ਆਦਮਪੁਰ, 21 ਅਪ੍ਰੈਲ (ਹਰਪ੍ਰੀਤ ਸਿੰਘ)-ਹਲਕਾ ਆਦਮਪੁਰ ਇੰਚਾਰਜ ਪਵਨ ਕੁਮਾਰ ਟੀਨੂੰ ਦੀ ਰਹਿਨੁਮਾਈ ਹੇਠ ਹਲਕੇ ਦੇ ਪਿੰਡ ਸਿਕੰਦਰਪੁਰ ਵਿਖੇ ਪੰਜਾਬ ਸਰਕਾਰ ਵਲੋਂ ਚਲਾਈ ਮਾਵਾਂ ਧੀਆਂ ਸਨਮਾਨ ਸਕੀਮ ਤਹਿਤ ਇਕ ਵਿਸ਼ਾਲ ਜਾਗਰੂਕਤਾ ਕੈਂਪ ਲਗਾਇਆ | ਇਸ ਕੈਂਪ ਦੌਰਾਨ ਪਿੰਡ ਦੀਆਂ ਅÏਰਤਾਂ ਦੀ ਵੱਡੀ ਗਿਣਤੀ ਵਿਚ ਰਜਿਸਟ੍ਰੇਸ਼ਨ ਕੀਤੀ ਗਈ ਤੇ ਸਕੀਮ ਦੇ ਲਾਭਾਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਪ੍ਰਧਾਨ ਚਰਨਜੀਤ ਸਿੰਘ ਪੰਚ ਸਿਕੰਦਰਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਈ ਗਈ ਇਸ ਯੋਜਨਾ ਤਹਿਤ ਪਿੰਡ ਦੀਆਂ ਮਾਵਾਂ, ਧੀਆਂ ਤੇ ਭੈਣਾਂ ਦੀ ਭੇਦਭਾਵ ਰਹਿਤ ਰਜਿਸਟ੍ਰੇਸ਼ਨ ਪਹਿਲ ਦੇ ਅਧਾਰ 'ਤੇ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਹਰ ਯੋਗ ਮਹਿਲਾ ਤੱਕ ਸਕੀਮ ਦਾ ਲਾਭ ਪਹੁੰਚਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ, ਤਾਂ ਜੋ ਕਿਸੇ ਨੂੰ ਵੀ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਹੋਰ ਦੱਸਿਆ ਕਿ ਇਸ ਸਕੀਮ ਤਹਿਤ 18 ਸਾਲ ਤੋਂ ਉਪਰ ਦੀਆਂ ਹਰੇਕ ਅÏਰਤਾਂ ਨੂੰ ਸਰਕਾਰ ਵਲੋਂ ਸਨਮਾਨ ਰਾਸ਼ੀ ਦਿੱਤੀ ਜਾਵੇਗੀ, ਜਿਸ ਅਨੁਸਾਰ ਐਸ. ਸੀ. ਵਰਗ ਦੀਆਂ ਅÏਰਤਾਂ ਨੂੰ 1500 ਰੁਪਏ ਅਤੇ ਹੋਰ ਵਰਗਾਂ ਦੀਆਂ ਅÏਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ | ਕੈਂਪ ਦੌਰਾਨ ਮਹਿਲਾਵਾਂ ਵਿਚ ਸਕੀਮ ਪ੍ਰਤੀ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਉਨ੍ਹਾਂ ਨੇ ਵੱਧ ਚੜ੍ਹ ਕੇ ਰਜਿਸਟ੍ਰੇਸ਼ਨ ਕਰਵਾਈ | ਇਸ ਮੌਕੇ ਗੁਰਬਖਸ਼ ਕੌਰ ਪੰਚ ਸਿਕੰਦਰਪੁਰ, ਸਰਬਜੀਤ ਪੰਚ, ਸਰਬਜੀਤ ਸਿੰਘ ਚੀਮਾ, ਅਵਤਾਰ ਸਿੰਘ ਤਾਰੀ, ਸਚਿਨ ਵਿਰਦੀ, ਰੁਪਿੰਦਰ ਕੌਰ, ਕਿਰਨਦੀਪ ਕੌਰ, ਮਨਜੀਤ ਕੌਰ, ਬਲਜੀਤ ਕੌਰ, ਰਾਣੀ, ਮੋਨਿਕਾ ਰਾਣੀ, ਰਾਜਵਿੰਦਰ ਕੌਰ ਅਤੇ ਸੰਦੀਪ ਕੌਰ ਸਮੇਤ ਹੋਰ ਵੀ ਹਾਜ਼ਰ ਸਨ |