ਜਲੰਧਰ, 20 ਅਪ੍ਰੈਲ (ਸ਼ਿਵ)-ਪੰਡਿਤ ਦੀਨ-ਦਿਆਲ ਉਪਾਧਿਆਇ ਸਿਖਲਾਈ ਮਹਾਂ ਅਭਿਆਨ -2026 ਦੇ ਤਹਿਤ ਮੰਡਲ ਸਿਖਲਾਈ ਵਰਗ ਸਫਲਤਾਪੂਰਵਕ ਸੰਪੰਨ ਹੋਣ ਉਪਰੰਤ ਆਗਾਮੀ ਜ਼ਿਲ੍ਹਾ ਪੱਧਰੀ ਸਿਖਲਾਈ ਲਈ ਬੁਲਾਰਿਆਂ ਦੀ ਸਿਖਲਾਈ ਜ਼ੋਨਲ ਪੱਧਰ 'ਤੇ ਆਯੋਜਿਤ ਕੀਤੀ ਜਾ ਰਹੀ ਹੈ | ਇਸੇ ਕੜੀ ਵਿਚ ਕੇਂਦਰੀ ਦਫ਼ਤਰ ਨਵੀਂ ਦਿੱਲੀ ਵਿਚ ਜ਼ੋਨਲ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਵਰਕਸ਼ਾਪ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਪ੍ਰਦੇਸ਼ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਕੌਮੀ ਸੰਗਠਨ ਜਨਰਲ ਸਕੱਤਰ ਬੀ.ਐਲ. ਸੰਤੋਸ਼ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ | ਕੌਮੀ ਸੰਗਠਨ ਜਨਰਲ ਸਕੱਤਰ ਬੀ.ਐਲ. ਸੰਤੋਸ਼ ਨੇ ਸਿਖਲਾਈ ਅਭਿਆਨ ਨੂੰ ਸੰਗਠਨ ਮਜ਼ਬੂਤੀ ਦਾ ਮਹੱਤਵਪੂਰਨ ਸਾਧਨ ਦੱਸਦੇ ਹੋਏ ਇਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ 'ਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਸਿਖਲਾਈ ਰਾਹੀਂ ਕਾਰਕੁਨਾਂ ਨੂੰ ਵਿਚਾਰਧਾਰਕ, ਸੰਗਠਨਾਤਮਕ ਅਤੇ ਕਾਰਜ ਪੱਧਤੀ ਨਾਲ ਸੰਬੰਧਿਤ ਵਿਸ਼ਿਆਂ 'ਤੇ ਸਮਰੱਥ ਬਣਾਉਣਾ ਸਮੇਂ ਦੀ ਲੋੜ ਹੈ, ਜਿਸ ਨਾਲ ਪਾਰਟੀ ਦੀਆਂ ਸਰਗਰਮੀਆਂ ਨੂੰ ਗਤੀ ਮਿਲੇਗੀ |