13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਅਚਾਨਕ ਲੱਗੀ ਭਿਆਨਕ ਅੱਗ ਨਾਲ ਸੜਿਆ ਖੋਖਾ, ਭਾਰੀ ਨੁਕਸਾਨ

Ad Position 21
No active advertisement
ਅੱਗ ਦੀਆਂ ਲਪਟਾਂ 'ਚ ਘਿਰਿਆ ਖੋਖਾ ਅਤੇ ਅੱਗ 'ਤੇ ਕਾਬੂ ਪਾ ਰਹੇ ਫਾਇਰ ਬਿ੍ਗੇਡ ਦੇ ਨੌਜਵਾਨ | ਤਸਵੀਰਾਂ :ਗੈਰੀ ਫਿਲੌਰ <br/> 20-04-2026
ਫਿਲੌਰ, 19 ਅਪ੍ਰੈਲ (ਵਿਪਨ ਗੈਰੀ)-ਬੀਤੀ ਰਾਤ ਸਥਾਨਕ ਪੰਡਿਤ ਸ਼ਰਧਾ ਰਾਮ ਫਿਲੋਰੀ ਚੌਕ ਨੇੜੇ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਸਿਗਟਾਂ ਬੀੜੀਆਂ ਦੇ ਖੋਖੇ ਨੂੰ ਅਚਾਨਕ ਅੱਗ ਲੱਗ ਗਈ | ਅੱਗ ਇੰਨੀ ਭਿਆਨਕ ਸੀ ਕਿ ਕੁੱਝ ਹੀ ਸਮੇਂ 'ਚ ਖੋਖੇ ਵਿਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ | ਦੁਕਾਨ ਮਾਲਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਸ਼ਾਮ ਕਰੀਬ 7 ਵਜੇ ਦੁਕਾਨ ਬੰਦ ਕਰਕੇ ਘਰ ਚਲਾ ਗਿਆ ਸੀ | ਘਰ ਪਹੁੰਚ ਦੇ ਸਾਰ ਹੀ ਉਨ੍ਹਾਂ ਨੂੰ ਬਾਜ਼ਾਰ 'ਚੋਂ ਫ਼ੋਨ ਆਇਆ ਕਿ ਉਸ ਦੀ ਦੁਕਾਨ ਨੂੰ ਅੱਗ ਲੱਗ ਗਈ ਹੈ | ਜਦੋਂ ਉਹ ਮੌਕੇ 'ਤੇ ਪਹੁੰਚਿਆ ਤਾਂ ਲਗਪਗ ਦੁਕਾਨ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਸੀ | ਮਾਲਕ ਦੇ ਦੱਸਣ ਮੁਤਾਬਿਕ ਅੱਗ ਕਾਰਨ ਉਨ੍ਹਾਂ ਦਾ ਕਰੀਬ 15 ਹਜ਼ਾਰ ਰੁਪਏ ਨਕਦੀ ਤੇ ਲਗਪਗ 80 ਹਜ਼ਾਰ ਰੁਪਏ ਦਾ ਸਾਮਾਨ ਸੜ ਗਿਆ ਹੈ | ਮੌਕੇ 'ਤੇ ਮੌਜੂਦ ਰਾਹਗੀਰਾਂ ਨੇ ਦੱਸਿਆ ਕਿ ਅਚਾਨਕ ਬਿਜਲੀ ਦਾ ਸ਼ਾਰਟ ਸਰਕਟ ਹੋਇਆ, ਜਿਸ ਤੋਂ ਬਾਅਦ ਅੱਗ ਨੇ ਭਿਆਨਕ ਰੂਪ ਧਾਰ ਲਿਆ | ਸੂਚਨਾ ਮਿਲਣ 'ਤੇ ਫਾਇਰ ਬਿ੍ਗੇਡ ਦੀ ਟੀਮ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਮਿਹਨਤ ਕਰਕੇ ਅੱਗ 'ਤੇ ਕਾਬੂ ਪਾਇਆ | ਫਾਇਰ ਕਰਮਚਾਰੀਆਂ ਨੇ ਦੱਸਿਆ ਕਿ ਅੱਗ ਨਾਲ ਮਾਲੀ ਨੁਕਸਾਨ ਹੋਇਆ ਹੈ, ਪਰ ਖ਼ੁਸ਼ ਕਿਸਮਤੀ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ |
Ad Position 22
No active advertisement
ਪਿਛਲੀ ਖ਼ਬਰ ਦੇਸ਼ ਨੂੰ ਆਰਥਿਕ ਪੱਖੋਂ ਹੋਰ ਮਜ਼ਬੂਤ ਕਰਨ ਲਈ ਸਵਦੇਸ਼ੀ ਸਾਮਾਨ ਦੀ ਹੋਵੇ ਜ਼ਿਆਦਾ ਵਰਤੋਂ-ਡਾ. ਸੁਰਿੰਦਰ ਅਗਲੀ ਖ਼ਬਰ ਪਿੰਡ ਸਮੀਰੋਵਾਲ ਵਿਖੇ 23 ਤੋਂ ਸ਼ੁਰੂ ਹੋਵੇਗੀ ਸ਼ਿਵ ਮਹਾਪੁਰਾਣ ਕਥਾ
Ad Position 24