10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸਜ਼ਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਬੰਦੀ ਸਿੰਘ ਮੁਆਫੀਆਂ ਕਿਉਂ ਮੰਗਣ-ਰਾਮ ਸਿੰਘ

Ad Position 21
No active advertisement
ਅਜੀਤ ਡੈਸਕ 22-04-2026
ਚੁਗਿੱਟੀ/ ਜੰਡੂਸਿੰਘਾ, 21 ਅਪ੍ਰੈਲ (ਨਰਿੰਦਰ ਲਾਗੂ)-ਭਾਜਪਾ ਆਗੂ ਆਰ. ਪੀ.ਸਿੰਘ ਦੇ ਇੱਕ ਬਿਆਨ ਕਿ ਬੰਦੀ ਸਿੰਘ ਜੇ ਲਿਖ਼ਤੀ ਮੁਆਫ਼ੀ ਮੰਗਣ ਤਾਂ ਰਿਹਾਈ ਹੋ ਸਕਦੀ ਹੈ | ਪ੍ਰਤੀ ਤਿੱਖਾ ਰੋਸ ਜ਼ਾਹਰ ਕਰਦਿਆਂ ਰਾਮ ਸਿੰਘ ਬੋਲੀਨਾ ਪ੍ਰਧਾਨ ਪੰਚਾਇਤ ਯੂਨੀਅਨ ਜਲੰਧਰ ਨੇ ਕਿਹਾ ਕਿ ਉਕਤ ਆਗੂ ਇਸ ਤਰ੍ਹਾਂ ਦੀ ਗੱਲ ਕਰੇ ਅਸੀਂ ਉਸ ਨੂੰ ਸਿੱਖ ਨਹੀਂ ਮੰਨਦੇ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਖੁਸ਼ ਕਰਨ ਅਤੇ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇਤਾ ਆਰ. ਪੀ. ਸਿੰਘ ਸਿਆਸੀ ਰੋਟੀਆਂ ਸੇਕਣ ਲੱਗਾ ਹੋਇਆ ਹੈ | ਰਾਮ ਸਿੰਘ ਬੋਲੀਨਾ ਨੇ ਕਿਹਾ ਕਿ ਖਡੂਰ ਸਾਹਿਬ ਤੋਂ ਐਮ. ਪੀ. ਭਾਈ ਅੰਮਿ੍ਤਪਾਲ ਸਿੰਘ ਜਿਨ੍ਹਾਂ ਦੀ 22 ਅਪ੍ਰੈਲ ਨੂੰ ਐਨ. ਐਸ. ਏ. ਖਤਮ ਹੋ ਰਹੀਆਂ ਹਨ, ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਭਾਰੀ ਬਹੁਮਤ ਨਾਲ ਲੋਕਾਂ ਨੇ ਜਿਸ ਵਿਅਕਤੀ ਨੂੰ ਜਿਤਾਇਆ ਹੈ, ਉਨ੍ਹਾਂ ਦੇ ਹਲਕੇ ਜੋ ਕੰਮ ਅਧੂਰੇ ਪਏ ਹਨ ਉਹ ਭਾਈ ਅੰਮਿ੍ਤਪਾਲ ਸਿੰਘ ਮੈਂਬਰ ਪਾਰਲੀਮੈਂਟ ਨੂੰ ਨਿਰਵਿਘਨ ਕਰਨ ਦੇਣੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਅਗਾਮੀ ਚੋਣਾਂ ਵਿਚ ਲੋਕ ਆਪ ਦੱਸ ਦੇਣਗੇ ਕਿ ਪੰਜਾਬ ਦੀ ਬੇਹਤਰੀ ਲਈ ਕਿਹੜੀ ਪਾਰਟੀ ਤੇ ਕਿਹੜੇ ਆਗੂ ਸਹੀ ਹਨ |

Ad Position 22
No active advertisement
ਪਿਛਲੀ ਖ਼ਬਰ ਤੇਜ਼ ਰਫ਼ਤਾਰ ਟਰੱਕ ਨੇ ਸੜਕ 'ਤੇ ਖੜ੍ਹੇ ਟਰੱਕ ਨੂੰ ਮਾਰੀ ਪਿੱਛਿਓਾ ਟੱਕਰ ਅਗਲੀ ਖ਼ਬਰ ਮੋਟਰਸਾਈਕਲ ਸਵਾਰ ਲੁਟੇਰਾ ਔਰਤ ਦੇ ਗਲੇ 'ਚੋਂ ਸੋਨੇ ਦੀ ਚੇਨ ਝਪਟ ਕੇ ਫ਼ਰਾਰ
Ad Position 24