10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸਟਰੀਟ ਲਾਈਟਾਂ ਬੰਦ ਹੋਣ ਕਾਰਨ ਹਾਦਸਿਆਂ ਦਾ ਖ਼ਤਰਾ

Ad Position 21
No active advertisement
ਅਜੀਤ ਡੈਸਕ 22-04-2026
ਜਲੰਧਰ, 21 ਅਪ੍ਰੈਲ (ਸ਼ਿਵ)-ਪੱਛਮੀ ਵਿਧਾਨ ਸਭਾ ਹਲਕੇ ਦੇ ਸੀਨੀਅਰ 'ਆਪ' ਆਗੂ ਬਲਵੀਰ ਕੌਰ ਨੇ ਦੱਸਿਆ ਹੈ ਕਿ ਵਰਕਸ਼ਾਪ ਚੌਂਕ ਤੋਂ ਜਦੋਂ ਗੁਲਾਬ ਦੇਵੀ ਰੋਡ ਤੋਂ ਸ਼ਹੀਦ ਬਾਬੂ ਲਾਭ ਸਿੰਘ ਨਗਰ ਨਾਗਰਾ ਫਾਟਕ ਤੱਕ ਜੋ ਲਾਈਟਾਂ ਰਾਤ ਨੂੰ ਬੰਦ ਹੋਣ ਨਾਲ ਲੋਕਾਂ ਨੂੰ ਪੈਦਲ ਆਵਾਜਾਈ ਵਾਲਿਆਂ ਨੂੰ ਹਾਦਸਾ ਹੋਣ ਦੀ ਸ਼ੰਕਾ ਬਣੀ ਰਹਿੰਦੀ ਹੈ | ਬਲਵੀਰ ਕੌਰ ਨੇ ਦੱਸਿਆ ਕਿ ਲੋਕ ਕੰਮ ਕਰਕੇ ਵਾਪਸ ਆਪਣੇ ਘਰਾਂ ਨੂੰ ਜਾਂਦੇ ਹਨ ਤਾਂ ਲੁੱਟ ਖੋਹ ਦਾ ਖ਼ਤਰਾ ਰਹਿੰਦਾ ਹੈ | ਉਨ੍ਹਾਂ ਕਿਹਾ ਕਿ ਰਾਤ ਨੂੰ ਸਟਰੀਟ ਲਾਈਟਾਂ ਜਗਦੀਆਂ ਹੋਣੀਆਂ ਚਾਹੀਦੀਆਂ ਹਨ | ਰਾਤ 7 ਵਜੇ ਤੋਂ ਬਾਅਦ ਸਵੇਰ ਦੇ ਛੇ ਵਜੇ ਤੱਕ ਇਹ ਰੋਡ ਸਾਰਾ ਹਨੇਰੇ ਵਿਚ ਡੁੱਬ ਜਾਂਦਾ ਹੈ | ਨਗਰ ਨਿਗਮ ਨੂੰ ਚਾਹੀਦਾ ਹੈ ਕਿ ਇੱਧਰ ਧਿਆਨ ਦੇਣਾ ਚਾਹੀਦਾ ਹੈ | ਵਾਰਡ ਨੰਬਰ 51 ਵਿਚ ਬਸਤੀ ਸ਼ੇਖ਼ ਕਾਲਾ ਸਿੰਘਾ ਰੋਡ 'ਤੇ ਵੀ ਰਾਤ ਨੂੰ ਕਾਲੋਨੀ ਦੇ ਅੰਦਰ ਹਨੇਰਾ ਹੋ ਜਾਂਦਾ ਹੈ ਜਿਸ ਨਾਲ ਲੋਕਾਂ ਦਾ ਪੈਦਲ ਚੱਲਣਾ ਵੀ ਮੁਸ਼ਕਿਲ ਹੋ ਜਾਂਦਾ ਹੈ | ਨਿਗਮ ਨੂੰ ਲੋਕਾਂ ਦੀ ਇਸ ਸਮੱਸਿਆ ਨੂੰ ਹੱਲ ਕਰਨਾ ਚਾਹੀਦਾ ਹੈ |

Ad Position 22
No active advertisement
ਪਿਛਲੀ ਖ਼ਬਰ ਬੀਬੀ ਪਰਮਜੀਤ ਕੌਰ ਦੀਆਂ ਅਸਥੀਆਂ ਜਲ ਪ੍ਰਵਾਹ <br/> ਅਗਲੀ ਖ਼ਬਰ ਪ੍ਰਭਾਵਸ਼ਾਲੀ ਰਹੀ ਏ. ਐਨ. ਗੁਜਰਾਲ ਸੀਨੀਅਰ ਸੈਕੰਡਰੀ ਸਕੂਲ ਦੀ 'ਗ੍ਰੈਜੂਏਸ਼ਨ ਸੈਰੇਮਨੀ' <br/>
Ad Position 24