10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਰੋਡਵੇਜ਼ ਦੀ ਬੱਸ ਨੇ ਮਾਰੀ ਟੱਕਰ, 61 ਸਾਲਾ ਵਿਅਕਤੀ ਦੀ ਮੌਤ <br/>

Ad Position 21
No active advertisement
ਅਜੀਤ ਡੈਸਕ 22-04-2026
ਜਲੰਧਰ, 21 ਅਪ੍ਰੈਲ (ਜਤਿੰਦਰ ਪੰਮੀ)-ਮੰਗਲਵਾਰ ਸਵੇਰੇ ਬੱਸ ਅੱਡੇ ਤੋਂ ਥੋੜੀ ਦੂਰ ਲਿੰਕ ਰੋਡ 'ਤੇ ਰੋਡਵੇਜ਼ ਦੀ ਬੱਸ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ | ਹਾਦਸੇ ਉਪਰੰਤ ਬੱਸ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ | ਮਿ੍ਤਕ ਦੀ ਪਛਾਣ ਜਸਵਿੰਦਰ ਸਿੰਘ (61) ਪੁੱਤਰ ਮੋਹਨ ਸਿੰਘ ਵਾਸੀ ਪਿੰਡ ਨੱਥੂ ਚਾਹਲ ਕਪੂਰਥਲਾ ਵਜੋਂ ਹੋਈ ਹੈ | ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਰੱਖਵਾ ਦਿੱਤੀ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਬੱਸ ਅੱਡਾ ਦੇ ਇੰਚਾਰਜ ਮਹਿੰਦਰ ਸਿੰਘ ਨੇ ਦੱਸਿਆ ਕਿ ਹਾਦਸੇ ਸਵੇਰੇ 10 ਵਜੇ ਦੇ ਕਰੀਬ ਵਾਪਰਿਆ ਜਦੋਂ ਜਸਵਿੰਦਰ ਸਿੰਘ ਮੋਟਰਸਾਈਕਲ 'ਤੇ ਜਾ ਰਿਹਾ ਸੀ ਤਾਂ ਪਿੱਛੋਂ ਗਈ ਪੰਜਾਬ ਰੋਡਵੇਜ਼ ਮੋਗਾ ਦੀ ਬੱਸ ਨੇ ਉਸ ਨੂੰ ਆਪਣੀ ਲਪੇਟ 'ਚ ਲੈ ਲਿਆ | ਜਸਵਿੰਦਰ ਸਿੰਘ ਦੇ ਸਿਰ 'ਚ ਗੰਭੀਰ ਸੱਟ ਲੱਗਣ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਬੱਸ ਦਾ ਡਰਾਈਵਰ ਉਥੋਂ ਫਰਾਰ ਹੋ ਗਿਆ | ਉਨ੍ਹਾਂ ਦੱਸਿਆ ਕਿ ਪੰਜਾਬ ਰੋਡਵੇਜ਼ ਮੋਗਾ ਦੇ ਡਿਪੂ 'ਚੋਂ ਉਕਤ ਡਰਾਈਵਰ ਬਾਰੇ ਜਾਣਕਾਰੀ ਹਾਸਿਲ ਕਰਨ ਲਈ ਗਈ ਹੈ ਤੇ ਜਲਦ ਹੀ ਉਸ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ | ਘਟਨਾ ਦੀ ਸੂਚਨਾ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਦੇ ਦਿੱਤੀ ਗਈ ਸੀ, ਜਿਨ੍ਹਾਂ ਦੇ ਆਉਣ ਉਪਰੰਤ ਬਿਆਨ ਲੈ ਕੇ ਬੱਸ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ | ਪੋਸਟਮਾਰਟਮ ਉਪਰੰਤ ਲਾਸ਼ ਪਰਿਵਾਰਕ ਮੈਂਬਰਾਂ ਹਵਾਲੇ ਕਰ ਦਿੱਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਨਾਬਾਲਗ ਕੁੜੀ ਨੇ ਬੱਚੇ ਨੂੰ ਦਿੱਤਾ ਜਨਮ, ਬਿਲਗਾ ਪੁਲਿਸ ਵਲੋਂ ਮਾਮਲਾ ਦਰਜ <br/> ਅਗਲੀ ਖ਼ਬਰ ਢਿੱਲਵਾਂ ਚੌਕ 'ਚ ਗੈਸ ਟੈਂਕਰ ਹੇਠਾਂ ਆਉਣ ਕਾਰਨ ਵਿਅਕਤੀ ਦੀ ਮੌਤ <br/>
Ad Position 24