10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਮਹਾਰਾਜਾ ਰਣਜੀਤ ਸਿੰਘ ਹਾਕੀ ਅਕੈਡਮੀ ਦੀ ਨਵੀਂ ਕਾਰਜਕਾਰੀ ਕਮੇਟੀ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 22-04-2026
ਜਲੰਧਰ, 21 ਅਪ੍ਰੈਲ (ਡਾ. ਜਤਿੰਦਰ ਸਾਬੀ)-ਮਹਾਰਾਜਾ ਰਣਜੀਤ ਸਿੰਘ ਹਾਕੀ ਅਕੈਡਮੀ (ਰਜਿ.) ਦੀ ਸਾਲਾਨਾ ਮੀਟਿੰਗ ਦੌਰਾਨ ਅਕੈਡਮੀ ਦੇ ਚੇਅਰਮੈਨ ਡਾ. ਅਵਤਾਰ ਸਿੰਘ (ਅਮਨਦੀਪ ਹਸਪਤਾਲ) ਤੇ ਡਾਇਰੈਕਟਰ ਬਲਵਿੰਦਰ ਸਿੰਘ ਸ਼ੰਮੀ (ਹਾਕੀ ਉਂਲੰਪੀਅਨ) ਵਲੋਂ ਸਾਂਝੇ ਤੌਰ 'ਤੇ ਅਹਿਮ ਜਾਣਕਾਰੀ ਦਿੰਦੇ ਹੋਏ ਕਿ ਅਕੈਡਮੀ ਦੇ ਸੁਚਾਰੂ ਪ੍ਰਬੰਧਨ ਤੇ ਹਾਕੀ ਦੇ ਵਿਕਾਸ ਨੂੰ ਮੱਦੇਨਜ਼ਰ ਰੱਖਦਿਆਂ ਨਵੀਂ ਕਾਰਜਕਾਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ | ਇਸ ਤਹਿਤ ਕਾਬਲ ਸਿੰਘ ਲਾਲੀ ਔਲਖ ਨੂੰ ਵਾਈਸ ਚੇਅਰਮੈਨ, ਬਿਕਰਮਜੀਤ ਸਿੰਘ ਕਾਕਾ ਰੇਲਵੇ (ਜੂਨੀਅਰ ਹਾਕੀ ਵਿਸ਼ਵ ਕੱਪ ਜੇਤੂ) ਨੂੰ ਜਨਰਲ ਸਕੱਤਰ, ਜਗਰੂਪ ਸਿੰਘ (ਰੇਲਵੇ) ਨੂੰ ਖਜਾਨਚੀ, ਰਵੀਸ਼ੇਰ ਸਿੰਘ ਸੰਧੂ ਨੂੰ ਸੰਯੁਕਤ ਸਕੱਤਰ ਤੇ ਪਰਸਨ ਸਿੰਘ (ਰੇਲਵੇ) ਅਤੇ ਜਸਵਿੰਦਰ ਸਿੰਘ (ਹੈਪੀ) ਨੂੰ ਕਾਰਜਕਾਰੀ ਮੈਂਬਰ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਸੁਖਮਿੰਦਰ ਸਿੰਘ ਮਾਨ (ਆਈ. ਪੀ. ਐਸ.), ਪ੍ਰਧਾਨ ਸਾਹਿਲਜੀਤ ਸਿੰਘ ਸੰਧੂ, ਡਾ. ਕੀਰਤ ਸੰਧੂ ਚੀਮਾ, ਸੁਖਜੀਤ ਕੌਰ ਸ਼ੰਮੀ ਤੇ ਕੁਲਜੀਤ ਸਿੰਘ ਬਮਰਾਹ (ਬਾਬਾ) ਸ਼ਾਮਿਲ ਸਨ | ਮੀਟਿੰਗ ਦੌਰਾਨ ਅਕੈਡਮੀ ਵਲੋਂ ਆਉਣ ਵਾਲੇ ਸਮੇਂ ਵਿਚ ਖਿਡਾਰੀਆਂ ਲਈ ਬਿਹਤਰ ਟ੍ਰੇਨਿੰਗ, ਟੈਲੈਂਟ ਡਿਵੈਲਪਮੈਂਟ ਤੇ ਉੱਚ ਪੱਧਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ | ਅਕੈਡਮੀ ਪ੍ਰਬੰਧਕਾਂ ਨੇ ਵਿਸ਼ਵਾਸ ਜਤਾਇਆ ਕਿ ਨਵੀਂ ਕਾਰਜਕਾਰੀ ਕਮੇਟੀ ਦੇ ਇਹ ਉਪਰਾਲੇ ਇਲਾਕੇ ਵਿਚ ਹਾਕੀ ਨੂੰ ਨਵੀਂ ਦਿਸ਼ਾ ਦੇਣ ਵਿਚ ਮਹੱਤਵਪੂਰਨ ਸਾਬਤ ਹੋਣਗੇ |

Ad Position 22
No active advertisement
ਪਿਛਲੀ ਖ਼ਬਰ ਗ਼ਦਰ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕਰਵਾਏ ਵਿਸ਼ੇਸ਼ ਸਮਾਗਮ <br/> ਅਗਲੀ ਖ਼ਬਰ ਤੇਜ਼ ਰਫ਼ਤਾਰ ਟਰੱਕ ਨੇ ਸੜਕ 'ਤੇ ਖੜ੍ਹੇ ਟਰੱਕ ਨੂੰ ਮਾਰੀ ਪਿੱਛਿਓਾ ਟੱਕਰ
Ad Position 24