15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਪਿੰਡ ਬੰਬੀਆਂਵਾਲ ਵਿਖੇ ਅੱਖਾਂ ਦੇ ਕੈਂਪ ਦੌਰਾਨ ਵੱਡੀ ਗਿਣਤੀ 'ਚ ਮਰੀਜ਼ਾਂ ਦੀ ਜਾਂਚ

Ad Position 21
No active advertisement
ਅਜੀਤ ਡੈਸਕ 20-04-2026
ਜਲੰਧਰ, 19 ਅਪ੍ਰੈਲ (ਜਸਪਾਲ ਸਿੰਘ)-ਪਿੰਡ ਬੰਬੀਆਂਵਾਲ ਵਿਖੇ ਸਥਿਤ ਰਾਇਲ ਗਰੀਨ ਕਾਲੋਨੀ 'ਚ ਸਾਬਕਾ ਸਰਪੰਚ ਸਰਜੀਵਨ ਸਿੰਘ ਡੋਗਰਾ ਵਲੋਂ ਐਨ. ਆਰ. ਆਈਜ਼, ਸਮੂਹ ਗ੍ਰਾਮ ਪੰਚਾਇਤ ਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਲਗਾਏ ਅੱਖਾਂ ਦੇ ਮੁਫਤ ਕੈਂਪ 'ਚ ਵੱਡੀ ਗਿਣਤੀ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਮਾਹਿਰ ਡਾਕਟਰਾਂ ਦੁਆਰਾ ਕੀਤੀ ਗਈ | ਇਸ ਦੌਰਾਨ ਲੋੜਵੰਦ ਮਰੀਜ਼ਾਂ ਨੂੰ ਐਨਕਾਂ ਤੇ ਦਵਾਈਆਂ ਵੀ ਬਿਲਕੁਲ ਮੁਫਤ ਦਿੱਤੀਆਂ ਗਈਆਂ | ਇਸ ਸੰਬੰਧੀ ਕੈਂਪ ਦੇ ਮੁੱਖ ਪ੍ਰਬੰਧਕ ਸਰਜੀਵਨ ਸਿੰਘ ਨੇ ਦੱਸਿਆ ਕਿ ਕੈਂਪ 'ਚ ਬੇਗੋਵਾਲ ਅੱਖਾਂ ਦੇ ਹਸਪਤਾਲ ਦੇ ਮਾਹਿਰ ਡਾਕਟਰ ਪਰਮਿੰਦਰ ਸਿੰਘ ਥਿੰਦ ਤੇ ਉਨ੍ਹਾਂ ਦੀ ਟੀਮ ਦੁਆਰਾ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਤੇ ਲੋੜਵੰਦਾਂ ਨੂੰ ਦਵਾਈਆਂ ਤੇ ਐਨਕਾਂ ਮੁਫਤ ਦਿੱਤੀਆਂ ਗਈਆਂ | ਇਸ ਦੌਰਾਨ ਆਪ੍ਰੇਸ਼ਨ ਲਈ ਚੁਣੇ ਗਏ ਮਰੀਜ਼ਾਂ ਦੀ ਆਪ੍ਰੇਸ਼ਨ ਵੀ ਮੁਫਤ ਮਾਹਿਰ ਡਾਕਟਰਾਂ ਦੁਆਰਾ ਕੀਤੇ ਜਾਣਗੇ | ਕੈਂਪ 'ਚ ਡਾ. ਤਰਸੇਮ ਭਾਰਤੀ ਤੋਂ ਇਲਾਵਾ ਰੈਟੀਨਾ ਸਪੈਸ਼ਲਿਸਟ ਡਾ. ਚਾਰੂ ਨੇ ਵੀ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ | ਸਰਜੀਵਨ ਸਿੰਘ ਨੇ ਦੱਸਿਆ ਕਿ ਇਹ ਕੈਂਪ ਹਰ ਸਾਲ ਲਗਾਇਆ ਜਾਂਦਾ ਹੈ ਤੇ ਵੱਡੀ ਗਿਣਤੀ 'ਚ ਮਰੀਜ਼ਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਹੀ ਅੱਖਾਂ ਦੇ ਇਲਾਜ ਸੰਬੰਧੀ ਸਹੂਲਤ ਮੁਹੱਈਆ ਕਰਵਾਈ ਜਾਂਦੀ ਹੈ | ਇਸ ਮੌਕੇ ਮਰੀਜ਼ਾਂ ਦੀ ਸੇਵਾ ਲਈ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਸੀ | ਇਸ ਕੈਂਪ ਨੂੰ ਸਫ਼ਲ ਬਣਾਉਣ ਵਿਚ ਉੱਘੇ ਐਨ.ਆਰ.ਆਈ. ਦਰਸ਼ਨ ਸਿੰਘ ਹੈਪੀ ਯੂ.ਕੇ. ਅਤੇ ਪ੍ਰਸਿੱਧ ਕਾਰੋਬਾਰੀ ਦੀਪਕ ਗੋਇਲ ਵਲੋਂ ਵਿਸ਼ੇਸ਼ ਯੋਗਦਾਨ ਦਿੱਤਾ ਗਿਆ | ਇਸ ਮੌਕੇ ਐਨ.ਆਰ.ਆਈ. ਦਰਸ਼ਨ ਸਿੰਘ ਹੈਪੀ ਨੇ ਸਮੂਹ ਪਿੰਡ ਵਾਸੀਆਂ ਅਤੇ ਡਾ. ਪਰਮਿੰਦਰ ਸਿੰਘ ਥਿੰਦ ਤੇ ਉਨ੍ਹਾਂ ਦੀ ਟੀਮ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਵੀ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸ਼ਿਵਪੁਰੀ ਮਾਡਲ ਟਾਊਨ ਦਾ ਨਵੀਨੀਕਰਨ ਕਾਰਜ, ਭੂਮੀ ਪੂਜਨ ਤੇ ਅਰਦਾਸ ਨਾਲ ਹੋਇਆ ਆਰੰਭ ਅਗਲੀ ਖ਼ਬਰ ਚੋਰ ਫੜ ਕੇ ਪੁਲਿਸ ਹਵਾਲੇ ਕਰਨ ਜਾ ਰਹੇ 2 ਨੌਜਵਾਨਾਂ 'ਤੇ ਹਮਲਾ ਕਰਕੇ ਕੀਤਾ ਜ਼ਖ਼ਮੀ
Ad Position 24