ਜਲੰਧਰ, 21 ਅਪ੍ਰੈਲ (ਐੱਮ. ਐੱਸ. ਲੋਹੀਆ)- ਗੁਰਦੁਆਰਾ ਸ਼ਹੀਦ ਬਾਬੂ ਲਾਭ ਸਿੰਘ, ਚੌਕ ਰੈਣਕ ਬਾਜ਼ਾਰ, ਜਲੰਧਰ ਦੀ ਪ੍ਰਬੰਧਕ ਕਮੇਟੀ ਦੇ ਉਪਰਾਲੇ ਸਦਕਾ ਸੰਗਤ ਨੂੰ ਬੱਸਾਂ ਰਾਹੀਂ ਗੁਰਧਾਮਾਂ ਦੀ ਯਾਤਰਾ ਕਰਵਾਈ ਗਈ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਤਿੰਦਰਬੀਰ ਸਿੰਘ ਸਚਦੇਵਾ ਨੇ ਜਾਣਕਾਰੀ ਦਿੱਤੀ ਕਿ ਗੁਰਦੁਆਰਾ ਸਾਹਿਬ ਤੋਂ ਲਿਜਾਈ ਗਈ ਵਿਸ਼ੇਸ਼ ਬੱਸ ਯਾਤਰਾ ਦੌਰਾਨ ਸੰਗਤ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ (ਸੁਲਤਾਨਪੁਰ ਸਾਹਿਬ), ਗੋਇੰਦਵਾਲ ਸਾਹਿਬ, ਖਡੂਰ ਸਾਹਿਬ, ਤਰਨਤਾਰਨ ਸਾਹਿਬ ਅਤੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ (ਝਬਾਲ) ਸਾਹਿਬ ਦੇ ਦਰਸ਼ਨ ਕੀਤੇ | ਯਾਤਰਾ ਦੌਰਾਨ ਸੰਗਤ ਨੇ ਅਨੰਦਮਈ ਗੁਰਬਾਣੀ ਦਾ ਕੀਰਤਨ ਕਰਦੇ ਹੋਏ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ | ਇਸ ਮੌਕੇ ਗੁਰਸ਼ਰਨ ਸਿੰਘ ਕਾਨਪੁਰੀ, ਦਲਜੀਤ ਸਿੰਘ, ਰਣਜੋਧ ਸਿੰਘ, ਗੁਰਪ੍ਰੀਤ ਸਿੰਘ ਸਚਦੇਵਾ, ਪਰਮਦੀਪ ਸਿੰਘ, ਸੰਨੀ ਸਿੰਘ ਉਬਰਾਏ, ਅੰਮਿ੍ਤਪਾਲ ਸਿੰਘ, ਮਨਪ੍ਰੀਤ ਸਿੰਘ ਸਚਦੇਵਾ ਅਤੇ ਸਮੂਹ ਕਮੇਟੀ ਨੇ ਸੰਗਤ ਅਤੇ ਗੁਰੂ ਸਾਹਿਬ ਦਾ ਧੰਨਵਾਦ ਕੀਤਾ |