10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਡੀ. ਸੀ. ਜਲੰਧਰ ਵਰਜੀਤ ਵਾਲੀਆ ਬਣੇ ਸੁਰਜੀਤ ਹਾਕੀ ਸੁਸਾਇਟੀ ਦੇ 22ਵੇਂ ਪ੍ਰਧਾਨ <br/>

Ad Position 21
No active advertisement
ਅਜੀਤ ਡੈਸਕ 22-04-2026
ਜਲੰਧਰ, 21 ਅਪ੍ਰੈਲ (ਡਾ. ਜਤਿੰਦਰ ਸਾਬੀ)-ਜਲੰਧਰ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਆਈ. ਏ. ਐਸ. ਨੂੰ ਸੁਰਜੀਤ ਹਾਕੀ ਸੁਸਾਇਟੀ ਦਾ 22ਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਹ ਫੈਸਲਾ ਸੁਸਾਇਟੀ ਦੇ ਵਰਕਿੰਗ ਪ੍ਰਧਾਨ ਲੇਖ ਰਾਜ ਨਈਅਰ ਦੀ ਅਗਵਾਈ ਹੇਠ ਹੋਈ ਮੀਟਿੰਗ ਦÏਰਾਨ ਸੁਸਾਇਟੀ ਦੇ ਸੰਵਿਧਾਨ ਅਨੁਸਾਰ ਲਿਆ | ਇਸ ਮÏਕੇ ਸਾਬਕਾ ਡਿਪਟੀ ਕਮਿਸ਼ਨਰ ਜਲੰਧਰ ਹਿਮਾਂਸ਼ੂ ਅਗਰਵਾਲ ਵਲੋਂ ਸੁਸਾਇਟੀ ਲਈ ਦਿੱਤੀਆਂ ਸੇਵਾਵਾਂ ਦੀ ਭਰਪੂਰ ਪ੍ਰਸ਼ੰਸਾ ਵੀ ਕੀਤੀ ਗਈ | ਸੁਸਾਇਟੀ ਦੇ ਸੀ. ਈ. ਓ. ਇਕਬਾਲ ਸਿੰਘ ਸੰਧੂ ਨੇ ਦੱਸਿਆ ਕਿ ਮੀਟਿੰਗ ਤੋਂ ਬਾਅਦ ਸੁਸਾਇਟੀ ਦੇ ਮੈਂਬਰਾਂ ਵਲੋਂ ਨਵ-ਨਿਯੁਕਤ ਪ੍ਰਧਾਨ ਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨਾਲ ਮੁਲਾਕਾਤ ਕੀਤੀ ਗਈ | ਇਸ ਦÏਰਾਨ ਉਨ੍ਹਾਂ ਨੂੰ ਸੁਸਾਇਟੀ ਦੀਆਂ ਵੱਖ-ਵੱਖ ਗਤੀਵਿਧੀਆਂ, ਸੁਰਜੀਤ ਹਾਕੀ ਅਕੈਡਮੀ ਦੇ ਕੰਮਕਾਜ ਤੇ 43ਵੇਂ ਇੰਡਿਅਨ ਆਇਲ ਸੁਰਜੀਤ ਹਾਕੀ ਟੂਰਨਾਮੈਂਟ-2026 ਦੀਆਂ ਤਿਆਰੀਆਂ ਬਾਰੇ ਜਾਣੂ ਕਰਵਾਇਆ | ਇਸ ਮÏਕੇ ਡੀ. ਸੀ. ਜਲੰਧਰ ਵਰਜੀਤ ਵਾਲੀਆ ਨੇ ਸੁਸਾਇਟੀ ਦੇ ਉਪਰਾਲਿਆਂ ਦੀ ਪ੍ਰਸ਼ੰਸਾ ਕਰਦੇ ਹੋਏ ਭਰੋਸਾ ਦਿੱਤਾ | ਉਨ੍ਹਾਂ ਨੇ ਇਹ ਵੀ ਕਿਹਾ ਕਿ ਸੁਸਾਇਟੀ ਦੇ ਵਿਸ਼ਾਲ ਤਜਰਬੇ ਦਾ ਲਾਭ, ਪੰਜਾਬ ਸਰਕਾਰ ਵਲੋਂ ਅਕਤੂਬਰ ਮਹੀਨੇ 'ਚ ਕਰਵਾਈ ਜਾਣ ਵਾਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਵਿਚ ਵੀ ਲਿਆ ਜਾਵੇਗਾ | ਮੀਟਿੰਗ ਦÏਰਾਨ ਸੁਸਾਇਟੀ ਦੇ ਫਾਊਾਡਰ ਮੈਂਬਰ ਤੇ ਚੀਫ਼ ਪੀ. ਆਰ. ਓ. ਸਵ. ਗੁਰਵਿੰਦਰ ਸਿੰਘ 'ਗੁੱਲੂ' ਬੱਠਲਾ ਨੂੰ ਉਨ੍ਹਾਂ ਦੀ ਬੇਵਕਤੀ ਮÏਤ 'ਤੇ ਦੋ ਮਿੰਟ ਦਾ ਮÏਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮÏਕੇ ਲੇਖ ਰਾਜ ਨਈਅਰ, ਲਖਵਿੰਦਰਪਾਲ ਸਿੰਘ ਖਹਿਰਾ (ਵਰਕਿੰਗ ਪ੍ਰਧਾਨ), ਰਣਬੀਰ ਸਿੰਘ ਟੁੱਟ (ਸਕੱਤਰ), ਸੁਰਿੰਦਰ ਸਿੰਘ ਭਾਪਾ (ਜਨਰਲ ਸਕੱਤਰ), ਰਾਮ ਪ੍ਰਤਾਪ ਅਤੇ ਅਮਰੀਕ ਸਿੰਘ ਪਵਾਰ (ਸੀਨੀਅਰ ਮੀਤ ਪ੍ਰਧਾਨ), ਸਿਮਰਦੀਪ ਸਿੰਘ ਬੱਠਲਾ, ਹਰਿੰਦਰ ਸਿੰਘ ਸੰਘਾ, ਕੁਲਵਿੰਦਰ ਸਿੰਘ ਥਿਆੜਾ, ਗੁਰਿੰਦਰ ਸਿੰਘ ਸੰਘਾ, ਸੁਖਵਿੰਦਰ ਸਿੰਘ ਲਾਲੀ, ਗੁਰਇਕਬਾਲ ਸਿੰਘ ਢਿੱਲੋਂ ਤੇ ਕਰਨਦੀਪ ਸਿੰਘ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੁਆਮੀ ਸੰਤ ਦਾਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜੇ. ਈ. ਈ. ਮੇਨਜ਼ 2026 'ਚ ਕੀਤੀ ਸ਼ਾਨਦਾਰ ਪ੍ਰਾਪਤੀ <br/> ਅਗਲੀ ਖ਼ਬਰ 100 ਦਿਨਾ ਟੀ. ਬੀ. ਮੁਕਤ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ <br/>
Ad Position 24