15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਸਿੱਖ ਤਾਲਮੇਲ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਬਣਨ ਦੀ ਸ਼ਲਾਘਾ

Ad Position 21
No active advertisement
ਅਜੀਤ ਡੈਸਕ 20-04-2026
ਜਲੰਧਰ, 19 ਅਪ੍ਰੈਲ (ਐੱਮ. ਐੱਸ. ਲੋਹੀਆ)-ਸ਼ਰਾਰਤੀ ਅੰਸਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਕੀਤੇ ਜਾਂਦੇ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਵਲੋਂ ਕੀਤੇ ਵਿਸ਼ੇਸ਼ ਉਪਰਾਲੇ ਸਦਕਾ ਬਣਾਏ ਗਏ ਨਵੇਂ 'ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ' ਦੀ ਸਿੱਖ ਤਾਲਮੇਲ ਕਮੇਟੀ ਨੇ ਸ਼ਲਾਘਾ ਕੀਤੀ ਹੈ | ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪ੍ਰਦੇਸੀ, ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ, ਰਣਜੀਤ ਸਿੰਘ ਨੋਨੀ, ਅਮਨਦੀਪ ਸਿੰਘ ਬੱਗਾ, ਅਰਵਿੰਦਰ ਪਾਲ ਸਿੰਘ ਬੱਬਲੂ ਨੇ ਇਕ ਸਾਂਝੇ ਬਿਆਨ 'ਚ ਕਿਹਾ ਹੈ ਕਿ ਜਦੋਂ-ਜਦੋਂ ਕੁਝ ਸਿਰ ਫਿਰੇ ਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਦੇ ਸਨ, ਤਾਂ ਉਹ ਕਾਨੂੰਨੀ ਕਾਰਵਾਈ 'ਚੋਂ ਬਚ ਕੇ ਨਿਕਲ ਜਾਂਦੇ ਸਨ ਜਾਂ ਗਿ੍ਫ਼ਤਾਰੀ ਤੋਂ ਅਗਲੇ ਦਿਨ ਹੀ ਉਨ੍ਹਾਂ ਦੀ ਜ਼ਮਾਨਤ ਹੋ ਜਾਂਦੀ ਸੀ, ਜਿਸ ਨਾਲ ਦੋਸ਼ੀ ਬੇਖ਼ੌਫ਼ ਹੋ ਜਾਂਦੇ ਸਨ, ਪਰ ਹੁਣ ਪੰਜਾਬ ਸਰਕਾਰ ਵਲੋਂ ਨਵਾਂ ਐਕਟ ਲਿਆਂਦਾ ਗਿਆ, ਜਿਸ ਦੀਆਂ ਸਾਰੀਆਂ ਪਾਰਟੀਆਂ ਨੇ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਹਿਮਾਇਤ ਕੀਤੀ ਹੈ, ਜਿਸ ਨੂੰ ਪੰਜਾਬ ਦੇ ਰਾਜਪਾਲ ਨੇ ਵੀ ਮਨਜ਼ੂਰੀ ਦੇ ਦਿੱਤੀ ਹੈ, ਜੋ ਹੁਣ ਕਾਨੂੰਨ ਬਣ ਗਿਆ ਹੈ, ਇਸ ਦਾ ਸਿੱਖ ਤਾਲਮੇਲ ਕਮੇਟੀ ਵਲੋਂ ਜ਼ੋਰਦਾਰ ਸਵਾਗਤ ਕੀਤਾ ਜਾਂਦਾ ਹੈ | ਆਗੂਆਂ ਨੇ ਇਸ ਬਿੱਲ ਦੇ ਪਾਸ ਹੋਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ, ਕਿਹਾ ਹੈ ਕਿ ਹੁਣ ਕੋਈ ਵੀ ਵਿਅਕਤੀ ਬੇਅਦਬੀ ਕਰਨ ਤੋਂ ਪਹਿਲਾਂ ਕਈ ਵਾਰ ਸੋਚੇਗਾ, ਕਿਉਂਕਿ ਇਸ ਬਿੱਲ 'ਚ ਬੇਅਦਬੀ ਕਰਨ ਵਾਲੇ ਨੂੰ ਛੇਤੀ ਜ਼ਮਾਨਤ ਨਹੀਂ ਮਿਲੇਗੀ ਤੇ ਉਮਰ ਕੈਦ ਤੱਕ ਦੀ ਸਜ਼ਾ ਵੀ ਹੋ ਸਕਦੀ ਹੈ, ਇਸ ਤੋਂ ਇਲਾਵਾ 25 ਲੱਖ ਤੱਕ ਜੁਰਮਾਨਾ ਰੱਖਿਆ ਗਿਆ ਹੈ | ਉਨ੍ਹਾਂ ਕਿਹਾ ਕਿ ਅੱਗੇ ਜੋ ਲੋਕ ਬੇਅਦਬੀ ਕਰਨ ਤੋਂ ਬਾਅਦ ਮੰਦਬੁੱਧੀ ਹੋਣ ਕਰਕੇ ਬਚ ਨਿਕਲਦੇ ਸਨ, ਹੁਣ ਉਨ੍ਹਾਂ ਦੇ ਪਰਿਵਾਰ ਨੂੰ ਨਾਲ ਜੋੜਿਆ ਗਿਆ ਹੈ | ਇਸ ਨਾਲ ਬੇਅਦਬੀ ਦੀਆਂ ਘਟਨਾਵਾਂ ਨੂੰ ਠੱਲ੍ਹ ਪਵੇਗੀ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਮਜ਼ਬੂਤੀ ਲਈ ਕੀਤੀ ਜਾਵੇਗੀ ਡਟਵੀਂ ਮਿਹਨਤ-ਜੱਸਾ ਅਗਲੀ ਖ਼ਬਰ ਵਿਕਾਸ ਕੰਮਾਂ ਦੀ ਜਾਂਚ ਲਈ ਕੰਪਨੀ ਦੀਆਂ ਦੁਬਾਰਾ ਸੇਵਾਵਾਂ ਲਵੇਗਾ ਨਿਗਮ
Ad Position 24