08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਫੈਡਰੇਸ਼ਨ ਆਫ ਇੰਡਸਟਰੀ ਐਂਡ ਟਰੇਡ ਦੇ ਪ੍ਰਧਾਨ ਨੇ ਡੀ.ਸੀ. ਨੂੰ ਉਦਯੋਗਾਂ ਦੀਆਂ ਸਮੱਸਿਆਵਾਂ ਦੱਸੀਆਂ

Ad Position 21
No active advertisement
ਅਜੀਤ ਡੈਸਕ 22-04-2026
ਜਲੰਧਰ, 21 ਅਪ੍ਰੈਲ (ਜਤਿੰਦਰ ਪੰਮੀ)- ਫੈਡਰੇਸ਼ਨ ਆਫ ਇੰਡਸਟਰੀ ਐਂਡ ਟਰੇਡ ਦੇ ਪ੍ਰਧਾਨ ਸੁਨੀਲ ਸ਼ਰਮਾ ਤੇ ਇੰਜੀਨੀਅਰਿੰਗ ਇੰਡਸਟਰੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਨਵਨੀਤ ਦੀਪਕ ਨੇ ਸੋਮਵਾਰ ਨੂੰ ਨਵ-ਨਿਯੁਕਤ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨਾਲ ਮੁਲਾਕਾਤ ਕਰਦੇ ਹੋਏ ਉਨ੍ਹਾਂ ਦਾ ਸਵਾਗਤ ਕੀਤਾ ਤੇ ਸ਼ੁਭਕਾਮਨਾਵਾਂ ਦਿੱਤੀਆਂ | ਇਸ ਦੇ ਨਾਲ ਹੀ ਦੋਵਾਂ ਆਗੂਆਂ ਨੇ ਡੀ.ਸੀ. ਨੂੰ ਪੱਤਰ ਸੌਂਪ ਕੇ ਉਦਯੋਗਾਂ ਨਾਲ ਸੰਬੰਧਿਤ ਕੁਝ ਛੋਟੀਆਂ ਪਰ ਮਹੱਤਵਪੂਰਨ ਸਮੱਸਿਆਵਾਂ ਦੇ ਹੱਲ ਲਈ ਬੇਨਤੀ ਕੀਤੀ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਸੁਨੀਲ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਡੀਸੀ ਵਾਲੀਆ ਨੂੰ ਦੱਸਿਆ ਕਿ ਜਲੰਧਰ ਇੱਕ ਪ੍ਰਮੁੱਖ ਉਦਯੋਗਿਕ ਸ਼ਹਿਰ ਹੈ ਅਤੇ ਇੱਥੋਂ ਦੇ ਇੰਡਸਟਰੀਅਲ ਏਰੀਏ ਵਿੱਚ ਸੜਕਾਂ ਤੇ ਸੀਵਰੇਜ ਨਾਲ ਜੁੜੀਆਂ ਸਮੱਸਿਆਵਾਂ ਲੰਮੇ ਸਮੇਂ ਤੋਂ ਉਦਯੋਗਪਤੀਆਂ ਲਈ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ |


Ad Position 22
No active advertisement
ਪਿਛਲੀ ਖ਼ਬਰ ਹਜ਼ੂਰੀ ਰਾਗੀ ਭਾਈ ਸਰਬਜੀਤ ਸਿੰਘ ਲੋਹੀਆਂ ਨੂੰ ਸਦਮਾ, ਪਿਤਾ ਦਾ ਦਿਹਾਂਤ <br/> ਅਗਲੀ ਖ਼ਬਰ ਪੈਨਸ਼ਨਰਜ਼ ਐਸੋ: ਨੇ ਪ੍ਰਧਾਨ ਮੰਤਰੀ ਦੇ ਨਾਂਅ ਭੇਜਿਆ ਮੰਗ ਪੱਤਰ
Ad Position 24