08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਗਰਮੀ ਤੋਂ ਬਚਾਅ ਲਈ ਵਧੇਰੇ ਚੌਕਸ ਹੋਣ ਲੋਕ-ਡਾ. ਰਾਜੇਸ਼ ਗਰਗ <br/>

Ad Position 21
No active advertisement
ਅਜੀਤ ਡੈਸਕ 22-04-2026
ਜਲੰਧਰ, 21 ਅਪ੍ਰੈਲ (ਜਤਿੰਦਰ ਪੰਮੀ)-ਤਾਪਮਾਨ 'ਚ ਦਿਨੋਂ-ਦਿਨ ਹੋ ਰਹੇ ਵਾਧੇ ਨੂੰ ਧਿਆਨ 'ਚ ਰੱਖਦਿਆਂ ਸਿਹਤ ਵਿਭਾਗ ਨੇ ਲੋਕਾਂ ਨੂੰ ਲੂ (ਹੀਟ ਵੇਵ) ਤੋਂ ਬਚਾਅ ਲਈ ਵਿਸ਼ੇਸ਼ ਐਡਵਾਇਜ਼ਰੀ ਜਾਰੀ ਕਰਦਿਆਂ ਵਧੇਰੇ ਸੁਚੇਤ ਹੋਣ ਵਾਸਤੇ ਕਿਹਾ ਹੈ | ਇਸ ਸੰਬੰਧੀ ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਕਿਹਾ ਕਿ ਗਰਮੀ ਦੀ ਲਹਿਰ ਸਰੀਰ ਦੀ ਤਾਪਮਾਨ ਨਿਯਮ ਪ੍ਰਣਾਲੀ ਨੂੰ ਵਿਗਾੜ ਦਿੰਦੀ ਹੈ ਅਤੇ ਗਰਮੀ ਨਾਲ ਸੰਬੰਧਤ ਬਿਮਾਰੀਆਂ ਦਾ ਕਾਰਨ ਬਣਦੀ ਹੈ | ਉਨ੍ਹਾਂ ਕਿਹਾ ਕਿ ਨਵਜੰਮੇ ਤੇ ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਅਕਤੀ, ਮਜਦੂਰੀ ਕਰਨ ਵਾਲੇ ਅਤੇ ਉਹ ਲੋਕ ਜੋ ਸਰੀਰਕ ਤੌਰ 'ਤੇ ਬਿਮਾਰ ਹਨ, ਖਾਸਕਰ ਦਿਲ ਦੀ ਬਿਮਾਰੀ ਜਾਂ ਹਾਈ ਬਲੱਡ ਪ੍ਰੈਸ਼ਰ ਤੋਂ ਪੀੜਤ ਹਨ, ਉਨ੍ਹਾਂ ਨੂੰ ਗਰਮੀ ਦੀ ਲਹਿਰ ਦਾ ਵਧੇਰੇ ਜੋਖ਼ਮ ਹੁੰਦਾ ਹੈ | ਸਿਵਲ ਸਰਜਨ ਨੇ ਕਿਹਾ ਕਿ ਗਰਮੀ ਤੋਂ ਬਚਾਅ ਲਈ ਸਾਨੂੰ ਆਪਣੇ ਖਾਣ-ਪੀਣ ਵੱਲ ਵੀ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਸਾਨੂੰ ਹਰੀਆਂ ਸਬਜੀਆਂ ਤੇ ਮੌਸਮੀ ਫਲ ਜਿਵੇਂ ਤਰਬੂਜ, ਖਰਬੂਜਾ, ਸੰਤਰਾ, ਅੰਗੂਰ ਆਦਿ ਦਾ ਸੇਵਨ ਕਰਨਾ ਚਾਹੀਦਾ ਹੈ ਕਿਉਂ ਜੋ ਇਨ੍ਹਾਂ 'ਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ | ਲੂ ਬਚਣ ਲਈ ਸਾਵਧਾਨੀਆਂ ਵਰਤਣ ਬਾਰੇ ਗੱਲ ਕਰਦਿਆਂ ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਕਿਹਾ ਕਿ ਜੇਕਰ ਸੰਭਵ ਹੋਵੇ ਤਾਂ ਬਾਹਰਲੇ ਕੰਮ ਸਵੇਰੇ ਤੇ ਸ਼ਾਮ ਨੂੰ ਹੀ ਕਰੋ | ਹਲਕੇ ਰੰਗ ਦੇ ਢਿੱਲੇ ਸੂਤੀ ਕੱਪੜੇ ਪਾਉਣ ਦੇ ਨਾਲ-ਨਾਲ ਧੁੱਪ ਤੋਂ ਬਚਾਅ ਲਈ ਛੱਤਰੀ, ਟੋਪੀ, ਤੋਲੀਏ ਆਦਿ ਦੀ ਵਰਤੋ ਕਰਨੀ ਚਾਹੀਦੀ ਹੈ ਅਤੇ ਨੰਗੇ ਪੈਰ ਧੁੱਪ 'ਚ ਜਾਣ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ | ਜੇਕਰ ਧੁੱਪ 'ਚ ਬਾਹਰ ਜਾਣਾ ਪਵੇ ਤਾਂ ਪਾਣੀ ਨਾਲ ਲੈ ਕੇ ਜ਼ਰੂਰ ਜਾਓ | ਸਿਵਲ ਸਰਜਨ ਨੇ ਦੱਸਿਆ ਕਿ ਲੋੜ ਪੈਣ 'ਤੇ ਮੁਫਤ ਐਂਬੂਲੈਂਸ ਸੇਵਾ ਲਈ ਮੁਫਤ ਟੋਲ ਫ੍ਰੀ ਨੰਬਰ 108 'ਤੇ ਫੋਨ ਕੀਤਾ ਜਾਵੇ ਤੇ ਸਿਹਤ ਸੰਬੰਧੀ ਹੋਰ ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਨੰਬਰ 104 'ਤੇ ਫੋਨ ਕੀਤਾ ਜਾ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋ: ਨੇ ਪ੍ਰਧਾਨ ਮੰਤਰੀ ਦੇ ਨਾਂਅ ਭੇਜਿਆ ਮੰਗ ਪੱਤਰ ਅਗਲੀ ਖ਼ਬਰ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਗੁਰੂ ਤੇਗ ਬਹਾਦਰ ਨਗਰ ਵਿਖੇ ਹੋਇਆ ਨਾਮ ਰਸ ਕੀਰਤਨ ਸਮਾਗਮ <br/>
Ad Position 24