10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸੁਆਮੀ ਸੰਤ ਦਾਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜੇ. ਈ. ਈ. ਮੇਨਜ਼ 2026 'ਚ ਕੀਤੀ ਸ਼ਾਨਦਾਰ ਪ੍ਰਾਪਤੀ <br/>

Ad Position 21
No active advertisement
ਅਜੀਤ ਡੈਸਕ 22-04-2026
ਜਲੰਧਰ, 21 ਅਪ੍ਰੈਲ (ਐੱਮ. ਐੱਸ. ਲੋਹੀਆ)–ਸੁਆਮੀ ਸੰਤ ਦਾਸ ਪਬਲਿਕ ਸਕੂਲ ਜਲੰਧਰ ਦੇ ਵਿਦਿਆਰਥੀਆਂ ਨੇ ਅਪ੍ਰੈਲ ਮਹੀਨੇ 'ਚ ਕਰਵਾਈ ਪ੍ਰਸਿੱਧ ਜੇ. ਈ. ਈ. ਮੇਨਸ 2026 ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਉੱਚ ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹਨ | ਸਕੂਲ ਪ੍ਰਬੰਧਕਾਂ ਨੇ ਜਾਣਕਾਰੀ ਦਿੱਤੀ ਕਿ ਪ੍ਰੀਖਿਆ 'ਚ ਸੌਮਿਲ ਗੋਇੰਦੀ ਨੇ 98.54 ਫੀਸਦੀ, ਜਯੰਤ ਗਰੋਵਰ ਨੇ 97.13 ਫੀਸਦੀ, ਪ੍ਰਭਜੋਤ ਨੇ 96.2 ਫੀਸਦੀ, ਏਾਜਲ ਸਹਿਗਲ ਨੇ 92.4 ਫੀਸਦੀ, ਵਿਸ਼ਵਾਸ ਤੁਲੀ ਨੇ 91.7 ਫੀਸਦੀ, ਅੰਸ਼ਿਕਾ ਨੇ 91.23 ਫੀਸਦੀ, ਸਕਸ਼ਮ ਭਗਤ ਨੇ 89.19 ਫੀਸਦੀ ਤੇ ਅਰਸ਼ਪ੍ਰੀਤ ਸਿੰਘ ਨੇ 85 ਫੀਸਦੀ ਅੰਕ ਪ੍ਰਾਪਤ ਕੀਤੇ ਹਨ | ਪ੍ਰਬੰਧਕਾਂ ਨੇ ਕਿਹਾ ਕਿ ਇਹ ਵਿਦਿਆਰਥੀਆਂ ਦੀ ਸੱਚੀ ਲਗਨ, ਵਚਨਬੱਧਤਾ ਤੇ ਸਖ਼ਤ ਮਿਹਨਤ ਦੇ ਨਤੀਜੇ ਹਨ | ਇਨ੍ਹਾਂ ਸ਼ਾਨਦਾਰ ਨਤੀਜਿਆਂ ਨਾਲ ਇਹ ਵਿਦਿਆਰਥੀ ਦੇਸ਼ ਦੀਆਂ ਪ੍ਰਮੁੱਖ ਤਕਨੀਕੀ ਸੰਸਥਾਂਵਾਂ 'ਚ ਦਾਖ਼ਲੇ ਲਈ ਯੋਗ ਹੋ ਗਏ ਹਨ | ਸਕੂਲ ਦੇ ਪ੍ਰਧਾਨ ਮਹਾਂਮੰਡਲੇਸ਼ਵਰ ਸੁਆਮੀ ਸ਼ਾਂਤਾਨੰਦ ਤੇ ਪਿ੍ੰਸੀਪਲ ਡਾ. ਸੋਨੀਆ ਮਾਗੋ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਮਹੱਤਵਪੂਰਨ ਉਪਲਬਧੀ ਲਈ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਆਕਾਸ਼ ਐਜੂਕੇਸ਼ਨ ਸਰਵਿਸਿਜ਼ ਦੇ ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ 'ਚ ਮਾਰੀਆਂ ਮੱਲਾਂ <br/> ਅਗਲੀ ਖ਼ਬਰ ਡੀ. ਸੀ. ਜਲੰਧਰ ਵਰਜੀਤ ਵਾਲੀਆ ਬਣੇ ਸੁਰਜੀਤ ਹਾਕੀ ਸੁਸਾਇਟੀ ਦੇ 22ਵੇਂ ਪ੍ਰਧਾਨ <br/>
Ad Position 24