18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਸੀ. ਟੀ. ਯੂਨੀਵਰਸਿਟੀ ਵਿਖੇ ਵਿਸ਼ਵ ਲੀਵਰ ਦਿਵਸ ਮੌਕੇ ਅੰਗ ਦਾਨ 'ਤੇ ਜ਼ੋਰ

Ad Position 21
No active advertisement
ਅਜੀਤ ਡੈਸਕ 21-04-2026
ਜਲੰਧਰ, 20 ਅਪ੍ਰੈਲ (ਜਸਪਾਲ ਸਿੰਘ)-ਸੀ. ਟੀ. ਯੂਨੀਵਰਸਿਟੀ ਦੇ ਸਕੂਲ ਆਫ ਅਲਾਇਡ ਐਂਡ ਹੈਲਥਕੇਅਰ ਸਾਇੰਸਿਜ਼ ਵਲੋਂ ਵਿਸ਼ਵ ਲਿਵਰ ਦਿਵਸ ਦੇ ਮÏਕੇ 'ਤੇ ਇੱਕ ਜਾਣਕਾਰੀ ਭਰਪੂਰ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ¢ ਇਸ ਸੈਸ਼ਨ ਨੂੰ ਡੀ.ਐਮ.ਸੀ.ਐਚ ਦੇ ਚੀਫ ਲਿਵਰ ਟ੍ਰਾਂਸਪਲਾਂਟ ਸਰਜਨ ਡਾ. ਗੁਰਸਾਗਰ ਨੇ ਸੰਬੋਧਨ ਕਰਦਿਆਂ ਸਿਹਤਮੰਦ ਜੀਵਨ ਸ਼ੈਲੀ ਅਪਣਾ ਕੇ ਲਿਵਰ ਨੂੰ ਤੰਦਰੁਸਤ ਰੱਖਣ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ ¢ ਉਨ੍ਹਾਂ ਅੰਗ ਦਾਨ ਦੀ ਵਧ ਰਹੀ ਲੋੜ 'ਤੇ ਜ਼ੋਰ ਦਿੰਦਿਆਂ ਵਿਦਿਆਰਥੀਆਂ ਅਤੇ ਸਟਾਫ ਨੂੰ ਇਸ ਨੇਕ ਕੰਮ ਵਿੱਚ ਹਿੱਸਾ ਪਾਉਣ ਲਈ ਪ੍ਰੇਰਿਤ ਕੀਤਾ ¢ ਉਨ੍ਹਾਂ ਨੇ ਲਿਵਰ ਨਾਲ ਸੰਬੰਧਿਤ ਬਿਮਾਰੀਆਂ, ਬਚਾਅ ਦੇ ਤਰੀਕੇ ਅਤੇ ਸਮੇਂ 'ਤੇ ਟ੍ਰਾਂਸਪਲਾਂਟ ਦੀ ਮਹੱਤਤਾ ਬਾਰੇ ਵੀ ਵਿਸਥਾਰ ਨਾਲ ਦੱਸਿਆ ¢ ਅੰਤ ਵਿੱਚ ਸਾਰੇ ਹਾਜ਼ਰ ਲੋਕਾਂ ਨੇ ਅੰਗ ਦਾਨ ਕਰਨ ਦਾ ਸੰਕਲਪ ਲਿਆ, ਜਿਸ ਨਾਲ ਸਮਾਜ ਸੇਵਾ ਅਤੇ ਜਾਨਾਂ ਬਚਾਉਣ ਦੀ ਭਾਵਨਾ ਹੋਰ ਮਜ਼ਬੂਤ ਹੋਈ ¢ ਇਸ ਮੌਕੇ ਯੂਨੀਵਰਸਿਟੀ ਦੇ ਚਾਂਸਲਰ ਚਰਨਜੀਤ ਸਿੰਘ ਚੰਨੀ, ਡਾ. ਸੈਂਪੀ ਦੁੱਗਲ (ਡਾਇਰੈਕਟਰ ਐਡਮਿਨਿਸਟ੍ਰੇਸ਼ਨ-ਕਮ-ਪਿ੍ੰਸੀਪਲ, ਸਕੂਲ ਆਫ ਐਲਾਇਡ ਐਂਡ ਹੈਲਥਕੇਅਰ ਸਾਇੰਸਿਜ਼), ਡਾ. ਵੀਰ ਵਿਕਰਮ (ਹੈੱਡ ਆਫ ਸਕੂਲ, ਸਕੂਲ ਆਫ ਫਾਰਮੇਸੀ ਅਤੇ ਡਾਇਰੈਕਟਰ ਡੀਐਸਡਬਲਿਊ) ਅਤੇ ਇੰਜੀਨੀਅਰ ਦਵਿੰਦਰ ਸਿੰਘ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਪ੍ਰੋ ਚਾਂਸਲਰ ਡਾ. ਮਨਬੀਰ ਸਿੰਘ ਨੇ ਅੰਗ ਦਾਨ ਦੀ ਮਹੱਤਤਾ 'ਤੇ ਦਿੱਤਾ ਜ਼ੋਰ ਦਿੰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਜ਼ਿੰਮੇਵਾਰ ਨਾਗਰਿਕ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ¢ ਵਾਈਸ ਚੇਅਰਮੈਨ ਹਰਪ੍ਰੀਤ ਸਿੰਘ ਨੇ ਨÏਜਵਾਨਾਂ ਨੂੰ ਸਮਾਜਿਕ ਬਦਲਾਅ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਨਾ ਸਿਰਫ ਜਾਣਕਾਰੀ ਦਿੰਦੇ ਹਨ, ਸਗੋਂ ਲੋਕਾਂ ਨੂੰ ਚੰਗੇ ਕੰਮ ਕਰਨ ਲਈ ਪ੍ਰੇਰਿਤ ਵੀ ਕਰਦੇ ਹਨ ¢
Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਔਰਤਾਂ ਦਾ ਰਾਖਵਾਂਕਰਨ ਬਿੱਲ ਲਾਗੂ ਕਰਨ ਦਾ ਤਰੀਕਾ ਇਤਰਾਜ਼ਯੋਗ-ਜਸਲੀਨ ਸੇਠੀ ਅਗਲੀ ਖ਼ਬਰ ਕਾਂਗਰਸੀ ਆਗੂ ਮਨਜੀਤ ਸਿੰਘ ਸੇਠੀ ਨੂੰ ਸਦਮਾ- ਬੇਟੇ ਦਾ ਦਿਹਾਂਤ
Ad Position 24