪੂਰਵਕ ਸ਼ੁਰੂ ਹੋਇਆ | ਸਮਾਗਮਾਂ ਦੇ ਪਹਿਲੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਵਿਸ਼ਾਲ ਸੰਧਿਆਂ ਫੇਰੀ ਸਜਾਈ ਗਈ | ਸੰਧਿਆ ਫੇਰੀ ਗੁਰੂਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਪਿੰਡ ਪਧਿਆਣਾ ਤੋਂ ਹੁੰਦੀ ਹੋਈ ਫਿਰ ਪਿੰਡ ਡਰੋਲੀ ਕਲਾਂ ਦੀ ਪ੍ਰਕਰਮਾ ਕਰਦਿਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਈ | ਰਸਤੇ ਵਿਚ ਸੰਧਿਆ ਫੇਰੀ ਦੌਰਾਨ ਪਹੁੰਚੀਆਂ ਸੰਗਤਾਂ ਦੇ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਦਾ ਪ੍ਰਬੰਧ ਕੀਤਾ ਗਿਆ ਸੀ | ਉਪਰੰਤ ਰਾਤ ਦੇ ਦੀਵਾਨ ਸਜਾਏ ਗਏ, ਜਿਸ 'ਚ ਵਿਸ਼ੇਸ਼ ਤੌਰ 'ਤੇ ਕਥਾਵਾਚਕ ਭਾਈ ਵੀਰ ਜਤਿੰਦਰ ਸਿੰਘ ਮਲਕਪੁਰ ਵਾਲੇ ਵਲੋਂ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਦੇ ਦੂਜੇ ਦਿਨ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਥੇ ਕਥਾਵਾਚਕ ਭਾਈ ਹਰਪ੍ਰੀਤ ਸਿੰਘ ਵਡਾਲਾ, ਭਾਈ ਗੁਰਜੀਤ ਸਿੰਘ ਹਜੂਰੀ ਰਾਗੀ ਗੁਰਦੁਆਰਾ ਸ਼ਹੀਦ ਬਾਬਾ ਮਤੀ ਸਾਹਿਬ ਡਰੋਲੀ ਕਲਾਂ, ਭਾਈ ਵਰੂਨਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਤਾਰਬਲਵੀਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਭਾਈ ਜਤਿੰਦਰ ਪਾਲ ਸਿੰਘ, ਢਾਡੀ ਜਥਾ ਭਾਈ ਜੈਦੇਵ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਵਲੋਂ ਵੀ ਆਈਆਂ ਹੋਈਆਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਅਖੀਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸਾਧ ਸੰਗਤ ਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਰਸ਼ਪਾਲ ਸਿੰਘ ਸਰਪੰਚ, ਰਣਵੀਰ ਪਾਲ ਸਿੰਘ, ਨਰਿੰਦਰ ਸਿੰਘ ਨਿੰਦੀ, ਜਰਨੈਲ ਸਿੰਘ, ਕਮਲਜੀਤ ਸਿੰਘ, ਜਰਨੈਲ ਸਿੰਘ ਪਰਮਾਰ, ਸਤਨਾਮ ਸਿੰਘ ਇੰਸਪੈਕਟਰ ਸੀ. ਆਈ. ਡੀ., ਡਾ. ਰਣਧੀਰ ਸਿੰਘ ਰੰਧਾਵਾ, ਦਲਵੀਰ ਸਿੰਘ ਤੇ ਹੋਰ ਇਲਾਕੇ ਦੀਆਂ ਸੰਗਤਾਂ ਹਾਜ਼ਰ ਹੋਈਆਂ | ਅਖੀਰ ਪ੍ਰਧਾਨ ਮਨੋਹਰ ਸਿੰਘ ਡਰੌਲੀ ਨੇ ਸਭਨਾਂ ਸਹਿਯੋਗੀਆਂ ਦਾ ਧੰਨਵਾਦ ਕੀਤਾ |