10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਪ੍ਰਭਾਵਸ਼ਾਲੀ ਰਹੀ ਏ. ਐਨ. ਗੁਜਰਾਲ ਸੀਨੀਅਰ ਸੈਕੰਡਰੀ ਸਕੂਲ ਦੀ 'ਗ੍ਰੈਜੂਏਸ਼ਨ ਸੈਰੇਮਨੀ' <br/>

Ad Position 21
No active advertisement
ਅਜੀਤ ਡੈਸਕ 22-04-2026
ਜਲੰਧਰ, 21 ਅਪ੍ਰੈਲ (ਜਸਪਾਲ ਸਿੰਘ)-ਏ. ਐਨ. ਗੁਜਰਾਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਭਾਵਸ਼ਾਲੀ 'ਗ੍ਰੇਜੂਏਸ਼ਨ ਸੈਰੇਮਨੀ' ਕਰਵਾਈ ਗਈ, ਜਿਸ 'ਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਨਗਰ ਨਿਗਮ ਜਲੰਧਰ ਦੇ ਮੇਅਰ ਵਨੀਤ ਧੀਰ ਵਲੋਂ ਕਿੰਡਰਗਾਰਟਨ ਤੇ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ 'ਡਿਗਰੀਆਂ' ਵੰਡੀਆਂ ਗਈਆਂ | ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਨਦੀਪ ਸਿੰਘ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਇਸ ਤੋਂ ਪਹਿਲਾਂ ਸ੍ਰੀ ਵਨੀਤ ਧੀਰ ਦਾ ਸਕੂਲ ਕੈਂਪਸ ਵਿਖੇ ਪੁੱਜਣ 'ਤੇ ਨਾਰੀ ਨਿਕੇਤਨ ਟਰੱਸਟ ਦੀ ਜਨਰਲ ਸਕੱਤਰ ਸ੍ਰੀਮਤੀ ਗੁਰਜੋਤ ਕੌਰ ਤੇ ਟਰੱਸਟੀ ਸ੍ਰੀਮਤੀ ਸੀਮਾ ਚੋਪੜਾ, ਸ੍ਰੀਮਤੀ ਅਨੁਰਾਧਾ, ਡਾਇਰੈਕਟਰ ਨਵਿਤਾ ਜੋਸ਼ੀ ਤੇ ਪਿ੍ੰਸੀਪਲ ਸ੍ਰੀਮਤੀ ਜੀਵਨ ਜੋਤੀ ਗੌਤਮ ਵਲੋਂ ਨਿੱਘਾ ਸਵਾਗਤ ਕੀਤਾ | ਇਸ ਮੌਕੇ ਸਕੂਲ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਵਲੋਂ ਸ਼ਾਨਦਾਰ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਮੇਅਰ ਵਨੀਤ ਧੀਰ ਨੇ ਬੱਚਿਆਂ ਦੀ ਵਿਲੱਖਣ ਪ੍ਰਤਿਭਾ ਦੀ ਭਰਪੂਰ ਸ਼ਲਾਘਾ ਕੀਤੀ | ਮੇਅਰ ਵਨੀਤ ਧੀਰ ਨੇ ਕਿਹਾ ਕਿ ਬੱਚਿਆਂ ਨੂੰ ਚੰਗੀ ਤੇ ਮਿਆਰੀ ਸਿੱਖਿਆ ਦੇ ਨਾਲ-ਨਾਲ ਨੈਤਿਕ ਕਦਰਾਂ ਕੀਮਤਾਂ ਵੀ ਸਿਖਾਉਣ ਦੀ ਲੋੜ ਹੈ ਤੇ ਇਸ ਸੰਬੰਧੀ ਅਧਿਆਪਕਾਂ ਦੇ ਨਾਲ-ਨਾਲ ਮਾਪਿਆਂ ਨੂੰ ਵੀ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਸਕੂਲੀ ਸਿੱਖਿਆ ਸਾਰੀ ਜ਼ਿੰਦਗੀ ਬੱਚਿਆਂ ਦੇ ਅੰਗ-ਸੰਗ ਰਹਿੰਦੀ ਹੈ ਤੇ ਇਸ ਦੌਰਾਨ ਬੱਚਿਆਂ ਨੂੰ ਪੜ੍ਹਾਇਆ ਗਿਆ ਸਦਾਚਾਰਕ ਕਦਰਾਂ ਕੀਮਤਾਂ ਦਾ ਪਾਠ ਹਮੇਸ਼ਾ ਉਨ੍ਹਾਂ ਦਾ ਮਾਰਗ ਦਰਸ਼ਨ ਕਰਦਾ ਹੈ | ਇਸ ਮੌਕੇ ਮੇਅਰ ਸ੍ਰੀ ਵਨੀਤ ਧੀਰ ਨੇ ਆਪਣੀ ਇਕ ਮਹੀਨੇ ਦੀ ਤਨਖਾਹ ਵੀ ਨਾਰੀ ਨਿਕੇਤਨ ਟਰੱਸਟ ਨੂੰ ਦੇਣ ਦਾ ਐਲਾਨ ਕੀਤਾ | ਇਸ ਮੌਕੇ ਟਰੱਸਟ ਦੀ ਡਾਇਰੈਕਟਰ ਸ੍ਰੀਮਤੀ ਨਵਿਤਾ ਜੋਸ਼ੀ ਨੇ ਨਾਰੀ ਨਿਕੇਤਨ ਟਰੱਸਟ ਵਲੋਂ ਕੀਤੇ ਜਾ ਰਹੇ ਕੰਮਾਂ ਤੇ ਖਾਸ ਕਰਕੇ ਔਰਤਾਂ ਦੀ ਸਿੱਖਿਆ 'ਚ ਪਾਏ ਜਾ ਰਹੇ ਯੋਗਦਾਨ ਬਾਰੇ ਜਾਣਕਾਰੀ ਸਾਂਝੀ ਕੀਤੀ | ਟਰੱਸਟ ਦੀ ਤਰਫੋਂ ਮੇਅਰ ਵਨੀਤ ਧੀਰ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਟਰੱਸਟ ਵਲੋਂ ਚਲਾਏ ਜਾ ਰਹੇ ਏ. ਐਨ. ਗੁਜਰਾਲ ਸੀਨੀਅਰ ਸੈਕੰਡਰੀ ਸਕੂਲ 'ਚ ਬੱਚਿਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਇਕ ਚੰਗੇ ਨਾਗਰਿਕ ਬਣਨ ਸੰਬੰਧੀ ਵੀ ਸਿੱਖਿਆ ਦਿੱਤੀ ਜਾਂਦੀ ਹੈ | ਬਾਅਦ 'ਚ ਮੇਅਰ ਵਨੀਤ ਧੀਰ ਨੇ ਨਾਰੀ ਨਿਕੇਤਨ ਦਾ ਦੌਰਾ ਕਰਕੇ ਨਾਰੀ ਨਿਕੇਤਨ 'ਚ ਰਹਿ ਰਹੇ ਬੱਚਿਆਂ ਨਾਲ ਮੁਲਾਕਾਤ ਵੀ ਕੀਤੀ | ਉਨ੍ਹਾਂ ਬੱਚਿਆਂ ਤੇ ਖਾਸ ਕਰਕੇ ਲੜਕੀਆਂ ਦੀ ਸਾਂਭ-ਸੰਭਾਲ ਅਤੇ ਉਨ੍ਹਾਂ ਦੀ ਪੜ੍ਹਾਈ-ਲਿਖਾਈ ਤੋਂ ਲੈ ਕੇ ਉਨ੍ਹਾਂ ਨੂੰ ਪੈਰਾਂ 'ਤੇ ਖੜ੍ਹੇ ਕਰਨ ਤੱਕ ਨਾਰੀ ਨਿਕੇਤਨ ਟਰੱਸਟ ਵਲੋਂ ਪਾਏ ਜਾ ਰਹੇ ਯੋਗਦਾਨ ਦੀ ਭਰਪੂਰ ਸ਼ਲਾਘਾ ਕਰਦਿਆਂ ਇਸ ਨੂੰ ਮਾਨਵਤਾ ਦੀ ਸੱਚੀ ਸੇਵਾ ਕਰਾਰ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਸਟਰੀਟ ਲਾਈਟਾਂ ਬੰਦ ਹੋਣ ਕਾਰਨ ਹਾਦਸਿਆਂ ਦਾ ਖ਼ਤਰਾ ਅਗਲੀ ਖ਼ਬਰ ਸੀ. ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ ਵੱਖ-ਵੱਖ ਸੰਸਥਾਵਾਂ ਨਾਲ ਸਮਝੌਤੇ <br/>
Ad Position 24