18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਕਾਂਗਰਸੀ ਆਗੂ ਮਨਜੀਤ ਸਿੰਘ ਸੇਠੀ ਨੂੰ ਸਦਮਾ- ਬੇਟੇ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 21-04-2026
ਜਲੰਧਰ, 20 ਅਪ੍ਰੈਲ (ਜਸਪਾਲ ਸਿੰਘ)-ਸੀਨੀਅਰ ਕਾਂਗਰਸੀ ਆਗੂ ਤੇ ਉੱਘੇ ਕਾਰੋਬਾਰੀ ਮਨਜੀਤ ਸਿੰਘ ਸੇਠੀ ਨੂੰ ਅੱਜ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਨੌਜਵਾਨ ਬੇਟੇ ਇੰਦਰਪ੍ਰੀਤ ਸਿੰਘ ਸੇਠੀ (37) ਦਾ ਅੱਜ ਕੈਨੇਡਾ 'ਚ ਦਿਹਾਂਤ ਹੋ ਗਿਆ | ਉਹ ਪਿਛਲੇ ਕਰੀਬ 10 ਸਾਲ ਤੋਂ ਪਰਿਵਾਰ ਸਮੇਤ ਕੈਨੇਡਾ 'ਚ ਰਹਿ ਰਹੇ ਸਨ ਤੇ ਅੱਜ ਆਪਣੇ ਦਫਤਰ 'ਚ ਕੰਮ ਕਰ ਰਹੇ ਸਨ ਕਿ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ | ਉਨ੍ਹਾਂ ਦੇ ਪਰਿਵਾਰ 'ਚ ਪਿੱਛੇ ਪਤਨੀ ਤੇ ਦੋ ਛੋਟੇ-ਛੋਟੇ ਬੱਚੇ ਹਨ | ਇਸ ਦੌਰਾਨ ਵੱਖ-ਵੱਖ ਰਾਜਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਮਨਜੀਤ ਸਿੰਘ ਸੇਠੀ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਨੌਜਵਾਨ ਬੇਟੇ ਦਾ ਵਿਛੋੜਾ ਬਹੁਤ ਹੀ ਦੁਖਦਾਈ ਹੈ | ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇੰਦਰਪ੍ਰੀਤ ਸਿੰਘ ਸੇਠੀ ਦੀ ਮਿ੍ਤਕ ਦੇਹ ਨੂੰ ਜਲਦ ਜਲੰਧਰ ਲਿਆ ਕੇ ਅੰਤਿਮ ਸੰਸਕਾਰ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸੀ. ਟੀ. ਯੂਨੀਵਰਸਿਟੀ ਵਿਖੇ ਵਿਸ਼ਵ ਲੀਵਰ ਦਿਵਸ ਮੌਕੇ ਅੰਗ ਦਾਨ 'ਤੇ ਜ਼ੋਰ ਅਗਲੀ ਖ਼ਬਰ ਕੈਪੀਟੋਲ ਹਸਪਤਾਲ ਦੇ ਮਹਿਰਾਂ ਨੇ ਵੱਖ-ਵੱਖ ਬਿਮਾਰੀਆਂ ਦੇ ਆਧੁਨਿਕ ਇਲਾਜ ਅਤੇ ਤਕਨੀਕਾਂ ਬਾਰੇ ਡਾਕਟਰਾਂ ਨੂੰ ਕੀਤਾ ਜਾਗਰ...
Ad Position 24