18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਸੰਬੰਧੀ ਸੈਂਟਰਲ ਟਾਊਨ ਵਿਖੇ ਨਿਰੰਤਰ ਚੱਲ ਰਹੇ ਸਮਾਗਮ

Ad Position 21
No active advertisement
ਅਜੀਤ ਡੈਸਕ 21-04-2026
ਜਲੰਧਰ, 20 ਅਪ੍ਰੈਲ (ਐੱਮ. ਐੱਸ. ਲੋਹੀਆ) - ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ, ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਕੀਤੇ ਗਏ ਵਿਸ਼ੇਸ਼ ਉਪਰਾਲੇ ਤਹਿਤ ਤਿੰਨ ਗੁਰੂ ਸਾਹਿਬਾਨ ਸ੍ਰੀ ਗੁਰੂ ਅੰਗਦ ਦੇਵ ਜੀ, ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਦਿਨਾਂ ਗੁਰਮਤਿ ਸਮਾਗਮਾਂ ਦੀ ਲੜੀ ਆਰੰਭੀ ਗਈ ਹੈ | ਇਸ ਦੌਰਾਨ ਐਤਵਾਰ ਦੀ ਰਾਤ ਨੂੰ ਕਰਵਾਏ ਗਏ ਸਮਾਗਮ 'ਚ ਰਹਿਰਾਸ ਸਾਹਿਬ ਦੇ ਪਾਠ ਭਾਈ ਰਾਹੁਲਵੀਰ ਸਿੰਘ ਵਲੋਂ ਕੀਤੇ ਗਏ | ਪੰਥ ਪ੍ਰਸਿੱਧ ਕੀਰਤਨੀਏ ਭਾਈ ਸਤਨਾਮ ਸਿੰਘ ਕੋਹਾੜਕਾ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮਿ੍ਤਸਰ) ਨੇ ਸੰਗਤ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਤੋਂ ਇਲਾਵਾ ਭਾਈ ਸ਼ਨਬੀਰ ਸਿੰਘ ਦੇ ਜਥੇ ਨੇ ਕੀਰਤਨ ਦੀ ਹਾਜ਼ਰੀ ਭਰੀ ਅਤੇ ਗਿਆਨੀ ਮਨਜੀਤ ਸਿੰਘ 'ਸੇਵਕ' ਨੇ ਗੁਰਮਤਿ ਵਿਚਾਰਾਂ ਦੁਆਰਾ ਸੰਗਤ ਨੂੰ ਇਤਿਹਾਸ ਤੋਂ ਜਾਣੂੰ ਕਰਵਾਇਆ | ਸਟੇਜ ਸਕੱਤਰ ਦੀ ਸੇਵਾ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਵਲੋਂ ਨਿਭਾਈ ਗਈ | ਉਨ੍ਹਾਂ ਦੱਸਿਆ ਕਿ 21 ਅਪ੍ਰੈਲ ਦਿਨ ਮੰਗਲਵਾਰ ਰਾਤ ਦੇ ਸਮਾਗਮ 'ਚ ਭਾਈ ਅਮਰਜੀਤ ਸਿੰਘ ਪਟਿਆਲੇ ਵਾਲਿਆਂ ਦਾ ਜਥਾ ਕੀਰਤਨ ਦੀ ਹਾਜ਼ਰੀ ਭਰੇਗਾ | ਪ੍ਰਧਾਨ ਚਰਨਜੀਤ ਸਿੰਘ ਨੇ ਆਈ ਸੰਗਤ ਦਾ ਧੰਨਵਾਦ ਕੀਤਾ ਅਤੇ ਚੱਲ ਰਹੇ ਸਮਾਗਮਾਂ ਦੌਰਾਨ ਪਰਿਵਾਰਾਂ ਸਮੇਤ ਹਾਜ਼ਰੀ ਭਰਨ ਦੀ ਬੇਨਤੀ ਕੀਤੀ | ਇਸ ਮੌਕੇ ਜਤਿੰਦਰ ਸਿੰਘ ਖ਼ਾਲਸਾ, ਰਜਿੰਦਰ ਸਿੰਘ ਬੇਦੀ, ਬਲਜੀਤ ਸਿੰਘ ਸੇਠੀ, ਬਲਬੀਰ ਸਿੰਘ, ਗੁਰਮਿਦੰਰ ਸਿੰਘ ਗੋਮਾ, ਮਨਵਿੰਦਰ ਸਿੰਘ ਸਹਿਗਲ, ਰਵਿੰਦਰ ਸਿੰਘ ਰੀਹਲ, ਦਵਿੰਦਰ ਸਿੰਘ, ਹਰਜਿੰਦਰ ਸਿੰਘ, ਸਰਬਜੀਤ ਸਿੰਘ, ਸੁਖਦੇਵ ਸਿੰਘ ਸਹਿਗਲ, ਪਰਮਜੀਤ ਸਿੰਘ, ਗੁਰਜੀਤ ਸਿੰਘ, ਬਲਦੇਵ ਸਿੰਘ ਐਡਵੋਕੇਟ, ਜਸਵਿੰਦਰ ਸਿੰਘ, ਹਰਵਿੰਦਰ ਸਿੰਘ ਸੱਗੂ ਐਡਵੋਕੇਟ, ਚਰਨਜੀਤ ਸਿੰਘ ਮੱਕੜ, ਗੁਰਿੰਦਰ ਸਿੰਘ ਮਝੈਲ, ਜਸਬੀਰ ਸਿੰਘ ਦਕੋਹਾ ਅਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨੋਇਡਾ ਵਿਖੇ ਇਕ ਦਰੱਖਤ 'ਤੇ ਬੈਠੇ ਤੋਤੇ। ਅਗਲੀ ਖ਼ਬਰ ਨਗਰ ਨਿਗਮ ਜਲੰਧਰ ਵਲੋਂ ਜਨਗਣਨਾ-2026 ਲਈ ਗਣਨਾਕਾਰਾਂ ਦੀ ਸਿਖਲਾਈ ਸ਼ੁਰੂ
Ad Position 24