ਜਲੰਧਰ, 21 ਅਪ੍ਰੈਲ (ਜਤਿੰਦਰ ਪੰਮੀ)-ਜ਼ਿਲ੍ਹਾ ਦਿਹਾਤੀ ਪੁਲਿਸ ਅਧੀਨ ਆਉਂਦੇ ਥਾਣਾ ਬਿਲਗਾ ਦੇ ਇਕ ਪਿੰਡ ਦੀ ਨਾਬਾਲਗ ਲੜਕੀ ਨੇ ਬੱਚੇ ਨੂੰ ਜਨਮ ਦਿੱਤਾ ਹੈ | ਇਸ ਮਾਮਲੇ ਵਿਚ ਅੰਮਿ੍ਤਸਰ ਦੇ ਰਹਿਣ ਵਾਲੇ ਨÏਜਵਾਨ 'ਤੇ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ ਲੱਗਿਆ ਹੈ | ਪੁਲਿਸ ਨੇ ਮੁਲਜ਼ਮ ਨÏਜਵਾਨ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀ. ਐੱਨ. ਐੱਸ.) ਦੀ ਧਾਰਾ 65(1) ਤੇ ਪੋਕਸੋ ਐਕਟ ਦੀ ਧਾਰਾ 6 ਤਹਿਤ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਮਹਿਲਾ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ 15 ਸਾਲਾ ਭਤੀਜੀ 9ਵੀਂ ਕਲਾਸ ਵਿਚ ਪੜ੍ਹਦੀ ਹੈ | ਪਿਛਲੇ ਲਗਪਗ ਡੇਢ ਮਹੀਨੇ ਤੋਂ ਉਸ ਨੂੰ ਪੇਟ ਦਰਦ ਦੀ ਸ਼ਿਕਾਇਤ ਸੀ | ਪਹਿਲਾਂ ਉਸ ਨੂੰ ਇਕ ਨਿੱਜੀ ਡਾਕਟਰ ਕੋਲੋਂ ਦਵਾਈ ਦਿਵਾਈ ਗਈ ਪਰ ਕੋਈ ਆਰਾਮ ਨਹੀਂ ਮਿਲਿਆ | 19 ਅਪ੍ਰੈਲ ਨੂੰ ਪੇਟ ਵਿਚ ਤੇਜ਼ ਦਰਦ ਹੋਣ 'ਤੇ ਉਸ ਨੂੰ ਫਿਲÏਰ ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿਥੋਂ ਉਸ ਨੂੰ ਇਕ ਨਿੱਜੀ ਮਹਿਲਾ ਡਾਕਟਰ ਕੋਲ ਰੈਫਰ ਕੀਤਾ ਗਿਆ | ਮਹਿਲਾ ਡਾਕਟਰ ਨੇ ਜਾਂਚ ਤੋਂ ਬਾਅਦ ਦੱਸਿਆ ਕਿ ਲੜਕੀ ਗਰਭਵਤੀ ਹੈ ਤੇ ਉਸ ਦੀ ਡਿਲਿਵਰੀ ਦਾ ਸਮਾਂ ਪੂਰਾ ਹੋ ਚੁੱਕਾ ਹੈ | ਇਸ ਤੋਂ ਬਾਅਦ ਲੜਕੀ ਦੀ ਡਿਲਿਵਰੀ ਕਰਵਾਈ ਗਈ | ਡਿਲਿਵਰੀ ਤੋਂ ਬਾਅਦ ਮਹਿਲਾ ਨੇ ਆਪਣੀ ਭਤੀਜੀ ਨਾਲ ਗੱਲਬਾਤ ਕੀਤੀ, ਜਿਸ 'ਤੇ ਲੜਕੀ ਨੇ ਦੱਸਿਆ ਕਿ ਅੰਮਿ੍ਤਸਰ ਦੇ ਰਹਿਣ ਵਾਲੇ ਨÏਜਵਾਨ ਨੇ ਉਸ ਦਾ ਜਿਣਸੀ ਸ਼ੋਸ਼ਣ ਕੀਤਾ ਸੀ | ਮਹਿਲਾ ਨੇ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਪੀੜਤਾ ਉਸ ਦੇ ਭਰਾ ਦੀ ਛੋਟੀ ਧੀ ਹੈ | ਭਰਾ ਦੀ ਪਤਨੀ ਲਗਪਗ 13 ਸਾਲ ਪਹਿਲਾਂ ਉਸ ਨੂੰ ਛੱਡ ਕੇ ਚਲੀ ਗਈ ਸੀ | ਡੀ. ਐਸ. ਪੀ. ਫਿਲÏਰ ਭਾਰਤ ਮਸੀਹ ਲਧਾਰ ਨੇ ਦੱਸਿਆ ਕਿ ਥਾਣਾ ਬਿਲਗਾ ਦੇ ਐਸ. ਐਚ. ਓ. ਗੁਰਸ਼ਰਨ ਸਿੰਘ ਵਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਕੇਸ ਅੰਮਿ੍ਤਸਰ ਪੁਲਿਸ ਨੂੰ ਸੌਂਪ ਦਿੱਤਾ ਗਿਆ ਹੈ ਕਿਉਂਕਿ ਮਾਮਲਾ ਅੰਮਿ੍ਤਸਰ ਨਾਲ ਸੰਬੰਧਤ ਸੀ |