15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਮਜ਼ਬੂਤੀ ਲਈ ਕੀਤੀ ਜਾਵੇਗੀ ਡਟਵੀਂ ਮਿਹਨਤ-ਜੱਸਾ

Ad Position 21
No active advertisement
ਅਜੀਤ ਡੈਸਕ 20-04-2026
ਚੁਗਿੱਟੀ/ਜੰਡੂਸਿੰਘਾ, 19 ਅਪ੍ਰੈਲ (ਨਰਿੰਦਰ ਲਾਗੂ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂਆਂ ਵਲੋਂ ਮਿਲੇ ਹੁਕਮਾਂ 'ਤੇ ਪਹਿਰਾ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜਲੰਧਰ ਸ਼ਹਿਰੀ ਦੇ ਪ੍ਰਧਾਨ ਅਮਰਜੀਤ ਸਿੰਘ ਕਿਸ਼ਨਪੁਰਾ ਵਲੋਂ ਪਾਰਟੀ ਦੇ ਸਰਗਰਮ ਨੌਜਵਾਨ ਆਗੂ ਜਸਵਿੰਦਰ ਸਿੰਘ ਜੱਸਾ ਨੂੰ ਜਲੰਧਰ ਸਰਕਲ 8 ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਆਪਣੇ ਜ਼ਿੰਮੇ ਲੱਗੀ ਇਸ ਸੇਵਾ ਤੋਂ ਖੁਸ਼ ਜੱਸਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਉਕਤ ਪਾਰਟੀ ਦੀ ਮਜ਼ਬੂਤੀ ਤੇ ਚੜਦੀਕਲਾ ਲਈ ਪਿਛਲੇ ਲੰਬੇ ਸਮੇਂ ਤੋਂ ਪੁਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ, ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਪਾਰਟੀ ਦੀ ਹਾਈਕਮਾਨ ਵਲੋਂ ਉਨ੍ਹਾਂ ਦੀ ਝੋਲੀ ਇਹ ਸੇਵਾ ਪਾਈ ਗਈ ਹੈ | ਉਨ੍ਹਾਂ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਆਖਿਆ ਕਿ ਤਮਾਮ ਆਗੂਆਂ ਵਲੋਂ ਉਨ੍ਹਾਂ 'ਤੇ ਵਿਸ਼ਵਾਸ ਜ਼ਾਹਰ ਕਰਦਿਆਂ ਜੋ ਉਨ੍ਹਾਂ ਸੇਵਾ ਦਿੱਤੀ ਗਈ ਹੈ ਉਸ ਨੂੰ ਨਿਭਾਉਣ ਵਿਚ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ | ਜੱਸਾ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪੰਜਾਬ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਗੁਰਪ੍ਰਤਾਪ ਸਿੰਘ ਵਡਾਲਾ ਜਨਰਲ ਸਕੱਤਰ ਪੰਜਾਬ, ਬੀਬੀ ਜਗੀਰ ਕੌਰ ਪ੍ਰਧਾਨ ਇਸਤਰੀ ਵਿੰਗ ਪੰਜਾਬ ਤੇ ਅਮਰਜੀਤ ਸਿੰਘ ਕਿਸ਼ਨਪੁਰਾ ਪ੍ਰਧਾਨ ਜਲੰਧਰ ਸ਼ਹਿਰੀ ਸਮੇਤ ਪਾਰਟੀ ਦੇ ਉਨ੍ਹਾਂ ਸਾਰੇ ਆਗੂਆਂ ਨੂੰ ਵਿਸ਼ਵਾਸ ਦੁਆਉਂਦੇ ਹਨ ਕਿ ਉਹ ਸੂਬੇ ਅੰਦਰ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਕੇ ਪਾਰਟੀ ਦੀਆਂ ਨੀਤੀਆਂ ਤੋਂ ਉਨ੍ਹਾਂ ਨੂੰ ਜਾਣੂ ਕਰਵਾਉਣ ਲਈ ਹੰਭਲਾ ਮਾਰਨਗੇ |
Ad Position 22
No active advertisement
ਪਿਛਲੀ ਖ਼ਬਰ ਸੀ. ਟੀ. ਯੂਨੀਵਰਸਿਟੀ ਤੇ 'ਦ ਸ਼ੈਲਟਰਜ਼' ਵਲੋਂ ਰਾਸ਼ਟਰੀ ਪੱਧਰ 'ਤੇ ਨਸ਼ਾ ਮੁਕਤੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਸਿੱਖ ਤਾਲਮੇਲ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਬਣਨ ਦੀ ਸ਼ਲਾਘਾ
Ad Position 24