ਜਮਸ਼ੇਰ ਖ਼ਾਸ, 21 ਅਪ੍ਰੈਲ (ਹਰਵਿੰਦਰ ਕੁਮਾਰ)-100 ਦਿਨਾਂ ਟੀ. ਬੀ. ਮੁਕਤ ਅਭਿਆਨ ਤਹਿਤ ਸੀਨੀਅਰ ਮੈਡੀਕਲ ਅਫਸਰ ਡਾਕਟਰ ਮਨਦੀਪ ਕÏਰ ਦੀ ਅਗਵਾਈ ਹੇਠ ਇਕ ਜਾਗਰੂਕਤਾ ਸੈਮੀਨਾਰ ਸੀਨੀਅਰ ਸੈਕੰਡਰੀ ਸਕੂਲ ਪਤਾਰਾ ਵਿਖੇ ਕਰਵਾਇਆ | ਇਸ ਮÏਕੇ ਬੱਚਿਆਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਸੀ. ਐਚ. ਓ. ਡਾ. ਸਵਿਤਾ ਨੇ ਕਿਹਾ ਕਿ ਟੀ. ਬੀ. ਦੇ ਖਾਤਮੇ ਲਈ ਸਿਹਤ ਵਿਭਾਗ ਵਲੋਂ 100 ਦਿਨਾਂ ਟੀ. ਬੀ. ਮੁਕਤ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਇਸ ਜਾਗਰੂਕਤਾ ਦੇ ਨਾਲ ਨਾਲ ਆਮ ਲੋਕਾਂ ਦੇ ਸਹਿਜੋਗ ਦੀ ਵੀ ਲੋੜ ਹੈ ਤਾਂ ਜੋ ਟੀ. ਬੀ. ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾ ਸਕੇ | ਉਨ੍ਹਾਂ ਦੱਸਿਆ ਕਿ ਹਰੇਕ ਸਰਕਾਰੀ ਹੈਲਥ ਸੈਂਟਰ 'ਚ ਇਸ ਦਾ ਇਲਾਜ ਮੁਫਤ ਕੀਤਾ ਜਾਂਦਾ ਹੈ | ਸੈਮੀਨਾਰ ਦÏਰਾਨ ਉਨ੍ਹਾਂ ਬੱਚਿਆਂ ਨੂੰ ਜਾਗਰੂਕ ਕਰਦੇ ਦੱਸਿਆ ਕਿ ਟੀ. ਬੀ. ਦੇ ਮਰੀਜ਼ ਜਨਤਕ ਥਾਵਾਂ 'ਤੇ ਮਾਸਕ ਪਹਿਨਣਾ ਯਕੀਨੀ ਬਨਾਉਣ, ਖਾਂਸੀ ਜਾਂ ਛਿੱਕ ਸਮੇਂ ਆਪਣਾ ਮੂੰਹ ਢੱਕ ਲੈਣ, ਵਾਰ-ਵਾਰ ਹੱਥ ਧੋਣ, ਖੁੱਲ੍ਹੀਆਂ ਥਾਵਾਂ 'ਤੇ ਨਾ ਥੁੱਕਣ | ਉਨ੍ਹਾਂ ਅੱਗੇ ਬੱਚਿਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਟੀ. ਬੀ. ਦੀ ਪÏਸ਼ਟਿਕ ਹੋਣ ਤੇ ਦਵਾਈ ਦਾ ਕੋਰਸ ਪੂਰਾ ਕੀਤਾ ਜਾਣਾ ਬੁਹਤ ਜ਼ਰੂਰੀ ਹੈ, ਇਸ ਦੇ ਨਾਲ ਨਾਲ ਹੀ ਆਪਣੀ ਖੁਰਾਕ ਦਾ ਵੀ ਖਿਆਲ ਰੱਖਣਾ ਚਾਹੀਦਾ ਹੈ | ਏ. ਐਨ. ਐਮ. ਅਮਰਜੀਤ ਕÏਰ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਨਵਜੰਮੇ ਬੱਚੇ ਨੂੰ ਜਨਮ ਸਮੇਂ ਬੀ. ਸੀ. ਜੀ. ਦਾ ਟੀਕਾ ਲਗਾਇਆ ਜਾਂਦਾ ਹੈ, ਜੋ ਕਿ ਬੱਚੇ ਨੂੰ ਟੀ. ਬੀ ਦੇ ਰੋਗ ਤੋਂ ਬਚਾਉਣ ਲਈ ਸਹਾਈ ਹੁੰਦਾ ਹੈ | ਉਨ੍ਹਾਂ 14 ਤੋਂ 15 ਸਾਲ ਦੀਆਂ ਲੜਕੀਆਂ ਨੂੰ ਐਚ. ਪੀ. ਵੀ. ਦਾ ਟੀਕਾ ਕਰਨ ਕਰਵਾਉਣ ਲਈ ਵੀ ਜਾਗਰੂਕ ਕੀਤਾ | ਸੈਮੀਨਾਰ ਦੇ ਅੰਤ 'ਚ ਸਕੂਲ ਦੇ ਪਿ੍ੰਸੀਪਲ ਸਾਹਿਬ ਨੇ ਸਿਹਤ ਵਿਭਾਗ ਦੀ ਟੀਮ ਦਾ ਧੰਨਵਾਦ ਕੀਤਾ |