18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਗ਼ਦਰ ਪਾਰਟੀ ਦਾ ਸਥਾਪਨਾ ਦਿਵਸ ਸਮਾਗਮ ਅੱਜ

Ad Position 21
No active advertisement
ਅਜੀਤ ਡੈਸਕ 21-04-2026
ਜਲੰਧਰ, 20 ਅਪ੍ਰੈਲ (ਐੱਮ. ਐੱਸ. ਲੋਹੀਆ) - ਦੇਸ਼ ਭਗਤ ਯਾਦਗਾਰ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਗ਼ਦਰ ਪਾਰਟੀ ਦਾ ਸਥਾਪਨਾ ਦਿਹਾੜਾ 21 ਅਪ੍ਰੈਲ ਦਿਨ ਮੰਗਲਵਾਰ ਸਵੇਰੇ 11 ਵਜੇ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਬਣੇ ਸ਼ਹੀਦ ਵਿਸ਼ਨੂੰ ਗਣੇਸ਼ ਪਿੰਗਲੇ ਹਾਲ 'ਚ ਮਨਾਇਆ ਜਾ ਰਿਹਾ ਹੈ | ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਕੁਲਵੰਤ ਸਿੰਘ ਸੰਧੂ, ਜਨਰਲ ਸਕੱਤਰ ਗੁਰਮੀਤ ਸਿੰਘ, ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਦੱਸਿਆ ਕਿ ਇਸ ਸਮਾਗਮ 'ਚ ਝੰਡਾ ਲਹਿਰਾਉਣ ਦੀ ਰਸਮ ਦੇਸ਼ ਭਗਤ ਯਾਦਗਾਰ ਕਮੇਟੀ ਦੇ ਸਹਾਇਕ ਸਕੱਤਰ ਪ੍ਰੋ. ਗੋਪਾਲ ਸਿੰਘ ਬੁੱਟਰ ਅਦਾ ਕਰਨਗੇ ਅਤੇ ਸਮਾਗਮ 'ਚ ਹਾਜ਼ਰ ਵਿਅਕਤੀਆਂ ਨੂੰ ਸੰਬੋਧਨ ਕਰਨਗੇ | ਦੇਸ਼ ਭਗਤ ਯਾਦਗਾਰ ਕਮੇਟੀ ਦੇ ਟਰੱਸਟੀ ਮੰਗਤ ਰਾਮ ਪਾਸਲਾ ਸਮਾਗਮ ਦੇ ਮੁੱਖ ਵਕਤਾ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਬੇਅਦਬੀ ਸੰਬੰਧੀ ਕਾਨੂੰਨ ਬਣਾਉਣਾ ਪੰਜਾਬ ਸਰਕਾਰ ਦਾ ਇਤਿਹਾਸਕ ਕਦਮ-ਰਾਏਪੁਰ ਅਗਲੀ ਖ਼ਬਰ ਸੋਮਵਾਰ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ 'ਚ ਪੁੁੱਜੀ 1,80,870 ਮੀਟਿ੍ਕ ਟਨ ਕਣਕ
Ad Position 24