ਜਲੰਧਰ, 21 ਅਪ੍ਰੈਲ (ਅ.ਬ.)-20ਵੀਂ ਸਦੀ ਦੇ ਮਹਾਨ ਯੋਧੇ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਭਤੀਜੇ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜਸਵੀਰ ਸਿੰਘ ਰੋਡੇ ਦੇ ਛੋਟੇ ਭਰਾਤਾ ਭਾਈ ਜਗਤਾਰ ਸਿੰਘ ਰੋਡੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਸੁਪਤਨੀ ਬੀਬੀ ਪਰਮਜੀਤ ਕੌਰ, ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਅੱਜ ਬਾਬਾ ਪਰਿਵਾਰ ਵਲੋਂ ਬੀਬੀ ਪਰਮਜੀਤ ਕੌਰ ਦਾ ਅੰਗੀਠਾ ਸੰਭਾਲ ਕੇ ਉਨ੍ਹਾਂ ਦੀਆਂ ਅਸਥੀਆਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ ਕੀਤੀਆਂ ਗਈਆਂ | ਇਸ ਤੋਂ ਪਹਿਲਾਂ ਜਪੁਜੀ ਸਾਹਿਬ ਦਾ ਪਾਠ ਤੇ ਕੀਰਤਨ ਕੀਤਾ | ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ ਵਲੋ ਅਰਦਾਸ ਕੀਤੀ ਗਈ | ਇਸ ਮੌਕੇ ਪੰਜ ਪਿਆਰਿਆਂ 'ਚੋਂ ਭਾਈ ਸਰਬਜੀਤ ਸਿੰਘ, ਇੰਚਾਰਜ ਰਾਗੀ ਸਿੰਘਾਂ ਭਾਈ ਸਰਬਜੀਤ ਸਿੰਘ, ਭਾਈ ਮਲਕੀਤ ਸਿੰਘ ਮੈਨੇਜਰ ਤਖ਼ਤ ਸਾਹਿਬ, ਮੀਤ ਮੈਨੇਜਰ ਭਾਈ ਜਸਵੀਰ ਸਿੰਘ, ਭਾਈ ਹਰਦੇਵ ਸਿੰਘ ਵਧੀਕ ਮੈਨੇਜਰ, ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜਸਵੀਰ ਸਿੰਘ ਰੋਡੇ, ਭਾਈ ਜਗਤਾਰ ਸਿੰਘ ਰੋਡੇ ਮੈਂਬਰ ਸ਼੍ਰੋਮਣੀ ਕਮੇਟੀ, ਭਾਈ ਕੁਲਦੀਪ ਸਿੰਘ ਸਾਬਕਾ ਸਕੱਤਰ ਸ੍ਰੋਮਣੀ ਕਮੇਟੀ, ਭਾਈ ਜਸਵੰਤ ਸਿੰਘ ਰੋਡੇ, ਭਾਈ ਪਿੰਦਰਪਾਲ ਸਿੰਘ, ਭਾਈ ਜਗਸੀਰ ਸਿੰਘ ਰੋਡੇ ਮੀਤ ਪ੍ਰਧਾਨ ਆਈ. ਪੀ. ਡੀ., ਹੈੱਡ ਗਰੰਥੀ ਬਾਬਾ ਬਲਵਿੰਦਰ ਸਿੰਘ ਰੋਡੇ, ਭਾਈ ਸਰਬਜੀਤ ਸਿੰਘ, ਭਾਈ ਜੁਝਾਰ ਸਿੰਘ, ਭਾਈ ਅੰਮਿ੍ਤਪਾਲ ਸਿੰਘ, ਭਾਈ ਇਕਬਾਲ ਸਿੰਘ ਰੋਡੇ, ਭਾਈ ਹਰਦੀਪ ਸਿੰਘ ਸਮੇਤ ਹੋਰ ਬਹੁਤ ਸਾਰੀਆਂ ਸ਼ਖ਼ਸੀਅਤਾਂ ਹਾਜ਼ਰ ਸਨ | ਬੀਬੀ ਪਰਮਜੀਤ ਕੌਰ ਨਮਿਤ ਅੰਤਿਮ ਅਰਦਾਸ ਤੇ ਪਾਠ ਦਾ ਭੋਗ 28 ਅਪ੍ਰੈਲ ਨੂੰ ਗੁਰਦੁਆਰਾ ਸੰਤ ਖ਼ਾਲਸਾ ਪਿੰਡ ਰੋਡੇ ਵਿਖੇ ਪਵੇਗਾ ਤੇ ਉਪਰੰਤ ਸ਼ਰਧਾਂਜਲੀ ਸਮਾਗਮ ਹੋਵੇਗਾ |