10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਡੀ. ਸੀ. ਵਾਲੀਆ ਵਲੋਂ ਕਣਕ ਦੇ ਖ਼ਰੀਦ ਪ੍ਰਬੰਧਾਂ 'ਤੇ ਲਗਾਤਾਰ ਰੱਖੀ ਜਾ ਰਹੀ ਨਿਗਰਾਨੀ <br/>

Ad Position 21
No active advertisement
ਅਜੀਤ ਡੈਸਕ 22-04-2026
ਜਲੰਧਰ, 21 ਅਪ੍ਰੈਲ (ਜਤਿੰਦਰ ਪੰਮੀ)-ਜ਼ਿਲ੍ਹੇ ਦੀਆਂ ਮੰਡੀਆਂ 'ਚ ਚੱਲ ਰਹੀ ਕਣਕ ਦੀ ਖਰੀਦ, ਚੁਕਾਈ ਤੇ ਅਦਾਇਗੀ ਦੇ ਪ੍ਰਬੰਧਾਂ 'ਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵਲੋਂ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ | ਇਸੇ ਤਹਿਤ ਉਨ੍ਹਾਂ ਨੇ ਮੰਗਲਵਾਰ ਨੂੰ ਜ਼ਿਲ੍ਹੇ ਵਿਚ ਚੱਲ ਰਹੀ ਕਣਕ ਦੀ ਖਰੀਦ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਫਸਲ ਦੀ ਲਿਫਟਿੰਗ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ | ਖੁਰਾਕ ਤੇ ਸਿਵਲ ਸਪਲਾਈਜ਼, ਮੰਡੀ ਬੋਰਡ ਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਖਰੀਦ ਉਪਰੰਤ ਅਨਾਜ ਮੰਡੀਆਂ 'ਚੋਂ ਕਣਕ ਦੀ ਚੁਕਾਈ ਨਾਲੋ-ਨਾਲ ਯਕੀਨੀ ਬਣਾਉਣ 'ਤੇ ਜ਼ੋਰ ਦਿੱਤਾ | ਉਨ੍ਹਾਂ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਨਿਰਧਾਰਤ ਸਮੇਂ ਦੇ ਅੰਦਰ ਮੰਡੀਆਂ ਤੋਂ ਖਰੀਦੀ ਗਈ ਕਣਕ ਦਾ ਸਟਾਕ ਚੁੱਕਣਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਮੰਡੀ ਵਾਈਜ਼ ਲਿਫਟਿੰਗ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਜਿਨ੍ਹਾਂ ਮੰਡੀਆਂ ਵਿਚ ਭੰਡਾਰਨ ਦੀ ਸਮਰੱਥਾ ਘੱਟ ਹੈ, ਉਨ੍ਹਾਂ ਵਿਚੋਂ ਫਸਲ ਦੀ ਚੁਕਾਈ ਪਹਿਲ ਦੇ ਆਧਾਰ 'ਤੇ ਕਰਵਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ | ਉਨ੍ਹਾਂ ਦੱਸਿਆ ਕਿ ਇਸ ਵਾਰ ਜ਼ਿਲ੍ਹੇ ਵਿਚ 5.27 ਲੱਖ ਮੀਟਰਿਕ ਟਨ ਕਣਕ ਦੀ ਖਰੀਦ ਦਾ ਟੀਚਾ ਮਿੱਥਿਆ ਗਿਆ ਹੈ ਜਦਕਿ ਪਿਛਲੇ ਸੀਜ਼ਨ ਦੌਰਾਨ 514721 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਸੀ | ਮੀਟਿੰਗ ਵਿਚ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ ਕੰਟਰੋਲ ਨਰਿੰਦਰ ਸਿੰਘ, ਜ਼ਿਲ੍ਹਾ ਮੰਡੀ ਅਫਸਰ ਅਰਵਿੰਦਰ ਸਿੰਘ ਤੇ ਖਰੀਦ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਈਰਾਨ ਜੰਗ ਦਾ ਜਲੰਧਰ ਦੇ ਉਦਯੋਗ 'ਤੇ ਵੀ ਪੈ ਰਿਹੈ ਬੁਰਾ ਅਸਰ-ਅਸ਼ਵਨੀ ਅਗਰਵਾਲ <br/> ਅਗਲੀ ਖ਼ਬਰ ਐਲ. ਪੀ. ਯੂ. ਵਲੋਂ ਏ. ਆਈ. 'ਤੇ ਕੇਂਦਿ੍ਤ ਵੱਖ-ਵੱਖ ਪ੍ਰੋਗਰਾਮਾਂ ਦੀ ਸ਼ੁਰੂਆਤ <br/>
Ad Position 24