18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਸੋਮਵਾਰ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ 'ਚ ਪੁੁੱਜੀ 1,80,870 ਮੀਟਿ੍ਕ ਟਨ ਕਣਕ

Ad Position 21
No active advertisement
ਅਜੀਤ ਡੈਸਕ 21-04-2026
ਜਲੰਧਰ, 20 ਅਪ੍ਰੈਲ (ਜਤਿੰਦਰ ਪੰਮੀ) : ਜ਼ਿਲ੍ਹੇ ਦੀਆਂ ਮੰਡੀਆਂ 'ਚ ਸੋਮਵਾਰ ਸ਼ਾਮ ਤੱਕ 1,80,870 ਮੀਟਿ੍ਕ ਟਨ ਕਣਕ ਦੀ ਆਮਦ ਹੋਈ, ਜਿਸ 'ਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 1,68,470 ਮੀਟਿ੍ਕ ਟਨ ਕਣਕ ਦੀ ਖਰੀਦੀ ਜਾ ਚੁੱਕੀ ਹੈ | ਇਸ ਵਿਚ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ 168365 ਮੀਟਿ੍ਕ ਟਨ ਅਤੇ ਪ੍ਰਾਈਵੇਟ ਖ਼ਰੀਦਦਾਰਾਂ ਵਲੋਂ 105 ਮੀਟਿ੍ਕ ਟਨ ਕਣਕ ਸ਼ਾਮਲ ਹੈ | 72 ਘੰਟਿਆਂ ਅੰਦਰ ਚੁਕਾਈ ਨੂੰ ਯਕੀਨੀ ਬਣਾਉਂਦਿਆਂ ਸੋਮਵਾਰ ਸ਼ਾਮ ਤੱਕ 31435 ਮੀਟਿ੍ਕ ਟਨ ਦੀ ਚੁਕਾਈ ਕੀਤੀ ਜਾ ਚੁੱਕੀ ਹੈ | ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਖਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ ਨਿਰਧਾਰਿਤ ਸਮੇਂ ਦੇ ਅੰਦਰ 337 ਕਰੋੜ ਰੁਪਏ ਦੀ ਅਦਾਇਗੀ ਵੀ ਯਕੀਨੀ ਬਣਾਈ ਗਈ ਹੈ | ਕਣਕ ਦੇ ਸੀਜ਼ਨ ਨੂੰ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚਲਾਉਣ ਲਈ 79 ਰੈਗੂਲਰ ਅਤੇ 24 ਆਰਜ਼ੀ ਮੰਡੀਆਂ ਸਥਾਪਿਤ ਕੀਤੀਆਂ ਗਈਆਂ ਹਨ, ਜਿਨ੍ਹਾਂ 'ਚ ਕਿਸਾਨਾਂ ਤੇ ਮਜ਼ਦੂਰਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਇੰਤਜਾਮ ਯਕੀਨੀ ਬਣਾਏ ਗਏ ਹਨ | ਓਧਰ ਡੀ. ਐੱਫ. ਐੱਸ. ਸੀ. ਨਰਿੰਦਰ ਸਿੰਘ ਨੇ ਦੱਸਿਆ ਕਿ ਸੋਮਵਾਰ ਨੂੰ ਜ਼ਿਲ੍ਹੇ ਦੀਆਂ ਮੰਡੀਆਂ 'ਚ 62460 ਮੀਟਿ੍ਕ ਟਨ ਕਣਕ ਦੀ ਆਮਦ ਹੋਈ, ਜਦੋਂਕਿ ਸਰਕਾਰੀ ਤੇ ਨਿੱਜੀ ਖ਼ਰੀਦ ਏਜੰਸੀਆਂ ਵੱਲੋਂ 69421 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਲਿਫਟਿੰਗ ਦੇ ਕੰਮ 'ਚ ਤੇਜ਼ੀ ਲਿਆਂਦੀ ਗਈ ਤੇ ਸੋਮਵਾਰ ਨੂੰ ਇਕ ਦਿਨ 'ਚ ਹੀ 15806 ਮੀਟਿ੍ਕ ਟਨ ਕਣਕ ਦੀ ਚੁਕਾਈ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਗ਼ਦਰ ਪਾਰਟੀ ਦਾ ਸਥਾਪਨਾ ਦਿਵਸ ਸਮਾਗਮ ਅੱਜ ਅਗਲੀ ਖ਼ਬਰ ਅਹਿਮ ਬੁਨਿਆਦੀ ਢਾਂਚੇ ਨਾਲ ਸੰਬੰਧਿਤ ਪ੍ਰੋਜੈਕਟ ਸਮੇਂ ਕਰੋ ਮੁਕੰਮਲ- ਡੀ.ਸੀ. ਵਾਲੀਆ
Ad Position 24