18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਗੁਰਦੁਆਰਾ ਨੌਵੀਂ ਪਾਤਿਸ਼ਾਹੀ ਗੁਰੂ ਤੇਗ ਬਹਾਦਰ ਨਗਰ ਵਿਖੇ ਨਾਮ ਰਸ ਕੀਰਤਨ ਸਮਾਗਮ ਅੱਜ

Ad Position 21
No active advertisement
ਅਜੀਤ ਡੈਸਕ 21-04-2026
ਜਲੰਧਰ, 20 ਅਪ੍ਰੈਲ (ਐੱਮ. ਐੱਸ. ਲੋਹੀਆ)- ਜਲੰਧਰ ਸਿੱਖ ਯੂਥ ਕਾਫ਼ਲਾ ਦੇ ਨੌਜਵਾਨ ਮੈਂਬਰਾਂ ਵਲੋਂ ਕੀਤੇ ਗਏ ਉਪਰਾਲੇ ਅਤੇ ਗੁਰਦੁਆਰਾ ਨੌਵੀਂ ਪਾਤਿਸ਼ਾਹੀ, ਦੂਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦਰ ਨਗਰ, ਜਲੰਧਰ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਮਰਦਾਸ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਮ ਰਸ ਕੀਰਤਨ ਸਮਾਗਮ 21 ਅਪ੍ਰੈਲ, ਦਿਨ ਮੰਗਲਵਾਰ ਨੂੰ ਸ਼ਾਮ 6 ਵਜੇ ਤੋਂ ਰਾਤ 10.30 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਕੰਵਲਜੀਤ ਸਿੰਘ ਉਬਰਾਏ, ਮਨਜੀਤ ਸਿੰਘ ਠੁਕਰਾਲ, ਸਿੱਖ ਤਾਲਮੇਲ ਕਮੇਟੀ ਦੇ ਹਰਪਾਲ ਸਿੰਘ ਚੱਢਾ, ਤਜਿੰਦਰ ਸਿੰਘ ਪ੍ਰਦੇਸੀ, ਹਰਪ੍ਰੀਤ ਸਿੰਘ ਨੀਟੂ ਅਤੇ ਕੌਂਸਲਰ ਸ਼ੈਰੀ ਚੱਢਾ ਨੇ ਜਾਣਕਾਰੀ ਦਿੱਤੀ ਕਿ ਇਸ ਸਮਾਗਮ ਦੌਰਾਨ ਭਾਈ ਪਿ੍ਤਪਾਲ ਸਿੰਘ (ਕੈਨੇਡਾ ਵਾਲੇ) ਅਤੇ ਭਾਈ ਜਗਜੀਤ ਸਿੰਘ ਬਬੀਹਾ ਕੀਰਤਨ ਦੀ ਹਾਜ਼ਰੀ ਭਰਨਗੇ | ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੀ ਰੂਪ-ਰੇਖਾ ਜਲੰਧਰ ਸਿੱਖ ਯੂਥ ਕਾਫ਼ਲਾ ਦੇ ਨੌਜਵਾਨ ਮੈਂਬਰਾਂ ਗੋਬਿੰਦਪ੍ਰੀਤ ਸਿੰਘ, ਜਸਕਰਨ ਸਿੰਘ, ਗੁਰਪ੍ਰੀਤ ਸਿੰਘ ਬਜਾਜ, ਰਿਪੂਦਮਨ ਸਿੰਘ, ਜਸਕਰਨ ਸਿੰਘ ਅੰਗਦ, ਗੁਰਸਿਦਕ ਸਿੰਘ, ਜਸਪ੍ਰੀਤ ਸਿੰਘ ਮੱਕੜ, ਹਰਪ੍ਰੀਤ ਸਿੰਘ ਸੇਠੀ, ਹੈਰੀ ਨੀਲਕੰਠ, ਗੁਰਕੰਵਰ ਸਿੰਘ, ਸਿਮਰਨ ਚੱਢਾ, ਸਿਮਰਨਪ੍ਰੀਤ ਸਿੰਘ ਟੱਕਰ, ਗੁਰਪ੍ਰੀਤ ਸਿੰਘ ਕਾਲੜਾ, ਪ੍ਰਭਗੁਣ ਸਿੰਘ, ਪ੍ਰਭਨੂਰ ਸਿੰਘ, ਰਵਿੰਦਰ ਸਿੰਘ ਕਾਲੜਾ, ਅਸ਼ਨੀਤ ਸਿੰਘ ਅਤੇ ਹੋਰਾਂ ਨੇ ਵਿਸ਼ੇਸ਼ ਤੌਰ 'ਤੇ ਤਿਆਰੀਆਂ ਕੀਤੀਆਂ ਹਨ | ਪ੍ਰਬੰਧਕਾਂ ਨੇ ਸੰਗਤ ਨੂੰ ਸਮਾਗਮ ਦੌਰਾਨ ਪਰਿਵਾਰਾਂ ਸਹਿਤ ਹਾਜ਼ਰੀ ਭਰਨ ਦੀ ਬੇਨਤੀ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕਪੁਰਾ ਮਾਰਕੀਟ 'ਚ ਲੱਗਦੇ ਜਾਮ ਤੋਂ ਲੋਕ ਪ੍ਰੇਸ਼ਾਨ, ਪੁਲਿਸ ਤਾਇਨਾਤ ਕਰਨ ਦੀ ਕੀਤੀ ਮੰਗ <br/> ਅਗਲੀ ਖ਼ਬਰ ਭਾਜਪਾ ਵਲੋਂ ਔਰਤਾਂ ਦਾ ਰਾਖਵਾਂਕਰਨ ਬਿੱਲ ਲਾਗੂ ਕਰਨ ਦਾ ਤਰੀਕਾ ਇਤਰਾਜ਼ਯੋਗ-ਜਸਲੀਨ ਸੇਠੀ
Ad Position 24