ਫਿਲੌਰ, 20 ਅਪ੍ਰੈਲ (ਵਿਪਨ ਗੈਰੀ)- ਫਿਲੌਰ ਤੋਂ ਲੁਧਿਆਣਾ ਹਾਈਵੇ 'ਤੇ ਵਾਪਰੇ ਸੜਕ ਹਾਦਸੇ 'ਚ ਅੱਜ ਇਕ ਔਰਤ ਦੀ ਮੌਤ ਹੋਣ ਦਾ ਸਮਾਚਾਰ ਹੈ | ਮਾਮਲੇ ਸਬੰਧੀ ਸੜਕ ਸੁਰੱਖਿਆ ਫੋਰਸ ਦੇ ਏ.ਐੱਸ.ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਤੜਕੇ 5 ਵਜੇ ਦੇ ਕਰੀਬ ਹਾਈਵੇ 'ਤੇ ਖੜੇ ਟਿੱਪਰ 'ਚ ਆ ਕੇ ਕਾਰ ਟਕਰਾਈ ਹੈ | ਜਿਸ ਕਾਰਨ ਇਹ ਹਾਦਸਾ ਵਾਪਰਿਆ ਅਤੇ ਕਾਰ ਵਿਚ ਸਵਾਰ ਇਕ ਔਰਤ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇੱਕ ਹੋਰ ਔਰਤ ਅਤੇ ਡਰਾਈਵਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ | ਜਿਹਨਾਂ ਨੂੰ ਮੁਢਲੀ ਸਹਾਇਤਾ ਦੇਣ ਉਪਰੰਤ ਸਿਵਲ ਹਸਪਤਾਲ ਫਿਲੌਰ ਵਿਖੇ ਪਹੁੰਚਾਇਆ ਗਿਆ ਅਤੇ ਹਾਦਸੇ ਦੌਰਾਨ ਜ਼ਖ਼ਮੀ ਹੋਏ ਵਿਅਕਤੀਆਂ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਗਿਆ | ਘਟਨਾ ਸੰਬੰਧੀ ਜ਼ਖ਼ਮੀ ਔਰਤ ਰਾਜਵਿੰਦਰ ਕੌਰ ਪਤਨੀ ਭੁਪਿੰਦਰ ਸਿੰਘ ਵਾਸੀ ਪਿੰਡ ਚੱਕ ਮਹਿਮਾਨ ਗੁਰਦਾਸਪੁਰ ਨੇ ਦੱਸਿਆ ਕਿ ਉਹ ਆਪਣੀ ਨੂੰ ਹ ਨੂੰ ਮਿਲਣ ਡੇਰਾ ਬਾਬਾ ਨਾਨਕ ਤੋਂ ਲੁਧਿਆਣਾ ਵੱਲ ਜਾ ਰਹੇ ਸੀ, ਜਿਸ ਨੇ ਕੁੱਝ ਦਿਨਾਂ 'ਚ ਹੀ ਵਿਦੇਸ਼ ਨੂੰ ਮੇਰੇ ਬੇਟੇ ਕੋਲ ਜਾਣਾ ਸੀ, ਪਰ ਰਸਤੇ ਵਿਚ ਹੀ ਇਹ ਹਾਦਸਾ ਵਾਪਰ ਗਿਆ ਜਿਸ ਕਾਰਨ ਉਸ ਦੀ ਨੂੰ ਹ ਸਿਮਰਨਜੀਤ ਕੌਰ ਪਤਨੀ ਰਣਜੋਧ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਡਰਾਈਵਰ ਸਿਮਰਨਜੀਤ ਸਿੰਘ ਪੁੱਤਰ ਹੀਰਾ ਸਿੰਘ ਵਾਸੀ ਬਟਾਲਾ ਗੰਭੀਰ ਜ਼ਖ਼ਮੀ ਹੋ ਗਿਆ | ਰਾਜਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਗੱਡੀ ਕਿਰਾਏ 'ਤੇ ਲਿਆਂਦੀ ਸੀ ਪਰ ਡਰਾਈਵਰ ਦੀ ਅੱਖ ਲੱਗਣ ਕਾਰਨ ਇਹ ਹਾਦਸਾ ਵਾਪਰ ਗਿਆ | ਉਧਰੋਂ ਪੁਲਿਸ ਨੇ ਮਿ੍ਤਕ ਦੇਹ ਨੂੰ ਮੋਰਚਰੀ 'ਚ ਰੱਖ ਕੇ ਅਗਲੀ ਕਾਰਵਾਈ ਆਰੰਭ ਦਿੱਤੀ |