ਲੋਹੀਆਂ ਖਾਸ, 21 ਅਪ੍ਰੈਲ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਸਰਬਜੀਤ ਸਿੰਘ ਲੋਹੀਆਂ ਤੇ ਮਨਿੰਦਰ ਸਿੰਘ, ਹਰਪ੍ਰੀਤ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਭਾਈ ਨਰਿੰਦਰ ਸਿੰਘ (67) ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਡੁਮਾਣਾ ਲੋਹੀਆਂ ਖਾਸ ਅਚਾਨਕ ਦਿਲ ਦੀ ਧੜਕਣ ਬੰਦ ਹੋ ਜਾਣ ਕਾਰਨ ਅਕਾਲ ਚਲਾਣਾ ਹੋ ਗਿਆ | ਉਨ੍ਹਾਂ ਦੀ ਮਿ੍ਤਕ ਦੇਹ ਦਾ ਅੰਤਿਮ ਸੰਸਕਾਰ ਸਿੱਧੂਪੁਰ ਰੋਡ ਸਥਿਤ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ ਹੈ | ਇਸ ਮੌਕੇ ਰਾਗੀ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਵਾਲਿਆਂ 'ਚ ਸਾਹਿਬ ਸਿੰਘ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਡੁਮਾਣਾ, ਦਲਬੀਰ ਸਿੰਘ, ਬਲਕਾਰ ਸਿੰਘ ਕਾਨੂੰਗੋ, ਗੁਰਪ੍ਰੀਤ ਕੌਰ ਨੰਬਰਦਾਰ, ਅਵਤਾਰ ਸਿੰਘ ਨੰਬਰਦਾਰ, ਮੇਜਰ ਸਿੰਘ, ਨਿਰਭੈ ਸਿੰਘ ਜੋਤੀ, ਡਾ. ਸੁਰਿੰਦਰ ਸਿੰਘ ਧਾਲੀਵਾਲ, ਅਮਰੀਕ ਸਿੰਘ ਕੁੱਕਾ, ਬਲਕਾਰ ਸਿੰਘ ਗਾਜ਼ੀਪੁਰ, ਨਗਰ ਪੰਚਾਇਤ ਲੋਹੀਆਂ ਦੇ ਸਾ. ਪ੍ਰਧਾਨ ਬਲਵਿੰਦਰ ਸਿੰਘ ਟਿੱਡੂ, ਸਾ. ਪ੍ਰਧਾਨ ਜਗਜੀਤ ਸਿੰਘ, ਸਰਪੰਚ ਜਸਬੀਰ ਸਿੰਘ ਛਾਬੜਾ, ਯੋਗ ਅਚਾਰੀਆ ਮਾ. ਧਰਮਪਾਲ ਜੀ ਅਤੇ ਯੋਗ ਕੇਂਦਰ ਲੋਹੀਆਂ ਦੇ ਸਮੁੱਚੇ ਯੋਗ ਸਾਧਕਾਂ ਸਮੇਤ ਹੋਰ ਸ਼ਹਿਰ ਵਾਸੀ ਵੀ ਸ਼ਾਮਿਲ ਸਨ | ਇਸ ਸੰਬੰਧੀ ਹਜ਼ੂਰੀ ਰਾਗੀ ਭਾਈ ਸਰਬਜੀਤ ਸਿੰਘ ਲੋਹੀਆਂ ਨੇ ਦੱਸਿਆ ਕਿ ਉਨ੍ਹਾਂ ਨਮਿਤ ਪਾਠ ਦਾ ਭੋਗ 29 ਅਪ੍ਰੈਲ ਨੂੰ ਪਵੇਗਾ |