ਚੁਗਿੱਟੀ/ਜੰਡੂਸਿੰਘਾ, 21 ਅਪ੍ਰੈਲ (ਨਰਿੰਦਰ ਲਾਗੂ)-ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਸੰਤ ਬਾਬਾ ਗੋਪਾਲ ਸਿੰਘ ਜੌਹਲਾਂ ਵਿਖੇ ਕਰਵਾਉਣ ਹਿੱਤ ਪ੍ਰਬੰਧਕਾਂ ਵਲੋਂ ਇਕ ਬੈਠਕ ਢੱਡਾ ਵਿਖੇ ਕੀਤੀ ਗਈ | ਜਾਣਕਾਰੀ ਦਿੰਦੇ ਹੋਏ ਭਾਈ ਅਵਤਾਰ ਸਿੰਘ ਮਾਧੋਪੁਰੀ ਨੇ ਦੱਸਿਆ ਕਿ ਉਕਤ ਗੁਰੂ ਘਰ 'ਚ 25 ਅਪ੍ਰੈਲ ਨੂੰ ਹੋਣ ਵਾਲੇ ਗੁਰਮਤਿ ਸਮਾਗਮ ਦੌਰਾਨ ਨਿਰਮਲ ਕੁਟੀਆ ਜੌਹਲਾਂ ਦੇ ਮੁਖੀ ਸੰਤ ਬਾਬਾ ਜੀਤ ਸਿੰਘ ਉਚੇਚੇ ਤੌਰ 'ਤੇ ਹਾਜ਼ਰ ਹੋ ਕੇ ਸੰਗਤਾਂ ਨੂੰ ਰੂਹਾਨੀ ਪ੍ਰਵਚਨਾਂ ਨਾਲ ਨਿਹਾਲ ਕਰਨਗੇ | ਇਸ ਦੌਰਾਨ ਰਾਗੀ ਤੇ ਢਾਡੀ ਜਥਿਆਂ ਵਲੋਂ ਵੀ ਹਾਜ਼ਰੀ ਲਗਵਾਈ ਜਾਵੇਗੀ | ਦੂਰੋਂ-ਦੂਰੋਂ ਪਹੁੰਚਣ ਵਾਲੀਆਂ ਸੰਗਤਾਂ ਲਈ ਗੁਰੂ ਕੇ ਲੰਗਰਾਂ ਦਾ ਪ੍ਰਬੰਧ ਵੀ ਹੋਵੇਗਾ | ਇਸ ਮੌਕੇ ਪ੍ਰਬੰਧਕੀ ਕਮੇਟੀ ਦੇ ਪੰਜਾਬ ਪ੍ਰਧਾਨ ਜਸਵਿੰਦਰ ਸਿੰਘ ਕਾਲਰਾ, ਅਵਤਾਰ ਸਿੰਘ ਜਨਰਲ ਸਕੱਤਰ, ਕੈਸ਼ੀਅਰ ਅੰਮਿ੍ਤਪਾਲ ਸਿੰਘ, ਗੁਰਦੀਪ ਸਿੰਘ, ਦਲਜੀਤ ਸਿੰਘ ਕਲਸੀ ਤੇ ਜਨਰਲ ਸਕੱਤਰ ਜਸਵਿੰਦਰ ਸਿੰਘ ਜੌਹਲ ਆਦਿ ਹਾਜ਼ਰ ਸਨ |