ਜਲੰਧਰ, 21 ਅਪ੍ਰੈਲ (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਕੀਤੇ ਵਿਸ਼ੇਸ਼ ਉਪਰਾਲੇ ਤਹਿਤ ਤਿੰਨ ਗੁਰੂ ਸਾਹਿਬਾਨ ਗੁਰੂ ਅੰਗਦ ਦੇਵ ਜੀ, ਗੁਰੂ ਅਰਜਨ ਦੇਵ ਜੀ ਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਦਿਨਾਂ ਗੁਰਮਤਿ ਸਮਾਗਮਾਂ ਦੀ ਲੜੀ ਆਰੰਭੀ ਗਈ ਹੈ | ਇਸ ਦੌਰਾਨ ਸੋਮਵਾਰ ਦੀ ਰਾਤ ਨੂੰ ਕਰਵਾਏ ਸਮਾਗਮ 'ਚ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਸਜਾਏ ਗਏ ਵਿਸ਼ੇਸ਼ ਦੀਵਾਨਾਂ ਅੰਦਰ ਪੰਥ ਪ੍ਰਸਿੱਧ ਕੀਰਤਨੀਏ ਭਾਈ ਸ਼ੁਭਦੀਪ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮਿ੍ਤਸਰ) ਨੇ ਸੰਗਤ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਤੋਂ ਇਲਾਵਾ ਭਾਈ ਸ਼ਨਬੀਰ ਸਿੰਘ ਦੇ ਜਥੇ ਨੇ ਕੀਰਤਨ ਦੀ ਹਾਜ਼ਰੀ ਭਰੀ ਅਤੇ ਗਿਆਨੀ ਜੁਗਿੰਦਰ ਸਿੰਘ ਨੇ ਗੁਰਮਤਿ ਵਿਚਾਰਾਂ ਦੁਆਰਾ ਸੰਗਤ ਨੂੰ ਇਤਿਹਾਸ ਤੋਂ ਜਾਣੂੰ ਕਰਵਾਇਆ | ਸਟੇਜ ਸਕੱਤਰ ਦੀ ਸੇਵਾ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਵਲੋਂ ਨਿਭਾਈ ਗਈ ਉਨ੍ਹਾਂ ਦੱਸਿਆ ਕਿ 22 ਅਪ੍ਰੈਲ ਰਾਤ ਦੇ ਸਮਾਗਮ 'ਚ ਭਾਈ ਤਰਨਵੀਰ ਸਿੰਘ ਰੱਬੀ (ਲੁਧਿਆਣਾ ਵਾਲਿਆਂ) ਦਾ ਜਥਾ ਕੀਰਤਨ ਦੀ ਹਾਜ਼ਰੀ ਭਰੇਗਾ | ਪ੍ਰਧਾਨ ਚਰਨਜੀਤ ਸਿੰਘ ਨੇ ਆਈ ਸੰਗਤ ਦਾ ਧੰਨਵਾਦ ਕੀਤਾ ਤੇ ਚੱਲ ਰਹੇ ਸਮਾਗਮਾਂ ਦੌਰਾਨ ਪਰਿਵਾਰਾਂ ਸਮੇਤ ਹਾਜ਼ਰੀ ਭਰਨ ਦੀ ਬੇਨਤੀ ਕੀਤੀ | ਇਸ ਮੌਕੇ ਜਤਿੰਦਰ ਸਿੰਘ ਖ਼ਾਲਸਾ, ਰਜਿੰਦਰ ਸਿੰਘ ਬੇਦੀ, ਬਲਜੀਤ ਸਿੰਘ ਸੇਠੀ, ਬਲਬੀਰ ਸਿੰਘ, ਗੁਰਮਿਦੰਰ ਸਿੰਘ ਗੋਮਾ, ਮਨਵਿੰਦਰ ਸਿੰਘ ਸਹਿਗਲ, ਰਵਿੰਦਰ ਸਿੰਘ ਰੀਹਲ, ਦਵਿੰਦਰ ਸਿੰਘ, ਹਰਜਿੰਦਰ ਸਿੰਘ, ਸਰਬਜੀਤ ਸਿੰਘ, ਸੁਖਦੇਵ ਸਿੰਘ ਸਹਿਗਲ, ਪਰਮਜੀਤ ਸਿੰਘ, ਗੁਰਜੀਤ ਸਿੰਘ, ਬਲਦੇਵ ਸਿੰਘ ਕੁੰਦੀ ਐਡਵੋਕੇਟ, ਜਸਵਿੰਦਰ ਸਿੰਘ, ਹਰਵਿੰਦਰ ਸਿੰਘ ਸੱਗੂ ਐਡਵੋਕੇਟ, ਚਰਨਜੀਤ ਸਿੰਘ ਮੱਕੜ, ਗੁਰਿੰਦਰ ਸਿੰਘ ਮਝੈਲ, ਜਸਬੀਰ ਸਿੰਘ ਦਕੋਹਾ ਤੇ ਹੋਰ ਹਾਜ਼ਰ ਸਨ |