ਜਲੰਧਰ, 21 ਅਪ੍ਰੈਲ (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵੱਡਾ ਬਾਜ਼ਾਰ ਬਸਤੀ ਦਾਨਿਸ਼ਮੰਦਾਂ ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਕੀਤੇ ਵਿਸ਼ੇਸ਼ ਉਪਰਾਲੇ ਸਦਕਾ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਏ ਗਏ | ਸਮਾਗਮਾਂ 'ਚ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ, ਬਾਬਾ ਗੁਰਚਰਨ ਸਿੰਘ ਨਿਹੰਗ ਨੇ ਗੁਰਮਤਿ ਕਥਾ ਵਿਚਾਰ ਦੁਆਰਾ ਸੰਗਤ ਨੂੰ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਦਿਹਾੜੇ ਦੀ ਮਹੱਤਤਾ ਤੋਂ ਜਾਣੂ ਕਰਵਾਇਆ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਮਿੰਦਰ ਸਿੰਘ ਰਾਜਪਾਲ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦੇ ਹੋਏ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਬਾਬਾ ਗਗਨਦੀਪ ਸਿੰਘ (ਹੈੱਡ ਗ੍ਰੰਥੀ), ਵਿਜੇ ਕੁਮਾਰ ਮੀਤਾ, ਰਮਨਦੀਪ ਸਿੰਘ, ਸੇਵਾ ਸਿੰਘ, ਪ੍ਰਦੀਪ ਸਿੰਘ, ਮਨਦੀਪ ਸਿੰਘ, ਜਗਦੀਪ ਸਿੰਘ, ਜਪਨਜੋਤ ਸਿੰਘ, ਹਰਮਨਜੀਤ ਸਿੰਘ, ਯਸ਼ਪਾਲ, ਗੋਪਾਲ ਕ੍ਰਿਸ਼ਨ, ਸਤਵਿੰਦਰ ਸਿੰਘ ਪੱਪੀ, ਇਕਬਾਲ ਸਿੰਘ ਬਾਵਾ, ਪ੍ਰਭਜੋਤ ਸਿੰਘ ਵਿੱਕੀ ਖ਼ਾਲਸਾ, ਹਰਸ਼ ਸਿੰਘ, ਧੀਰਾ ਤੇ ਹੋਰ ਹਾਜ਼ਰ ਸਨ |