ਜਲੰਧਰ ਛਾਉਣੀ, 21 ਅਪ੍ਰੈਲ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਖੇਤਰ ਢਿੱਲਵਾਂ ਚੌਕ ਨੇੜੇ ਅੱਜ ਇਕ ਗੈਸ ਦੇ ਟੈਂਕਰ ਹੇਠਾਂ ਆਉਣ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਿਸ ਦੀ ਲਾਸ਼ ਪੁਲਿਸ ਵਲੋਂ ਕਬਜ਼ੇ 'ਚ ਲੈ ਕੇ ਬਣਦੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਵਿਅਕਤੀ ਦੀ ਪਛਾਣ ਸੰਦੀਪ ਸਿੰਘ (38) ਪੁੱਤਰ ਦਿਲਬਾਗ ਸਿੰਘ ਵਾਲੀ ਪ੍ਰੇਮ ਨਗਰ ਭੋਜੋਵਾਲ ਵਜੋਂ ਹੋਈ ਹੈ | ਇਥੇ ਦੱਸਣਯੋਗ ਹੈ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਇਸ ਚੌਕ 'ਚ ਸੜਕੀ ਹਾਦਸਿਆਂ ਨੂੰ ਰੋਕਣ ਲਈ ਰੈੱਡ ਲਾਈਟ ਵੀ ਲਾਈ ਗਈ ਹੈ ਪਰ ਉਕਤ ਲਾਈਟਾਂ ਅਕਸਰ ਹੀ ਬੰਦ ਰਹਿੰਦੀਆਂ ਹਨ, ਜਿਸ ਕਾਰਨ ਜਲਦਬਾਜ਼ੀ 'ਚ ਅਕਸਰ ਹੀ ਸੜਕੀ ਹਾਦਸੇ ਹੁੰਦੇ ਰਹਿੰਦੇ ਹਨ |